ਜਲੰਧਰ (ਧਵਨ)–ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਈ. ਪੀ. ਐੱਸ. ਅਧਿਕਾਰੀਆਂ ’ਚ ਕੀਤੇ ਗਏ ਭਾਰੀ ਫੇਰਬਦਲ ਤੋਂ ਬਾਅਦ ਹੁਣ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲਿਆਂ ਦੀ ਚਰਚਾ ਸ਼ੁਰੂ ਹੋ ਗਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ’ਚ ਕੁਝ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਵੀ ਸਰਕਾਰ ਵੱਲੋਂ ਕੀਤੇ ਜਾਣਗੇ। ਭਗਵੰਤ ਮਾਨ ਸਰਕਾਰ ਵੱਲੋਂ ਇਹ ਤਬਾਦਲੇ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤੇ ਜਾ ਰਹੇ ਹਨ।
ਮਾਨ ਸਰਕਾਰ ਨੇ ਬੀਤੇ ਦਿਨ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਦੇ ਪੁਲਸ ਕਮਿਸ਼ਨਰਾਂ, 7 ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਅਤੇ ਕਈ ਹੋਰ ਅਫ਼ਸਰਾਂ ਦੇ ਤਬਾਦਲੇ ਕੀਤੇ ਸਨ ਅਤੇ ਤੇਜ਼-ਤਰਾਰ ਅਫ਼ਸਰਾਂ ਦੀਆਂ ਤਾਇਨਾਤੀਆਂ ਕੀਤੀਆਂ ਸਨ। ਕੁਝ ਆਈ. ਪੀ. ਐੱਸ. ਅਧਿਕਾਰੀਆਂ ਨੂੰ ਅਜੇ ਨਵੀਂ ਜ਼ਿੰਮੇਵਾਰੀ ਦਿੱਤੀ ਜਾਣੀ ਹੈ। ਮੰਨਿਆ ਜਾ ਰਿਹਾ ਹੈ ਕਿ ਪੁਲਸ ਕਮਿਸ਼ਨਰ ਦੇ ਅਹੁਦਿਆਂ ਤੋਂ ਮੁਕਤ ਹੋਏ ਇਨ੍ਹਾਂ ਅਫ਼ਸਰਾਂ ਦੀਆਂ ਵੀ ਨਵੀਆਂ ਨਿਯੁਕਤੀਆਂ ਅਗਲੇ ਹਫ਼ਤੇ ਹੋ ਜਾਣ ਦੇ ਆਸਾਰ ਹਨ।
ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦੇ ਮੁੱਖ ਚੌਂਕ ’ਚ ਸਥਿਤ ਸਪਾ ਸੈਂਟਰ ਵਿਵਾਦਾਂ ’ਚ, ਸ਼ਰੇਆਮ ਚੱਲਦੈ ਗੰਦਾ ਧੰਦਾ, ਇੰਝ ਹੁੰਦੀ ਹੈ ਡੀਲ
ਦੂਜੇ ਪਾਸੇ ਮੁੱਖ ਮੰਤਰੀ ਹੁਣ ਪ੍ਰਸ਼ਾਸਨਿਕ ਪ੍ਰਣਾਲੀ ਵਿਚ ਵੀ ਫੇਰਬਦਲ ਕਰਨ ਦੇ ਚਾਹਵਾਨ ਹਨ। ਅਜੇ ਸਰਕਾਰ ਇਹ ਵੇਖ ਰਹੀ ਹੈ ਕਿ ਕਿਹੜੇ ਜ਼ਿਲਿਆਂ ਵਿਚ ਕਿਹੜੇ ਅਫ਼ਸਰਾਂ ਨੂੰ ਤਾਇਨਾਤ ਕੀਤਾ ਜਾਵੇ। ਸਰਕਾਰ ਨੇ ਅਗਲੇ ਕੁਝ ਦਿਨਾਂ ’ਚ ਚੋਣ ਦੌਰ ਵਿਚ ਦਾਖ਼ਲ ਹੋਣਾ ਹੈ ਅਤੇ ਲੋਕ ਸਭਾ ਦੀਆਂ ਚੋਣਾਂ ‘ਆਪ’ ਸਰਕਾਰ ਲਈ ਸਭ ਤੋਂ ਵੱਡੀ ਚੁਨੌਤੀ ਹੋਣਗੀਆਂ। ਪੰਜਾਬ ’ਚ ਲੋਕ ਸਭਾ ਦੀਆਂ 13 ਸੀਟਾਂ ਆਉਂਦੀਆਂ ਹਨ ਅਤੇ ਚੋਣਾਂ ਦਾ ਮਾਹੌਲ ਅਗਲੇ ਇਕ ਮਹੀਨੇ ਅੰਦਰ ਪੂਰੀ ਤਰ੍ਹਾਂ ਬਣਨਾ ਸ਼ੁਰੂ ਹੋ ਜਾਵੇਗਾ। ਹਾਲਾਂਕਿ ਇਹ ਚੋਣਾਂ ਅਪ੍ਰੈਲ ਦੇ ਸ਼ੁਰੂ ਵਿਚ ਹੋਣਗੀਆਂ ਪਰ ਫਿਰ ਵੀ 3 ਮਹੀਨੇ ਪਹਿਲਾਂ ਸੂਬੇ ਦਾ ਸਿਆਸੀ ਪਾਰਾ ਗਰਮਾ ਜਾਂਦਾ ਹੈ। ਸਰਕਾਰ ਵਿਧਾਨ ਸਭਾ ਦੇ ਸੰਭਾਵਤ ਚੋਣ ਨਤੀਜਿਆਂ ਵੱਲ ਵੀ ਵੇਖ ਰਹੀ ਹੈ। ਆਈ. ਏ. ਐੱਸ. ਅਧਿਕਾਰੀਆਂ ਵਿਚਾਲੇ ਵੀ ਨਵੇਂ ਅਹੁਦੇ ਲੈਣ ਦੀ ਦੌੜ ਚੱਲ ਰਹੀ ਹੈ। ਕਈ ਅਧਿਕਾਰੀਆਂ ਨੇ ਆਪਣੇ ਤਬਾਦਲੇ ਕਰਵਾਉਣ ਲਈ ਮੁੱਖ ਮੰਤਰੀ ਕੈਂਪ ਨਾਲ ਸੰਪਰਕ ਬਣਾਇਆ ਹੋਇਆ ਹੈ।
ਇਹ ਵੀ ਪੜ੍ਹੋ: ਬਾਬੇ ਨਾਨਕ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ 'ਚ ਕੱਲ੍ਹ ਕੱਢਿਆ ਜਾਵੇਗਾ ਨਗਰ ਕੀਰਤਨ, ਟਰੈਫਿਕ ਰੂਟ ਪਲਾਨ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਵਿਦੇਸ਼ ਜਾਣ ਵਾਲਿਆਂ ਲਈ ਸੁਨਹਿਰੀ ਮੌਕਾ, ਹਰ ਰੋਜ਼ ਧੜਾ-ਧੜਾ ਲੱਗ ਰਹੇ ਨੇ ਵੀਜ਼ੇ
NEXT STORY