ਬਰਨਾਲਾ (ਵੈੱਬ ਡੈਸਕ): ਬਰਨਾਲਾ-ਮੋਗਾ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ ਵਾਪਰ ਗਿਆ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟੱਕਰ ਹੋਣ ਮਗਰੋਂ ਪਲਟ ਗਈ ਹੈ। ਇਸ ਵੇਲੇ ਸਵਾਰੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਤੁਰੰਤ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣਗੀਆਂ ਆਨਲਾਈਨ ਕਲਾਸਾਂ, ਸਰਦੀ ਦੀਆਂ ਛੁੱਟੀਆਂ ਵਧਣ ਮਗਰੋਂ ਨਵਾਂ ਫ਼ੈਸਲਾ
ਜਾਣਕਾਰੀ ਮੁਤਾਬਕ ਇਸ ਬੱਸ ਰਾਹੀਂ ਕਿਸਾਨ ਖਨੌਰੀ ਬਾਰਡਰ 'ਤੇ ਹੋ ਰਹੀ ਕਿਸਾਨ ਮਹਾਪੰਚਾਇਤ ਵਿਚ ਸ਼ਾਮਲ ਹੋਣ ਜਾ ਰਹੇ ਸਨ। ਇਸ ਵਿਚ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਦੇ ਕਿਸਾਨ ਸਵਾਰ ਸਨ। ਜਦੋਂ ਬੱਸ ਬਰਨਾਲਾ-ਮੋਗਾ ਹਾਈਵੇਅ 'ਤੇ ਪਹੁੰਚੀ ਤਾਂ ਇਕ ਟਰੱਕ ਨੇ ਉਸ ਨੂੰ ਸਾਹਮਣਿਓਂ ਆ ਕੇ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਦਾ ਮੋਹਰਲਾ ਸ਼ੀਸ਼ਾ ਟੁੱਟ ਗਿਆ ਤੇ ਬੱਸ ਪਲਟ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਦਿਨ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਹੋਈ ਭਵਿੱਖਬਾਣੀ
ਲੋਕਾਂ ਵੱਲੋਂ ਬੱਸ ਨੂੰ ਸਿੱਧਾ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਬੱਸ ਅੰਦਰ ਫਸੀਆਂ ਸਵਾਰੀਆਂ ਨੂੰ ਵੀ ਛੇਤੀ ਤੋਂ ਛੇਤੀ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਲੋਕਾਂ ਕਾਰਨ ਇਹ ਹਾਦਸਾ ਸੰਘਣੀ ਧੁੰਦ ਅਤੇ ਟਰੱਕ ਡਰਾਈਵਰ ਦੀ ਗਲਤੀ ਕਾਰਨ ਵਾਪਰਿਆ ਹੈ। ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਆਈ ਵੱਡੀ ਖ਼ਬਰ
NEXT STORY