ਬਠਿੰਡਾ (ਸੁਖਵਿੰਦਰ) : ਇਕ ਵਪਾਰੀ ਨੇ ਝੀਲ ਨੰਬਰ 2 'ਚ ਛਲਾਂਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਸਵੇਰੇ ਝੀਲ ਨੰਬਰ 2 ਨਜ਼ਦੀਕ ਸ਼ੱਕੀ ਹਾਲਤ ਵਿਚ ਇਕ ਜੋੜਾ ਚੱਪਲਾਂ ਦਾ ਅਤੇ ਐਕਟਿਵਾ ਖੜੀ ਹੋਈ ਮਿਲੀ। ਇਸ ਤੋਂ ਬਾਅਦ ਲੋਕਾਂ ਵਲੋਂ ਇਸ ਦੀ ਸੂਚਨਾ ਤੁਰੰਤ ਸੰਸਥਾ ਨੂੰ ਦਿੱਤੀ ਗਈ। ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਸਰਬਜੀਤ ਕੂਕਨਾ ਅਤੇ ਗੋਤਮ ਗੋਇਲ ਮੌਕੇ 'ਤੇ ਪਹੁੰਚੇ ਅਤੇ ਥਾਣਾ ਥਰਮਲ ਨੂੰ ਸੁਚਿਤ ਕੀਤਾ। ਸੰਸਥਾ ਵਰਕਰਾਂ ਵਲੋਂ ਝੀਲ ਵਿਚ ਉਤਰ ਕੇ ਉਕਤ ਵਿਅਕਤੀ ਨੂੰ ਲੱਭਣਾ ਸ਼ੁਰੂ ਕੀਤਾ ਅਤੇ ਕੁਝ ਸਮੇਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਝੀਲ 'ਚੋਂ ਬਾਹਰ ਕੱਢਿਆ ਗਿਆ।
ਪੁਲਸ ਦੀ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਸ਼ਨਾਖਤ ਜਸਵੀਰ ਸਿੰਘ (36) ਵਾਸੀ ਮੁਲਤਾਨੀਆ ਰੋਡ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਬੀਤੀ ਸ਼ਾਮ ਤੋਂ ਘਰੋਂ ਗਾਇਬ ਸੀ ਅਤੇ ਉਹ ਉਸਦੀ ਭਾਲ ਕਰ ਰਹੇ ਸਨ। ਥਾਣਾ ਥਰਮਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਪੁਰਾਣਾ ਥਾਣਾ ਨਜ਼ਦੀਕ ਸਪੇਅਰ ਪਾਰਟਸ ਦੀ ਦੁਕਾਨ ਕਰਦਾ ਸੀ ਅਤੇ ਦੁਕਾਨ ਲੈਣ-ਦੇਣ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆ ਹੀ ਉਸ ਨੇ ਝੀਲ ਵਿਚ ਛਲਾਂਗ ਲਗਾ ਕੇ ਖੁਦਕੁਸ਼ੀ ਕੀਤੀ ਹੈ। ਫਿਲਹਾਲ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।
ਖਰੜ 'ਚ ਬੰਦ ਦੇ ਸੱਦੇ ਨੂੰ ਮਿਲਿਆ ਰਲਵਾਂ-ਮਿਲਵਾਂ ਹੁੰਗਾਰਾ
NEXT STORY