ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਤੋਂ ਦਸੂਹਾ ਰੋਡ ਤੇ ਸਥਿਤ ਬਾਗਪੁਰ ਅੱਡੇ ਨਜ਼ਦੀਕ ਹੋਏ ਭਿਆਨਕ ਹਾਦਸੇ ਦੌਰਾਨ ਬੱਸ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ ਹੋਈ। ਦੱਸ ਦਈਏ ਕਿ ਬੱਸ ਦਸੂਆ ਸਾਈਡ ਤੋਂ ਹੁਸ਼ਿਆਰਪੁਰ ਨੂੰ ਆ ਰਹੀ ਸੀ ਤੇ ਟਰੱਕ ਜੋ ਹੁਸ਼ਿਆਰਪੁਰ ਤੋਂ ਦਸੂਆ ਰੋਡ ਨੂੰ ਜਾ ਰਿਹਾ ਸੀ। ਇਹ ਹਾਦਸੇ ਮਗਰੋਂ ਜ਼ਖਮੀ ਬੱਸ ਤੇ ਟਰੱਕ ਦੇ ਡਰਾਈਵਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।
ਦੱਸ ਦਈਏ ਕਿ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਟਰੱਕ ਡਰਾਈਵਰ ਹਾਦਸੇ ਮਗਰੋਂ ਡੇਢ ਤੋਂ ਦੋ ਘੰਟੇ ਤੱਕ ਵਿਚੇ ਫਸਿਆ ਰਿਹਾ ਤੇ ਉਸ ਨੂੰ ਸਖਤ ਮਸ਼ੱਕਤ ਨਾਲ ਬਾਹਰ ਕੱਢਿਆ ਗਿਆ ਅਤੇ ਇੱਕ ਨਿੱਜੀ ਹਸਪਤਾਲ ਇਲਾਜ ਲਈ ਪਹੁੰਚਾਇਆ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਤੇਜ਼ ਰਫਤਾਰ ਅਤੇ ਓਵਰਟੇਕ ਕਰਨ ਨਾਲ ਇਹ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਬੱਸ ਦੀਆਂ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਦੋਨਾਂ ਟਰੱਕ ਅਤੇ ਬੱਸ ਦਾ ਡਰਾਈਵਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ। ਇਸ ਹਾਦਸੇ ਵਿੱਚ ਜਾਨੀ ਨੁਕਸਾਨ ਦਾ ਫਿਲਹਾਲ ਬਚਾ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਜਲਦ ਕੀਤਾ ਜਾਵੇਗਾ ਲੋਕਾਂ ਨੂੰ ਸਮਰਪਿਤ
NEXT STORY