ਗੁਰਦਾਸਪੁਰ (ਗੁਰਪ੍ਰੀਤ)- ਅੱਜ ਸਵੇਰੇ ਤੜਕਸਾਰ ਪਿੰਡ ਕਿਲ੍ਹਾ ਲਾਲ ਸਿੰਘ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਘਰ 'ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦ ਨੌਜਵਾਨਾਂ ਵੱਲੋਂ ਘਰ ਦੇ ਗੇਟ ਸਾਹਮਣੇ ਖੜ੍ਹੇ ਹੋ ਫਾਇਰਿੰਗ ਕੀਤੀ ਤਾਂ ਉਸ ਵੇਲੇ ਅਕਾਲੀ ਆਗੂ ਜਸਵੀਰ ਸਿੰਘ ਗਿੱਲ ਆਪਣੇ ਘਰ ਦੇ ਵਿਹੜੇ 'ਚ ਸੈਰ ਕਰ ਰਹੇ ਸਨ, ਜਿਵੇਂ ਹੀ ਗੋਲੀ ਚੱਲੀ ਤਾਂ ਉਨ੍ਹਾਂ ਨੇ ਘਰ ਦੇ ਅੰਦਰ ਵੜ ਕੇ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਅਕਾਲੀ ਆਗੂ ਵੱਲੋਂ ਵੀ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਫਾਇਰ ਕੀਤੇ ਗਏ, ਹਾਲਾਂਕਿ ਮੋਟਰਸਾਈਕਲ ਸਵਾਰ ਘਟਨਾ ਨੂੰ ਅੰਜਾਮ ਦੇ ਕੇ ਮੌਕੇ 'ਤੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ 30,00,00,000 ਦੀ ਹੈਰੋਇਨ ਨਾਲ ਫੜਿਆ ਗਿਆ ਤਸਕਰ, ਹੋਰ ਸਾਮਾਨ ਵੀ ਹੋਇਆ ਬਰਾਮਦ
ਇਸ ਦੌਰਾਨ ਸਾਬਕਾ ਸਰਪੰਚ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਹੁਤ ਦੇਰ ਪਹਿਲਾਂ ਧਮਕੀਆਂ ਮਿਲੀਆਂ ਸਨ। ਇਸੇ ਤਰ੍ਹਾਂ ਇਕ ਸਾਲ ਪਹਿਲਾਂ ਉਨ੍ਹਾਂ ਦੇ ਫਾਰਮ 'ਤੇ ਵੀ ਹਮਲਾ ਹੋਇਆ ਸੀ । ਦੂਜੇ ਪਾਸੇ ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਥਾਣਾ ਕਿਲ੍ਹਾ ਲਾਲ ਸਿੰਘ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜਸਬੀਰ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਫਿਰੋਜ਼ਨ ਮਟਰ ਖਾਣ ਤੋਂ ਬਾਅਦ ਵਿਗੜੀ ਪੂਰੇ ਪਰਿਵਾਰ ਦੀ ਸਿਹਤ, ਇਕ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ 'ਚ ਭਾਰੀ ਜੋਸ਼
NEXT STORY