ਅੰਮ੍ਰਿਤਸਰ: ‘ਕਿਲੋਮੀਟਰ ਬੱਸ ਸਕੀਮ’ ਦੇ ਵਿਰੋਧ 'ਚ ਅੱਜ ਪੂਰੇ ਸੂਬੇ ਦੇ ਸਮੂਹ ਬੱਸ ਅੱਡੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਬੰਦ ਰਹਿਣਗੇ। ਇਹ ਵਿਰੋਧ ਪੰਜਾਬ ਰੋਡਵੇਜ਼ ਦੇ ਜਨਰਲ ਸਕੱਤਰ ਜੁਗਰਾਜ ਸਿੰਘ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ, ਕਿਉਂਕਿ ਸਰਕਾਰ ਵੱਲੋਂ ਇੱਕ ਵਾਰ ਫਿਰ ਇਸ ਸਕੀਮ ਤਹਿਤ ਨਵਾਂ ਟੈਂਡਰ ਖੋਲ੍ਹਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ-ਕਾਂਗਰਸ 'ਚ ਫਿਰ ਭੂਚਾਲ! ਡਾ. ਨਵਜੋਤ ਕੌਰ ਨੇ ਆਪਣੇ ਹੀ ਆਗੂ ਨੂੰ ਦੱਸਿਆ 'ਅਕਾਲੀ ਦਲ, ਮਜੀਠੀਆ ਟੀਮ'
ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਖ਼ਤਰੇ ਵਿੱਚ
ਪੰਜਾਬ ਰੋਡਵੇਜ਼ ਦੇ ਜਨਰਲ ਸਕੱਤਰ ਜੁਗਰਾਜ ਸਿੰਘ ਨੇ ਇਸ ਯੋਜਨਾ ਦਾ ਪੁਰਜ਼ੋਰ ਵਿਰੋਧ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਸਿੱਧਾ ਅਸਰ ਪੰਜਾਬ ਦੇ ਹਜ਼ਾਰਾਂ ਨਿੱਜੀ ਬੱਸ ਆਪਰੇਟਰਾਂ, ਚਾਲਕਾਂ (ਡਰਾਈਵਰਾਂ) ਅਤੇ ਕੰਡਕਟਰਾਂ 'ਤੇ ਪਵੇਗਾ, ਜਿਸ ਨਾਲ ਆਮ ਜਨਤਾ ਵੀ ਪ੍ਰਭਾਵਿਤ ਹੋਵੇਗੀ।
ਇਹ ਵੀ ਪੜ੍ਹੋ-ਪੋਲਟਰੀ ਫਾਰਮ ਦੇ ਮਾਲਕ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਮੌਕੇ 'ਤੇ ਹੋਈ ਮੌਤ
ਪੰਜਾਬ ਰੋਡਵੇਜ਼ ਦੇ ਜਨਰਲ ਸਕੱਤਰ ਜੁਗਰਾਜ ਸਿੰਘ ਨੇ ਸਰਕਾਰ ਤੋਂ ਸਖ਼ਤ ਮੰਗ ਕੀਤੀ ਹੈ ਕਿ ਇਸ ਯੋਜਨਾ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰ ਨੂੰ ਸਾਰੇ ਸਬੰਧਤ ਪੱਖਾਂ ਨਾਲ ਗੱਲਬਾਤ ਕਰਕੇ ਕੋਈ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਇਸ ਨਾਲ ਆਵਾਜਾਈ ਪ੍ਰਣਾਲੀ ਪ੍ਰਭਾਵਿਤ ਹੋਵੇਗੀ। ਛੋਟੇ ਬੱਸ ਮਾਲਕਾਂ ਅਤੇ ਕਾਮਿਆਂ ਦਾ ਰੁਜ਼ਗਾਰ ਖ਼ਤਰੇ ਵਿੱਚ ਪੈ ਜਾਵੇਗਾ ਅਤੇ ਇਹ ਯੋਜਨਾ ਨਿੱਜੀ ਕੰਪਨੀਆਂ ਨੂੰ ਬੇਲੋੜਾ ਲਾਭ ਪਹੁੰਚਾਉਂਦੀ ਹੈ, ਜਦਕਿ ਸਥਾਨਕ ਆਪਰੇਟਰਾਂ ਅਤੇ ਕਰਮਚਾਰੀਆਂ ਨੂੰ ਨੁਕਸਾਨ ਝੱਲਣਾ ਪੈਂਦਾ ਹੈ
ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ CM ਮਾਨ ਦਾ ਵੱਡਾ ਤੋਹਫਾ, ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ
ਜਾਣੋ ਕੀ ਹੈ ‘ਕਿਲੋਮੀਟਰ ਬੱਸ ਸਕੀਮ’
ਜੁਗਰਾਜ ਸਿੰਘ ਅਨੁਸਾਰ, ਕਿਲੋਮੀਟਰ ਬੱਸ ਸਕੀਮ ਇੱਕ ਸਰਕਾਰੀ ਯੋਜਨਾ ਹੈ, ਜਿਸ ਵਿੱਚ ਨਿੱਜੀ ਕੰਪਨੀਆਂ ਤੋਂ ਬੱਸਾਂ ਕਿਰਾਏ 'ਤੇ ਲੈ ਕੇ ਚਲਾਈਆਂ ਜਾਂਦੀਆਂ ਹਨ। ਸਰਕਾਰ ਇਨ੍ਹਾਂ ਕੰਪਨੀਆਂ ਨੂੰ ਪ੍ਰਤੀ ਕਿਲੋਮੀਟਰ ਇੱਕ ਨਿਸ਼ਚਿਤ ਰਾਸ਼ੀ ਅਦਾ ਕਰਦੀ ਹੈ, ਜਦੋਂ ਕਿ ਡਰਾਈਵਰ, ਮੁਰੰਮਤ ਅਤੇ ਈਂਧਨ ਦੀ ਜ਼ਿੰਮੇਵਾਰੀ ਸਿਰਫ਼ ਨਿੱਜੀ ਕੰਪਨੀ ਦੀ ਹੁੰਦੀ ਹੈ।
ਇਹ ਵੀ ਪੜ੍ਹੋ-ਪੰਜਾਬ ਦਾ ਮੌਸਮ ਲੈ ਰਿਹਾ ਕਰਵਟ, ਪੜ੍ਹੋ ਵਿਭਾਗ ਦੀ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਅਹਿਮ ਫ਼ੈਸਲਾ
NEXT STORY