ਤਰਨਤਾਰਨ (ਰਮਨ)- ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਕਸਬਾ ਫਤਿਹਾਬਾਦ ਵਿਖੇ ਇਲੈਕਟ੍ਰੋਨਿਕਸ ਦੇ ਸ਼ੋਰੂਮ 'ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਖੁਰਾਨਾ ਇਲੈਕਟ੍ਰੋਨਿਕਸ ਸ਼ੋਰੂਮ 'ਤੇ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀ ਚਲਾਈ ਗਈ। ਗੋਲੀ ਸਿੱਧੀ ਸ਼ੋਰੂਮ 'ਚ ਲੱਗੇ ਪਿੱਲਰ 'ਤੇ ਜਾ ਵੱਜੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਗੁਰਦੁਆਰਿਆਂ 'ਚ ਹੋ ਗਈ ਅਨਾਊਂਸਮੈਂਟ, ਪੁਲਸ ਨੇ ਕੀਤਾ ਅਲਰਟ
ਦੱਸਿਆ ਜਾ ਰਿਹਾ ਹੈ ਕਿ ਇਹ ਫਾਇਰਿੰਗ ਫਿਰੌਤੀ ਨੂੰ ਲੈ ਕੇ ਕੀਤੀ ਗਈ ਹੈ। ਵਾਰਦਾਤ ਤੋਂ ਬਾਅਦ ਦੁਕਾਨਦਾਰਾਂ ਅਤੇ ਆਮ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਪੂਰੀ ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਸ਼ੋਰੂਮ ਮਾਲਕ ਨਵਦੀਪ ਖੁਰਾਨਾ ਵੱਲੋਂ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਸ਼ਿਕਾਇਤ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸਬਜ਼ੀ ਮੰਡੀ 'ਚ ਖੜ੍ਹੀ ਬੱਸ ਨੂੰ ਲੱਗ ਗਈ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ
NEXT STORY