ਜਲੰਧਰ (ਸੋਨੂੰ)—ਫਗਵਾੜਾ ਸ਼ੂਗਰ ਮਿਲ ਚੌਂਕ ਨੇੜੇ ਵਾਪਰੇ ਸੜਕ ਹਾਦਸੇ 'ਚ ਏ.ਐਸ.ਆਈ. ਬਿੰਦਰ ਪਾਲ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦ ਕਿ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਏ. ਐੱਸ.ਆਈ. ਆਪਣੀ ਪਤਨੀ ਨਾਲ ਕਿਸੇ ਸਮਾਗਮ 'ਚ ਜਾ ਰਿਹਾ ਸੀ ਕਿ ਇਕ ਤੇਜ਼ ਰਫਤਾਰ ਬੱਸ ਨਾਲ ਉਸ ਦੇ ਮੋਟਰਸਾਈਕਲ ਜਾ ਟਕਰਾਈ ਜਿਸ ਕਾਰਨ ਦੋਵੇਂ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ। ਮੌਕੇ 'ਤੇ ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਸੱਟਾਂ ਦੀ ਤਾਬ ਨਾ ਝੱਲਦਿਆਂ ਏ. ਐੱਸ.ਆਈ. ਬਿੰਦਰ ਪਾਲ ਨੇ ਦਮ ਤੋੜ ਦਿੱਤਾ, ਜਦੋਂਕਿ ਉਸ ਦੀ ਪਤਨੀ ਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਤੋਂ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਬੱਸ ਕਬਜ਼ੇ 'ਚੈ ਲੇ ਕੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਦੋਸ਼ੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
![PunjabKesari](https://static.jagbani.com/multimedia/10_10_275759990tt-ll.jpg)
ਇੱਥੇ ਦੱਸ ਦੇਈਏ ਕਿ ਪੰਜਾਬ ਦੀਆਂ ਸੜਕਾਂ 'ਤੇ ਮੌਤ ਖੇਡਦੀ ਹੈ। ਤੇਜ਼ ਰਫਤਾਰ ਘਰਾਂ ਦੇ ਘਰ ਬਰਬਾਦ ਕਰ ਰਹੀ ਹੈ ਪਰ ਲੋਕ ਜਾਗਰੂਕ ਨਹੀਂ ਹੋ ਰਹੇ ਤੇ ਆਪਣੀ ਜਾਨ ਦੇ ਨਾਲ-ਨਾਲ ਦੂਜਿਆਂ ਲਈ ਵੀ ਖਤਰਾ ਬਣ ਕੇ ਸੜਕਾਂ 'ਤੇ ਘੁੰਮ ਰਹੇ ਹਨ।
GST ਦਾ ਪੈਸਾ ਰੋਕਣ 'ਤੇ ਕੈਪਟਨ ਨੇ ਟਵੀਟ ਕਰਕੇ ਖੋਲ੍ਹੀ ਕੇਂਦਰ ਦੀ ਪੋਲ
NEXT STORY