ਜ਼ੀਰਕਪੁਰ/ਮੋਹਾਲੀ : ਮੋਹਾਲੀ ਦੇ ਜ਼ੀਰਕਪੁਰ ਅਧੀਨ ਆਉਂਦੇ ਛੱਤ ਲਾਈਟ ਚੌਂਕ ਦੇ ਨੇੜੇ ਸ਼ੁੱਕਰਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਮਨਾਲੀ ਤੋਂ ਦਿੱਲੀ ਜਾ ਰਹੀ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਤੋਂ ਬਾਅਦ ਬੇਕਾਬੂ ਹੋਈ ਬੱਸ ਸੜਕ 'ਤੇ ਪਲਟ ਗਈ। ਇਸ ਹਾਦਸੇ 'ਚ ਕਰੀਬ 20 ਤੋਂ 22 ਯਾਤਰੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਕੁੱਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਕਿਵੇਂ ਵਾਪਰਿਆ ਹਾਦਸਾ?
ਜਾਣਕਾਰੀ ਅਨੁਸਾਰ ਬੱਸ ਆਪਣੇ ਨਿਰਧਾਰਤ ਰੂਟ 'ਤੇ ਮਨਾਲੀ ਤੋਂ ਦਿੱਲੀ ਵੱਲ ਜਾ ਰਹੀ ਸੀ। ਜਿਵੇਂ ਹੀ ਬੱਸ ਛੱਤ ਲਾਈਟ ਚੌਂਕ ਕੋਲ ਪਹੁੰਚੀ ਤਾਂ ਜ਼ੀਰਕਪੁਰ ਤੋਂ ਪਟਿਆਲਾ ਵੱਲ ਜਾ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਚਾਲਕ ਸੰਤੁਲਨ ਖੋਹ ਬੈਠਾ ਅਤੇ ਬੱਸ ਵਿਚਕਾਰ ਸੜਕ 'ਤੇ ਹੀ ਪਲਟ ਗਈ। ਹਾਦਸੇ ਤੋਂ ਤੁਰੰਤ ਬਾਅਦ ਚੀਕੋ-ਪੁਕਾਰ ਮਚ ਗਈ। ਬੱਸ ਦੇ ਪਲਟਦਿਆਂ ਹੀ ਅੰਦਰ ਬੈਠੇ ਲੋਕਾਂ ਨੇ ਚੀਕ-ਚਿਹਾੜਾ ਪਾ ਦਿੱਤਾ। ਕਈ ਯਾਤਰੀ ਆਪਣੀਆਂ ਸੀਟਾਂ ਤੋਂ ਉੱਛਲ ਕੇ ਹੇਠਾਂ ਡਿੱਗ ਗਏ ਅਤੇ ਕੁੱਝ ਬੱਸ ਦੇ ਅੰਦਰ ਬੁਰੀ ਤਰ੍ਹਾਂ ਫਸ ਗਏ।
ਇਹ ਵੀ ਪੜ੍ਹੋ : ਬੁੱਧਵਾਰ ਨੂੰ ਨਹੀਂ ਚੱਲਣਗੀਆਂ ਗੱਡੀਆਂ! ਪੈਟਰੋਲ-ਡੀਜ਼ਲ ਬਚਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ (ਵੀਡੀਓ)
ਰਾਹਤ ਅਤੇ ਬਚਾਅ ਕਾਰਜ
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਇੱਕ ਨੌਜਵਾਨ ਬੱਸ ਦੇ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਬਾਂਹ ਬੁਰੀ ਤਰ੍ਹਾਂ ਕੁਚਲੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ 'ਸੜਕ ਸੁਰੱਖਿਆ ਫੋਰਸ' ਅਤੇ ਪੁਲਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਸਥਾਨਕ ਲੋਕਾਂ ਦੀ ਮਦਦ ਨਾਲ ਸਖ਼ਤ ਮਸ਼ੱਕਤ ਤੋਂ ਬਾਅਦ ਬੱਸ ਦੀਆਂ ਖਿੜਕੀਆਂ ਰਾਹੀਂ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ। ਹਾਦਸੇ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਡੇਰਾਬੱਸੀ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਮਰੀਜ਼ਾਂ ਨੂੰ ਬਿਹਤਰ ਇਲਾਜ ਲਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ 'ਚ 26 ਮਈ ਨੂੰ ਸਰਕਾਰੀ ਛੁੱਟੀ ਕੀਤੀ ਜਾਵੇ! ਪੜ੍ਹੋ ਕਿਉਂ ਉੱਠ ਰਹੀ ਇਹ ਮੰਗ
ਹਾਈਵੇਅ 'ਤੇ ਲੱਗਿਆ ਲੰਬਾ ਜਾਮ
ਇਸ ਹਾਦਸੇ ਕਾਰਨ ਹਾਈਵੇਅ 'ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਅਤੇ ਕਰੀਬ ਦੋ ਘੰਟੇ ਤੱਕ ਲੰਬਾ ਜਾਮ ਲੱਗਿਆ ਰਿਹਾ। ਬਾਅਦ 'ਚ ਪੁਲਸ ਨੇ ਹਾਈਡਰਾ ਮਸ਼ੀਨ ਮੰਗਵਾ ਕੇ ਬੱਸ ਨੂੰ ਸੜਕ ਤੋਂ ਪਾਸੇ ਕਰਵਾਇਆ, ਜਿਸ ਤੋਂ ਬਾਅਦ ਟ੍ਰੈਫਿਕ ਸੁਚਾਰੂ ਰੂਪ 'ਚ ਚੱਲ ਸਕਿਆ। ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ 'ਚ ਹਾਦਸੇ ਦਾ ਮੁੱਖ ਕਾਰਨ ਟਰੱਕ ਅਤੇ ਬੱਸ ਦੀ ਤੇਜ਼ ਰਫ਼ਤਾਰ ਨੂੰ ਮੰਨਿਆ ਜਾ ਰਿਹਾ ਹੈ। ਪੁਲਸ ਵੱਲੋਂ ਦੋਹਾਂ ਵਾਹਨਾਂ ਦੇ ਚਾਲਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤਾਂ ਜੋ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ
NEXT STORY