ਚੰਡੀਗੜ੍ਹ : ਪੰਜਾਬ 'ਚ ਆਧਾਰ ਕਾਰਡ ਵਾਲੀਆਂ ਮਤਲਬ ਕਿ ਸਰਕਾਰੀ ਬੱਸਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਅੱਜ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਅੱਜ ਦੁਪਹਿਰ 12 ਵਜੇ ਤੋਂ ਸੂਬੇ ਭਰ ਦੇ ਸਮੂਹ ਡਿਪੂਆਂ 'ਤੇ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰ ਰਹਿਣ ਸਾਵਧਾਨ! PSPCL ਨੇ ਲਿਆ ਵੱਡਾ ਫ਼ੈਸਲਾ, ਹੁਣ ਗਲਤੀ ਨਾਲ ਵੀ...
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਉਨ੍ਹਾਂ ਵਲੋਂ ਹੜਤਾਲ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਇਸ ਲਈ ਪੂਰੇ ਸੂਬੇ 'ਚ ਅੱਜ ਦੁਪਹਿਰ 12 ਵਜੇ ਤੋਂ ਸਰਕਾਰੀ ਬੱਸਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਜਾਣਗੀਆਂ। ਯੂਨੀਅਨ ਦਾ ਕਹਿਣਾ ਹੈ ਕਿ 18 ਨਵੰਬਰ ਨੂੰ ਉਹ ਚੰਡੀਗੜ੍ਹ ਪੁੱਜਣਗੇ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸਰਕਾਰੀ ਬੱਸਾਂ ਦੀ ਹੜਤਾਲ ਰਹੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
NEXT STORY