ਗੁਰਦਾਸਪੁਰ, (ਵਿਨੋਦ)- ਸਿਟੀ ਪੁਲਸ ਗੁਰਦਾਸਪੁਰ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਤੋਂ ਵੱਡੀ ਮਾਤਰਾ ’ਚ ਨਸ਼ਾ ਪੂਰਤੀ ਦੇ ਕੰਮ ਆਉਣ ਵਾਲੀਆਂ ਗੋਲੀਅਾਂ ਅਤੇ ਭੁੱਕੀ ਬਰਾਮਦ ਕੀਤੀ ਹੈ। ਸਿਟੀ ਪੁਲਸ ਸਟੇਸ਼ਨ ਇੰਚਾਰਜ ਡੀ. ਐੱਸ. ਪੀ. ਡਾ. ਰਿਪੂਤਪਨ ਸਿੰਘ ਨੇ ਦੱਸਿਆ ਕਿ ਸਿਟੀ ਪੁਲਸ ਸਟੇਸ਼ਨ ’ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਪੁਲਸ ਪਾਰਟੀ ਨਾਲ ਦਾਣਾ ਮੰਡੀ ਚੌਕ ਵਿਚ ਨਾਕਾ ਲਾ ਕੇ ਚੈਕਿੰਗ ਕਰ ਰਹੇ ਸੀ ਕਿ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ਾ ਪੂਰਤੀ ਦੇ ਕੰਮ ਆਉਣ ਵਾਲੀਅਾਂ 460 ਗੋਲੀਅਾਂ ਅਤੇ 900 ਗ੍ਰਾਮ ਭੁੱਕੀ ਬਰਾਮਦ ਹੋਈ। ਦੋਸ਼ੀ ਦੀ ਪਛਾਣ ਭਗਵਾਨ ਸਿੰਘ ਪੁੱਤਰ ਦਿਲਬਾਗ ਸਿੰਘ ਨਿਵਾਸੀ ਪਿੰਡ ਜੋਡ਼ੀਅਾਂ ਖੁਰਦ ਦੇ ਰੂਪ ਵਿਚ ਹੋਈ ਹੈ। ਉਕਤ ਵਿਰੁੱਧ ਕੇਸ ਦਰਜ ਕਰ ਲਿਅਾ ਗਿਅਾ ਹੈ।
ਸੇਵਾ ਕੇਂਦਰ ਸ਼ਾਮਚੁਰਾਸੀ ਦੀ ‘ਸੇਵਾ’ ਠੱਪ
NEXT STORY