ਜਲੰਧਰ (ਪੁਨੀਤ)-ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਜੰਗ ਦੇ ਹਾਲਾਤ ਬੇਸ਼ੱਕ ਆਮ ਵਰਗੇ ਹੁੰਦੇ ਨਜ਼ਰ ਆਏ ਹਨ ਪਰ ਇਸ ਦੇ ਬਾਵਜੂਦ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਗੁਆਂਢੀ ਸੂਬਿਆਂ ਵੱਲੋਂ ਪੰਜਾਬ ਲਈ ਚਲਾਈਆਂ ਜਾਣ ਵਾਲੀਆਂ ਬੱਸਾਂ ਦੀ ਗਿਣਤੀ ਵਿਚ ਕਮੀ ਆਈ ਹੈ, ਜਿਸ ਕਾਰਨ ਵੱਖ-ਵੱਖ ਰੂਟਾਂ ’ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਸਖ਼ਤ ਹੁਕਮ ਜਾਰੀ, ਜੇਕਰ ਕੀਤੀ ਛੋਟੀ ਜਿਹੀ ਗਲਤੀ ਤਾਂ...
ਮਾਹਿਰਾਂ ਦਾ ਕਹਿਣਾ ਹੈ ਕਿ ਬੱਸਾਂ ਦੀ ਆਵਾਜਾਈ ਆਮ ਵਾਂਗ ਹੋਣ ਵਿਚ 1-2 ਦਿਨ ਲੱਗ ਸਕਦੇ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਪਾਕਿਸਤਾਨ ਵੱਲੋਂ ਪਹਿਲੇ ਹੀ ਦਿਨ ਜੰਗਬੰਦੀ ਦੀ ਉਲੰਘਣਾ ਕਰ ਦਿੱਤੀ ਗਈ ਸੀ ਅਤੇ ਸਥਿਤੀ ਦੋਬਾਰਾ ਵਿਗੜਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਦੱਸਿਆ ਜਾ ਰਿਹਾ ਹੈ ਕਿ ਗੁਆਂਢੀ ਸੂਬਿਆਂ ਦੇ ਟਰਾਂਸਪੋਰਟ ਵਿਭਾਗ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਜਿਵੇਂ ਹੀ ਸਥਿਤੀ ਪੂਰੀ ਤਰ੍ਹਾਂ ਆਮ ਹੋ ਜਾਵੇਗੀ, ਪੰਜਾਬ ਆਉਣ ਵਾਲੀਆਂ ਬੱਸਾਂ ਦੀ ਗਿਣਤੀ ਵਧ ਜਾਵੇਗੀ। ਇਸ ਕਾਰਨ ਦੂਜੇ ਰਾਜਾਂ ਤੋਂ ਆਉਣ ਵਾਲੀਆਂ ਬੱਸਾਂ ’ਤੇ ਨਿਰਭਰ ਯਾਤਰੀਆਂ ਨੂੰ ਕੁਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ: ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
ਪੰਜਾਬ ਦੇ ਡਿਪੂਆਂ ਤੋਂ ਵੀ ਆਵਾਜਾਈ ਪੂਰੀ ਤਰ੍ਹਾਂ ਆਮ ਨਹੀਂ ਹੋਈ। ਅਧਿਕਾਰੀਆਂ ਨੇ ਸੰਕੇਤ ਦਿੱਤਾ ਹੈ ਕਿ ਸੋਮਵਾਰ ਨੂੰ ਆਵਾਜਾਈ ਆਮ ਵਾਂਗ ਮੁੜ ਸ਼ੁਰੂ ਹੋ ਜਾਵੇਗੀ। ਸਰਹੱਦੀ ਸੂਬਿਆਂ ਵਿਚ ਰਾਤ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਨਿੱਜੀ ਬੱਸਾਂ ਦਾ ਸੰਚਾਲਨ ਵੀ ਪ੍ਰਭਾਵਿਤ ਹੋਇਆ ਹੈ। ਸਰਹੱਦੀ ਸੂਬਿਆਂ ਵਿਚ ਰਾਤ ਸਮੇਂ ਬੱਸਾਂ ਚਲਾਉਣ ਸਬੰਧੀ ਨਿੱਜੀ ਆਪ੍ਰੇਟਰ ਭੰਬਲਭੂਸੇ ਵਿਚ ਫਸੇ ਹੋਏ ਹਨ। ਹੁਣ ਵੇਖਣਾ ਹੋਵੇਗਾ ਕਿ ਸੋਮਵਾਰ ਨੂੰ ਕਿਹੜੇ ਰੂਟਾਂ ’ਤੇ ਸਥਿਤੀ ਆਮ ਹੋਵੇਗੀ ਅਤੇ ਯਾਤਰੀਆਂ ਨੂੰ ਰਾਹਤ ਮਿਲੇਗੀ।
ਇਹ ਵੀ ਪੜ੍ਹੋ: Punjab: ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਵੱਡੀ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਾਜ਼ਿਲਕਾ ਤੋਂ ਵੱਡੀ ਖ਼ਬਰ : 60 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ
NEXT STORY