ਜਲੰਧਰ (ਸੋਨੂੰ)- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਇੰਡਸਟਰੀਅਲ ਅਸਟੇਟ ਨੇੜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਮੱਛੀ ਮਾਰਕਿਟ ਨੇੜੇ ਇਕ ਖਾਲੀ ਪਲਾਟ ਵਿੱਚੋਂ ਇਕ ਵਿਅਕਤੀ ਦੀ ਸੜੀ ਹੋਈ ਲਾਸ਼ ਮਿਲੀ। ਸੜੀ ਹੋਈ ਲਾਸ਼ ਨੂੰ ਵੇਖ ਕੇ ਲੋਕ ਹੈਰਾਨ ਰਹਿ ਗਏ ਅਤੇ ਉਸ ਦੇ ਸਰੀਰ 'ਤੇ ਇਕ ਵੀ ਕੱਪੜਾ ਨਹੀਂ ਸੀ।

ਲਾਸ਼ ਦੇ ਕੋਲੋਂ ਇਕ ਪੈਟਰੋਲ ਦੀ ਬੋਤਲ ਵੀ ਬਰਾਮਦ ਹੋਈ ਹੈ। ਘਟਨਾ ਨੂੰ ਵੇਖ ਕੇ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਪੁਲਸ ਸਟੇਸ਼ਨ 8, ਡਿਵੀਜ਼ਨ ਨੰਬਰ 1 ਅਤੇ ਡਿਵੀਜ਼ਨ ਨੰਬਰ 3 ਦੀ ਪੁਲਸ ਫੋਰੈਂਸਿਕ ਟੀਮ ਦੇ ਨਾਲ ਮੌਕੇ 'ਤੇ ਪਹੁੰਚੀ। ਫਿਲਹਾਲ ਥਾਣਾ ਨੰਬਰ-8 ਦੀ ਪੁਲਸ ਜਾਂਚ ਕਰ ਰਹੀ ਹੈ ਕਿ ਵਿਅਕਤੀ ਦਾ ਕਤਲ ਕੀਤਾ ਗਿਆ ਹੈ ਜਾਂ ਫਿਰ ਇਹ ਮਾਮਲਾ ਖ਼ੁਦਕੁਸ਼ੀ ਦਾ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ: ਪਲਾਂ 'ਚ ਉੱਜੜਿਆ ਘਰ! ਦੋਸਤਾਂ ਨਾਲ ਨਹਾਉਣ ਗਏ ਮੁੰਡੇ ਦੀ ਭਾਖੜਾ ਨਹਿਰ 'ਚ ਡੁੱਬਣ ਕਾਰਨ ਮੌਤ

ਥਾਣਾ ਅੱਠ ਦੇ ਇੰਚਾਰਜ ਸਾਹਿਲ ਚੌਧਰੀ ਦਾ ਕਹਿਣਾ ਹੈ ਕਿ ਅੱਜ ਸਵੇਰੇ ਕਰੀਬ 9 ਵਜੇ ਉਨ੍ਹਾਂ ਨੂੰ ਇਸ ਬਾਰੇ ਸੂਚਨਾ ਮਿਲੀ ਸੀ ਕਿ ਮੱਛੀ ਮਾਰਕਿਟ ਦੇ ਪਿੱਛੇ ਖਾਲੀ ਪਲਾਟ ਵਿਚ ਸੜੀ ਹੋਈ ਲਾਸ਼ ਪਈ ਹੋਈ ਹੈ। ਮੌਕੇ 'ਤੇ ਪਹੁੰਚਣ 'ਤੇ ਉਨ੍ਹਾਂ ਨੂੰ ਲਾਸ਼ ਨੇੜੇ ਇਕ ਪੈਟਰੋਲ ਦੀ ਬੋਤਲ ਪਈ ਮਿਲੀ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਮੰਡੀ 'ਚ ਗੋਲ਼ੀਆਂ ਮਾਰ ਕਤਲ ਕੀਤੇ ਮਨਪ੍ਰੀਤ ਦੇ ਮਾਮਲੇ 'ਚ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ
NEXT STORY