ਪਟਿਆਲਾ/ਸਨੌਰ (ਮਨਦੀਪ ਜੋਸਨ) : ਖ਼ਨੌਰੀ ਮੋਰਚੇ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ’ਚ ਕਿਸਾਨਾਂ ਨੇ 30 ਦਸੰਬਰ (ਸੋਮਵਾਰ) ਨੂੰ 'ਪੰਜਾਬ ਬੰਦ' ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ 30 ਦਸੰਬਰ ਦਿਨ ਸੋਮਵਾਰ ਨੂੰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ 9 ਘੰਟਿਆਂ ਤੱਕ ਸਰਕਾਰੀ ਅਤੇ ਨਿੱਜੀ ਬੱਸਾਂ ਅਤੇ ਟਰੇਨਾਂ ਵੀ ਰੋਕੀਆਂ ਜਾਣਗੀਆਂ। ਇਸ ਤੋਂ ਇਲਾਵਾ ਸਾਰੇ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਵੱਡੀ ਖ਼ਬਰ, ਤੁਸੀਂ ਵੀ ਨਾ ਕਰ ਲਿਓ ਇਹ ਗਲਤੀ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸੜਕੀ ਅਤੇ ਰੇਲ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਬੰਦ ਨੂੰ ਲੈ ਕੇ ਪਿੰਡਾਂ ਦੇ ਸਾਰੇ ਗੁਰਦੁਆਰਿਆਂ ਤੋਂ ਲਗਾਤਾਰ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਜਾਵੇਗੀ। ਸਿਰਫ ਐਮਰਜੈਂਸੀ ਸੇਵਾਵਾਂ, ਮੈਡੀਕਲ ਸਟੋਰ, ਹਸਪਤਾਲ, ਐਂਬੂਲੈਂਸ, ਵਿਆਹ, ਏਅਰਪੋਰਟ ਜਾਣ ਆਦਿ ਨੂੰ ਛੋਟ ਰਹੇਗੀ। ਇਸ ਦੌਰਾਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਜੇਕਰ ਸੋਮਵਾਰ ਨੂੰ ਤੁਹਾਡਾ ਕਿਤੇ ਦੂਰ-ਦੁਰਾਡੇ ਜਾਣ ਦਾ ਪ੍ਰੋਗਰਾਮ ਹੈ ਤਾਂ ਰਾਹ 'ਚ ਖੱਜਲ-ਖੁਆਰੀ ਝੱਲਣੀ ਪੈ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਜਾਰੀ ਹੋਈ ਵੱਡੀ ਚਿਤਾਵਨੀ, ਇਨ੍ਹਾਂ 21 ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਡੱਲੇਵਾਲ ਦੀ ਹਾਲਤ ਨਾਜ਼ੁਕ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਇਸ ਲਈ ਸਾਰੇ ਪੰਜਾਬ ਨੂੰ ਬੰਦ ਲਈ ਉੱਠ ਕੇ ਕਿਸਾਨਾਂ ਦੇ ਨਾਲ ਆਉਣਾ ਚਾਹੀਦਾ ਹੈ ਤਾਂ ਜੋ ਕੇਂਦਰ ਦੀ ਕੁੰਭਕਰਨੀ ਨੀਂਦ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ। ਉਧਰ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਖ਼ਰਾਬ ਹੋ ਚੁੱਕੀ ਹੈ। ਡੱਲੇਵਾਲ ਨੇ ਬੀਤੀ ਸ਼ਾਮ ਤੋਂ ਪਾਣੀ ਵੀ ਨਹੀਂ ਪੀਤਾ। ਉਨ੍ਹਾਂ ਨੂੰ ਪਾਣੀ ਦਾ ਘੁੱਟ ਪੀਂਦਿਆਂ ਹੀ ਉਲਟੀ ਆ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਹੱਥ ਪੀਲੇ ਨਜ਼ਰ ਆ ਰਹੇ ਹਨ ਅਤੇ ਸਰੀਰ ਬੇਹੱਦ ਕਮਜ਼ੋਰ ਹੋ ਚੁੱਕਾ ਹੈ। ਡਾਕਟਰ ਇਸ ਗੱਲ ਨੂੰ ਲੈ ਕੇ ਬੇਹੱਦ ਚਿੰਤਤ ਸਨ ਪਰ ਡੱਲੇਵਾਲ ਨੇ ਮਰਨ ਵਰਤ ਨੂੰ ਤਿਆਗਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਲਈ ਜਾਰੀ ਹੋਈ ਵੱਡੀ ਚਿਤਾਵਨੀ, ਇਨ੍ਹਾਂ 21 ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
NEXT STORY