ਚੰਡੀਗੜ੍ਹ : ਪੰਜਾਬ ਵਿਚ ਜਲਦੀ ਹੀ ਬੁਲੇਟ ਟਰੇਨ ਚੱਲਣ ਜਾ ਰਹੀ ਹੈ। ਇਸ ਲਈ ਬਕਾਇਦਾ ਸਰਵੇ ਦਾ ਕੰਮ ਵੀ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਬੁਲੇਟ ਟਰੇਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ‘ਚ ਪੂਰਾ ਹੋਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ 'ਤੇ ਰੁਕੇਗੀ। ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਰਫ਼ਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਹਾਈ ਸਪੀਡ ਟਰੇਨ 'ਚ 750 ਯਾਤਰੀ ਸਫ਼ਰ ਕਰ ਸਕਣਗੇ।
ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ
ਸੂਤਰਾਂ ਮੁਤਾਬਕ ਇਸ ਬੁਲੇਟ ਟਰੇਨ ਪ੍ਰਾਜੈਕਟ ਲਈ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਪੈਂਦੇ 343 ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਵੇਗੀ। ਇਸ ਵਿਚ ਦਿੱਲੀ ਦੇ 22 ਪਿੰਡ, ਹਰਿਆਣਾ ਦੇ 135 ਅਤੇ ਪੰਜਾਬ ਦੇ 186 ਪਿੰਡ ਸ਼ਾਮਲ ਹੋਣਗੇ। ਦਿੱਲੀ ਅਤੇ ਅੰਮ੍ਰਿਤਸਰ ਦਰਮਿਆਨ ਇਸ ਹਾਈ ਸਪੀਡ ਰੇਲਗੱਡੀ ਦੀ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਸੂਤਰ ਦੱਸਦੇ ਹਨ ਕਿ ਇਸ ਪ੍ਰਾਜੈਕਟ ਵਿਚ ਮੋਹਾਲੀ ਜ਼ਿਲ੍ਹੇ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਹਿਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਜ਼ਿਲ੍ਹੇ ਦਾ ਇਕ-ਇਕ ਪਿੰਡ ਸ਼ਾਮਲ ਕੀਤਾ ਜਾਵੇਗਾ। ਨਵੀਂ ਰੇਲਵੇ ਲਾਈਨ ਹੇਠ ਆਉਣ ਵਾਲੇ ਪਿੰਡਾਂ ਦੇ ਕਿਸਾਨਾਂ ਨਾਲ IIMR ਏਜੰਸੀ ਦੀ ਤਰਫੋਂ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਨੂੰ ਜ਼ਮੀਨ ਲਈ ਹਰ ਪਿੰਡ ਦੇ ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਰਕਮ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਸੂਬੇ ਦੇ ਪੈਨਸ਼ਨਧਾਰਕਾਂ ਲਈ ਬੁਰੀ ਖ਼ਬਰ, ਜਾਣੋ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਦਿੱਤਾ ਵੱਡਾ ਝਟਕਾ
NEXT STORY