ਜੰਡਿਆਲਾ ਗੁਰੂ (ਸੁਰਿੰਦਰ, ਸ਼ਰਮਾ, ਗੁਰਪ੍ਰੀਤ) : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਭਾਜਪਾ ਐੱਸ. ਸੀ. ਮੋਰਚਾ ਦੇ ਆਗੂ ਬਲਵਿੰਦਰ ਸਿੰਘ ਗਿੱਲ ਨੂੰ ਮੁਹੱਲਾ ਜੋਤੀਸਰ ਵਿਖੇ ਗੋਲ਼ੀਆਂ ਮਾਰੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਨਕਾਬਪੋਸ਼ ਹਮਲਾਵਰਾਂ ਨੇ ਉਨ੍ਹਾਂ 'ਤੇ ਘਰ 'ਚ ਵੜ ਕੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ। ਡੀ. ਐੱਸ. ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਵਿਖੇ ਭੇਜਿਆ ਗਿਆ ਹੈ। ਬਲਵਿੰਦਰ ਗਿੱਲ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਪੁਲਸ ਘਟਨਾ ਦੀ ਜਾਣਕਾਰੀ ਪ੍ਰਾਪਤ ਕਰ ਰਹੀ ਹੈ, ਜਾਂਚ ਵਿੱਚ ਜੋ ਵੀ ਮੁਲਜ਼ਮ ਪਾਇਆ ਗਿਆ, ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ : ਖੇਤਾਂ 'ਚੋਂ ਮਿਲੇ ਹੈਰੋਇਨ ਦੇ 2 ਪੈਕੇਟ, ਪੁਲਸ ਤੇ BSF ਨੇ ਚਲਾਈ ਸਰਚ ਮੁਹਿੰਮ
ਪੁਲਸ ਮੁਤਾਬਕ ਭਾਜਪਾ ਆਗੂ ਆਪਣੇ ਘਰ ਆਰਾਮ 'ਚ ਕਰ ਰਿਹਾ ਸੀ, ਉਦੋਂ ਬਾਈਕ ਸਵਾਰ ਅਣਪਛਾਤੇ ਅਨਸਰਾਂ ਨੇ ਉਨ੍ਹਾਂ ਦੇ ਘਰ ਦੀ ਬੈੱਲ ਵਜਾਈ ਤੇ ਜਿਵੇਂ ਹੀ ਭਾਜਪਾ ਆਗੂ ਨੇ ਗੇਟ ਖੋਲ੍ਹਿਆ ਤਾਂ ਮੁਲਜ਼ਮਾਂ ਨੇ ਉਨ੍ਹਾਂ ਦੇ ਮੂੰਹ 'ਤੇ ਗੋਲ਼ੀ ਮਾਰ ਦਿੱਤੀ। ਜਾਣਕਾਰੀ ਅਨੁਸਾਰ ਗੋਲ਼ੀ ਬਲਵਿੰਦਰ ਦੇ ਜਬਾੜੇ 'ਚੋਂ ਆਰ-ਪਾਰ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬਾਈਕ 'ਤੇ ਫਰਾਰ ਹੋ ਗਏ। ਗੋਲ਼ੀ ਦੀ ਆਵਾਜ਼ ਸੁਣਦੇ ਹੀ ਪਰਿਵਾਰ ਅਤੇ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਭਾਜਪਾ ਆਗੂ ਨੂੰ ਪਹਿਲਾਂ ਇਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਨ੍ਹਾਂ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ। ਮੌਕੇ 'ਤੇ ਪਹੁੰਚੀ ਪੁਲਸ ਆਸ-ਪਾਸ ਦੇ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰੇ ਖੰਗਾਲਣ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਸੂਬੇ ਭਰ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ’ਤੇ ਚਲਾਈ ਤਲਾਸ਼ੀ ਮੁਹਿੰਮ, 115 ਗ੍ਰਿਫ਼ਤਾਰ, 62 FIR
ਇਸ ਮੌਕੇ ਗੱਲਬਾਤ ਕਰਦਿਆਂ ਬੀਜੇਪੀ ਦਿਹਾਤੀ ਦੇ ਸਾਬਕਾ ਪ੍ਰਧਾਨ ਦੀਪ ਕੁਮਾਰ ਮਾਨਾ ਨੇ ਮੀਡੀਆ ਨੂੰ ਦੱਸਿਆ ਕਿ ਐੱਸ. ਸੀ. ਮੋਰਚਾ ਪੰਜਾਬ ਦੇ ਆਗੂ 'ਤੇ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਗੋਲ਼ੀ ਮਾਰੀ ਗਈ ਹੈ, ਜੋ ਉਨ੍ਹਾਂ ਦੇ ਜਬਾੜੇ ਵਿੱਚ ਲੱਗੀ। ਗੋਲ਼ੀ ਲੱਗਣ ਨਾਲ ਬਲਵਿੰਦਰ ਸਿੰਘ ਗਿੱਲ ਦਾ ਜਬਾੜਾ ਬਾਹਰ ਆ ਗਿਆ ਹੈ। ਉਨ੍ਹਾਂ ਨੂੰ ਆਈ. ਸੀ. ਯੂ. ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲਵਿੰਦਰ ਗਿੱਲ ਵੱਲੋਂ ਦੋਸ਼ੀਆਂ ਨਾਲ ਹੱਥੋਪਾਈ ਵੀ ਕੀਤੀ ਗਈ ਪਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਮੌਕੇ ਅੰਮ੍ਰਿਤਸਰ ਸ਼ਹਿਰੀ ਦੇ ਐੱਸ. ਸੀ. ਮੋਰਚਾ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਇਹ ਪੰਜਾਬ ਦੇ ਮਾੜੇ ਹਾਲਾਤ ਦਾ ਨਤੀਜਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਰਿਸ਼ਤਾ ਹੋਇਆ ਸ਼ਰਮਸਾਰ : ਪਤਨੀ ਦੀ ਗੈਰ-ਮੌਜੂਦਗੀ ’ਚ ਮਤਰੇਆ ਪਿਓ ਧੀ ਨਾਲ ਮਿਟਾਉਂਦਾ ਰਿਹਾ ਹਵਸ
NEXT STORY