ਜ਼ੀਰਾ (ਮਨਜੀਤ ਢਿੱਲੋਂ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ ਬੱਸ ਕਾਮਿਆਂ ਵੱਲੋਂ ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਨ ਅਤੇ ਪਹਿਲਾਂ ਤੋਂ ਕੰਮ ਕਰਦੇ ਆ ਰਹੇ ਕਾਮਿਆਂ ਨੂੰ ਮਹਿਕਮੇ ਵਿੱਚ ਪੱਕਾ ਕਰਨ ਆਦਿ ਸਮੇਤ ਹੋਰ ਮੰਗਾਂ ਨੂੰ ਹੜਤਾਲ ਕੀਤੀ ਗਈ। ਹੜਤਾਲ ਕਾਰਨ ਠੰਡ ਦੇ ਚੱਲਦਿਆਂ ਸਵਾਰੀਆਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਧੁੰਦ ਅਤੇ ਸੀਤ ਲਹਿਰ ਦੇ ਚੱਲਦਿਆਂ ਬੱਸਾਂ ਨਾ ਮਿਲਣ ਕਾਰਨ ਵੱਡੀ ਗਿਣਤੀ ਵਿੱਚ ਔਰਤਾਂ, ਬੱਚੇ ਅਤੇ ਬਜ਼ੁਰਗ ਕੜਾਕੇ ਦੀ ਠੰਡ 'ਚ ਬੱਸਾਂ ਦੀ ਉਡੀਕ ਕਰਦੇ ਦੇਖੇ ਗਏ।
ਇਸ ਦੌਰਾਨ ਗੱਲਬਾਤ ਕਰਦਿਆਂ ਸਵਾਰੀਆਂ ਨੇ ਕਿਹਾ ਕਿ ਸਰਕਾਰ ਨੂੰ ਮਹਿਕਮੇ ਵਿੱਚ ਪਹਿਲਾਂ ਤੋਂ ਕੰਮ ਕਰਦੇ ਬੱਸ ਕਾਮਿਆਂ ਨੂੰ ਪੱਕਾ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਹੋਰ ਹੱਕੀ ਮੰਗਾਂ ਨੂੰ ਮੰਨ ਕੇ ਇਹ ਹੜਤਾਲ ਜਲਦ ਖ਼ਤਮ ਕਰਵਾਉਣੀ ਚਾਹੀਦੀ ਹੈ ਤਾਂ ਜੋ ਠੰਡ ਦੇ ਦਿਨਾਂ ਦੌਰਾਨ ਲੋਕ ਖੱਜਲ-ਖਰਾਬ ਨਾ ਹੋਣ ਅਤੇ ਇਨਾ ਛੋਟੇ-ਛੋਟੇ ਦਿਨਾਂ ਵਿੱਚ ਸਮੇਂ ਸਿਰ ਆਪਣੀ ਮੰਜ਼ਿਲ 'ਤੇ ਪਹੁੰਚ ਸਕਣ।
ਨਸ਼ੇ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ, ਜਵਾਨ ਪੁੱਤ ਦੀ ਟੈਂਕੀ ਨੇੜਿਓਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
NEXT STORY