ਤਰਨਤਾਰਨ (ਰਮਨ)-ਬੱਸ ਚਾਲਕ ਦੀ ਅਣਗਹਿਲੀ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਨੇ ਬੱਸ ਚਾਲਕ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕੁਲਦੀਪ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪੰਜ ਗਰਾਈਆਂ ਜ਼ਿਲ੍ਹਾ ਗੁਰਦਾਸਪੁਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਹ ਅਤੇ ਉਸਦਾ ਮੁੰਡਾ ਹਰਜੀਤ ਸਿੰਘ (20) ਬੀਤੀ ਚਾਰ ਫਰਵਰੀ ਨੂੰ ਬੱਸ ਗੋਲਡਨ ਟੈਂਪਲ ਐਕਸਪ੍ਰੈਸ ਵਿਚ ਸਵਾਰ ਹੋ ਕੇ ਪਿੰਡ ਸ਼ੇਰੋਂ ਨੂੰ ਆ ਰਹੇ ਸੀ ਤਾਂ ਵਕਤ ਕਰੀਬ ਸ਼ਾਮ 5 ਵਜੇ ਹੋਵੇਗਾ ਕਿ ਉਕਤ ਬੱਸ ਜਦੋਂ ਉਸਮਾ ਟੋਲ ਪਲਾਜ਼ਾ ਉਪਰ ਰੁਕੀ ਤਾਂ ਉਹ ਅਤੇ ਉਸਦਾ ਮੁੰਡਾ ਬੱਸ ’ਚੋਂ ਉਤਰਨ ਲੱਗੇ।
ਇਹ ਵੀ ਪੜ੍ਹੋ- ਪੰਜਾਬ 'ਚ ਪੱਛਮੀ ਗੜਬੜੀ ਕਾਰਨ ਵੱਧ ਸਕਦੀ ਠੰਡ, ਜਾਣੋ ਕਿਸ ਤਰ੍ਹਾਂ ਰਹੇਗਾ ਆਉਣ ਵਾਲੇ ਦਿਨਾਂ ਦਾ ਮੌਸਮ
ਇਸ ਦੌਰਾਨ ਜਦੋਂ ਉਹ ਬੱਸ ਹੇਠਾਂ ਉਤਰ ਗਿਆ ਅਤੇ ਉਸਦਾ ਮੁੰਡਾ ਹਰਜੀਤ ਸਿੰਘ ਬਾਰੀ ਵਿਚ ਹੀ ਮੌਜੂਦ ਸੀ ਤਾਂ ਬੱਸ ਦੇ ਡਰਾਈਵਰ ਨੇ ਇਕ ਦਮ ਬੱਸ ਚਲਾ ਲਈ ਅਤੇ ਉਸਦਾ ਮੁੰਡਾ ਉਤਰਦੇ ਸਮੇਂ ਸੜਕ ’ਤੇ ਡਿੱਗ ਪਿਆ ਅਤੇ ਟੋਲ ਪਲਾਜ਼ਾ ਦੇ ਡਿਵਾਈਡਰ ਅਤੇ ਬੱਸ ਵਿਚਕਾਰ ਫਸ ਗਿਆ। ਇਸ ਦੌਰਾਨ ਬੇਟੇ ਹਰਜੀਤ ਸਿੰਘ ਦੇ ਸਰੀਰ ਉਪਰ ਗੰਭੀਰ ਸੱਟਾਂ ਲੱਗ ਗਈਆਂ ਅਤੇ ਬੱਸ ਦਾ ਡਰਾਈਵਰ ਮੌਕੇ ਤੋਂ ਬੱਸ ਭਜਾ ਕੇ ਲੈ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਗੰਭੀਰ ਹਾਲਤ ’ਚ ਉਸਨੇ ਆਪਣੇ ਮੁੰਡੇ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਲਿਜਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਦੇ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਸਬੰਧਤ ਬੱਸ ਦੇ ਚਾਲਕ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ੁਸ਼ਖ਼ਬਰੀ! ਜਾਣੋ ਪੈਟਰੋਲ ਅਤੇ ਡੀਜ਼ਲ ਦਾ ਅੱਜ ਦਾ ਰੇਟ, ਨਹੀਂ ਹੋਵੇਗਾ ਯਕੀਨ
NEXT STORY