ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ, ਜਸਵਿੰਦਰ) : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪਿੰਡ ਕਰਾਲਾ ਨਜ਼ਦੀਕ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਪਲਟਣ ਕਾਰਨ ਬੱਸ 'ਚ ਸਵਾਰ 20-25 ਸਵਾਰੀਆਂ ਜ਼ਖਮੀ ਹੋ ਗਈਆਂ।
ਇਹ ਵੀ ਪੜ੍ਹੋ : ਪੰਜਾਬ 'ਚ 27 ਦਸੰਬਰ ਨੂੰ ਛੁੱਟੀ ਦਾ ਐਲਾਨ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਇਹ ਹਾਦਸਾ ਸਵੇਰੇ ਕਰੀਬ 9.30 ਵਜੇ ਉਸ ਸਮੇਂ ਵਾਪਰਿਆ, ਜਦੋਂ ਤਲਵਾੜਾ ਤੋਂ ਜਲੰਧਰ ਜਾ ਰਹੀ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਨਜ਼ਦੀਕ ਖਤਾਨਾ 'ਚ ਜਾ ਪਲਟੀ। ਮੌਕੇ 'ਤੇ ਪਹੁੰਚ ਕੇ ਲੋਕਾਂ ਨੇ ਪਲਟੀ ਹੋਈ ਬੱਸ 'ਚੋਂ ਸਵਾਰੀਆਂ ਨੂੰ ਕੱਢ ਕੇ ਟਾਂਡਾ ਅਤੇ ਦਸੂਹਾ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ : ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਐਂਬੂਲੈਂਸਾਂ ਨੇ ਪਹੁੰਚ ਕੇ ਬਚਾਅ ਕਾਰਜਾਂ 'ਚ ਆਪਣਾ ਯੋਗਦਾਨ ਪਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਤਿਗੁਰੂ ਟਾਈਗਰ ਫ਼ੋਰਸ ਨੇ ਸਾਹਿਬਜ਼ਾਦਿਆਂ ਦੀ ਯਾਦ 'ਚ ਲਗਾਇਆ ਲੰਗਰ
NEXT STORY