ਜਲੰਧਰ (ਸੋਨੂੰ)- ਜਲੰਧਰ ਵਿਚ ਗੋਲ਼ੀਆਂ ਚੱਲਣ ਕਾਰਨ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਸਤੀ ਬਾਵਾ ਖੇਲ ਵਿਖੇ ਪੁਰਾਣੀ ਰੰਜਿਸ਼ ਦੇ ਕਾਰਨ ਬੀਤੀ ਰਾਤ ਗੋਲ਼ੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਕੀਤੀ ਗਈ ਫਾਇਰਿੰਗ ਦੌਰਾਨ ਨੀਰਜ ਉਰਫ਼ ਤਨੂੰ ਨੂੰ ਤਿੰਨ ਗੋਲ਼ੀਆਂ ਲੱਗੀਆਂ ਹਨ, ਜਿਸ ਨਾਲ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ: ਟੂਰਨਾਮੈਂਟ ਖੇਡਣ ਜਾਂਦੇ ਸਮੇਂ ਪੰਜਾਬ 'ਚ 6 ਕਬੱਡੀ ਖਿਡਾਰੀਆਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਦਰਦਨਾਕ ਮੌਤ

ਪੁਲਸ ਨੇ ਨੀਰਜ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਪਰਿਵਾਰ ਦੇ ਬਿਆਨ 'ਤੇ ਕਤਲ ਦਾ ਮਾਮਲਾ ਦਰਜ ਕਰੇਗੀ। ਉਥੇ ਹੀ ਗੋਲ਼ੀਆਂ ਚਲਾਉਣ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਫੁਟੇਜ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਦੋ ਧਿਰਾਂ ਵਿਚਾਲੇ ਪਹਿਲਾਂ ਤਿੱਖੀ ਬਹਿਸ ਹੁੰਦੀ ਹੈ ਅਤੇ ਫਿਰ ਇਸ ਦੇ ਬਾਅਦ ਹਮਲਾ ਕਰਕੇ ਗੋਲ਼ੀਆਂ ਚਲਾ ਦਿੱਤੀਆਂ ਜਾਂਦੀਆਂ ਹਨ। ਮੌਤੇ ਉਤੇ ਮੌਜੂਦ ਲੋਕਾਂ ਨੇ ਪੀੜਚ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਸੀ,ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪਾਣੀਆਂ 'ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB 'ਤੇ ਫਿਰ ਤੱਤੇ ਹੋਏ CM ਮਾਨ, ਦਿੱਤਾ ਵੱਡਾ ਬਿਆਨ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦਾ ਜੀਵਨ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ: ਜਥੇਦਾਰ ਕੁਲਦੀਪ ਸਿੰਘ ਗੜਗੱਜ
NEXT STORY