ਹੁਸ਼ਿਆਰਪੁਰ (ਰਾਕੇਸ਼)-ਇਕ ਪਾਸੇ ਜਿੱਥੇ ਸਾਰੇ ਲੋਕ ਲੋਹੜੀ ਦਾ ਤਿਉਹਾਰ ਆਪਸੀ ਮੇਲਜੋਲ ਨਾਲ ਮਨਾ ਰਹੇ ਸਨ, ਉਥੇ ਹੀ ਦੂਜੇ ਪਾਸੇ ਕ੍ਰਿਸ਼ੀ ਭਵਨ ਅਸਲਾਮਾਬਾਦ ਦੇ ਕਰੀਬ ਇਕ ਆਲਟੋ ਸਵਾਰ ਨੌਜਵਾਨ ’ਤੇ ਕੁਝ ਲੋਕਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਇਸ ਨਾਲ ਆਸਪਾਸ ਦੇ ਇਲਾਕੇ ’ਚ ਸਨਸਨੀ ਫੈਲ ਗਈ।
ਜਾਣਕਾਰੀ ਦਿੰਦੇ ਹੋਏ ਸ਼ਾਂਤੀ ਨਗਰ ਨਿਵਾਸੀ ਸਾਹਿਲ ਨੇ ਦੱਸਿਆ ਕਿ ਉਹ ਆਪਣੀ ਗੱਡੀ ਆਲਟੋ ’ਚ ਆਪਣੇ ਦੋਸਤ ਨਾਲ ਆ ਰਿਹਾ ਸੀ। ਇਕ ਵਿਅਕਤੀ ਜੋ ਪਿੱਛੇ ਤੋਂ ਵਾਰ-ਵਾਰ ਹੂਟਰ ਵਜਾ ਰਿਹਾ ਸੀ। ਉਸ ਨੇ ਉਸ ਨੂੰ ਕਿਹਾ ਕਿ ਉਹ ਅਜਿਹਾ ਨਾ ਕਰੇ। ਇਸ ’ਤੇ ਉਹ ਆਪਣੀ ਮਾਤਾ ਅਤੇ ਕੁਝ ਹੋਰ ਲੋਕਾਂ ਨੂੰ ਲੈ ਕੇ ਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਸੁਨਿਆਰੇ ਦੀ ਦੁਕਾਨ 'ਤੇ ਵੱਡਾ ਡਾਕਾ! 20 ਲੁਟੇਰਿਆਂ ਨੇ ਕੀਤੀ ਕਰੋੜਾਂ ਦੀ ਲੁੱਟ

ਇਨ੍ਹਾਂ ’ਚੋਂ ਇਕ ਵਿਅਕਤੀ ਨੇ ਉਸ ਦੀ ਕਾਰ ’ਤੇ 3 ਫਾਇਰ ਕੀਤੇ। ਇਕ ਫਾਇਰ ਤਾਂ ਉਸ ਦੀ ਗੱਡੀ ਦੇ ਠੀਕ ਉਸ ਸਥਾਨ ’ਤੇ ਲੱਗਾ, ਜਿੱਥੋਂ ਉਹ ਗੋਲ਼ੀ ਅੱਗੇ ਜਾ ਕੇ ਉਸ ਦੇ ਸਿਰ ’ਤੇ ਵੀ ਲੱਗ ਸਕਦੀ ਸੀ। ਉਸ ਨੇ ਦੱਸਿਆ ਕਿ ਹਮਲਾਵਰਾਂ ’ਚ 2 ਔਰਤਾਂ ਦੇ ਨਾਲ-ਨਾਲ ਔਰਤ ਦਾ ਜਵਾਈ ਅਤੇ ਉਸ ਦਾ ਦੋਹਤਾ ਅਤੇ 2 ਅਣਪਛਾਤੇ ਵਿਅਕਤੀ ਸ਼ਾਮਲ ਸਨ। ਉਸ ਦੇ ਨਾਲ ਇਕ ਔਰਤ ਵੀ ਸੀ।
ਉਸ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਰੰਜਿਸ਼ ਨਹੀਂ ਹੈ। ਹੋ ਸਕਦਾ ਹੈ ਕਿਸੇ ਨੇ ਇਹ ਹਮਲਾ ਉਨ੍ਹਾਂ ਲੋਕਾਂ ਤੋਂ ਕਰਵਾਇਆ ਹੋਵੇ। ਮੌਕੇ ’ਤੇ ਸਾਹਿਲ ਦੇ ਪਿਤਾ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ ਪਰ ਹਮਲਾ ਤਾਂ ਹੋਇਆ ਹੈ। ਪੁਲਸ ਨੂੰ ਜਲਦ ਤੋਂ ਜਲਦ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ, ਤਾਂਕਿ ਭਵਿੱਖ ’ਚ ਉਹ ਕਿਸੇ ’ਤੇ ਫਾਇਰਿੰਗ ਨਾ ਕਰ ਸਕੇ।

ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਵੱਡੀ ਖ਼ਬਰ! ਲੋਹੜੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਘਰ 'ਚ ਅੱਗ ਲੱਗਣ ਕਾਰਨ ਪਿਓ-ਧੀ ਦੀ ਮੌਤ
ਮੌਕੇ ’ਤੇ ਪਹੁੰਚੇ ਥਾਣਾ ਸਦਰ ਦੇ ਐੱਸ. ਐੱਚ. ਓ. ਹਰਜੀਤ ਸਿੰਘ ਨੇ ਦੱਸਿਆ ਕਿ ਉਹ ਮੌਕੇ ’ਤੇ ਪਹੁੰਚੇ ਹਨ ਅਤੇ ਸਾਰੀ ਜਾਣਕਾਰੀ ਇਕੱਠੀ ਕਰ ਰਹੇ ਹਨ। ਜਿਨ੍ਹਾਂ ਲੋਕਾਂ ’ਤੇ ਗੋਲੀਆਂ ਚਲੀਆਂ ਹਨ, ਉਨ੍ਹਾਂ ਦੇ ਬਿਆਨ ਲਏ ਜਾ ਰਹੇ ਹਨ। ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਦੇ ਬਾਅਦ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਵੱਡੇ ਅਫ਼ਸਰ ਦਾ ਹੋਇਆ ਤਬਾਦਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਨੂੰ ਅੱਗੇ ਵਧਾਉਣ ਲਈ ਸਾਨੂੰ ਮਿਲ ਕੇ ਕੰਮ ਕਰਨਾ ਪਵੇਗਾ : ਲਾਲਪੁਰਾ
NEXT STORY