ਬਰੇਟਾ (ਬਾਂਸਲ) : ਸਥਾਨਕ ਸ਼ਹਿਰ ਦੇ ਵਪਾਰੀ ਕ੍ਰਿਸ਼ਨ ਕੁਮਾਰ ਦੇ ਆਪਣੀ ਥਾਰ ਗੱਡੀ ਵਿੱਚ ਆਪਣੇ ਘਰ ਨੂੰ ਜਾਣ ਸਮੇਂ ਕੁਝ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਰੋਕ ਕੇ ਜਿੱਥੇ ਗੱਡੀ ਦੀ ਭੰਨਤੋੜ ਕੀਤੀ ਉਥੇ ਉਸਦੀਆਂ ਦੋਵੇਂ ਲੱਤਾਂ ਤੇ ਸੱਟਾਂ ਮਾਰ ਕੇ ਜ਼ਖਮੀ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਨੂੰ ਜ਼ਖਮੀ ਹਾਲਾਤ ਵਿੱਚ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ। ਇਸ ਦੌਰਾਨ ਪਤਾ ਲੱਗਿਆ ਕਿ ਉਨ੍ਹਾਂ ਦੀਆਂ ਦੋਵੇਂ ਲੱਤਾ ਫਰੈਕਚਰ ਹਨ।
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕੁੱਟਮਾਰ ਕਰਨ ਵਾਲੇ ਵਿਅਕਤੀ ਉਸ ਕੋਲੋ ਨਕਦੀ ਅਤੇ ਇੱਕ ਸੋਨੇ ਦੀ ਛਾਂਪ ਵੀ ਖੋਹ ਕੇ ਲੈ ਗਏ ਹਨ। ਉਧਰ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਸ਼ਹਿਰ ਅੰਦਰ ਉਪਰੋਕਤ ਘਟਨਾ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿ ਵਪਾਰੀ ਦੀ ਸ਼ਰੇਆਮ ਕੁੱਟਮਾਰ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15 ਪਿੰਡਾਂ ਦੀਆਂ ਪੰਚਾਇਤਾਂ ਦਾ ਵੱਡਾ ਫੈਸਲਾ, ਨਸ਼ਾ ਤਸਕਰਾਂ ਦੀ ਜਮਾਨਤ ਦੇਣ ਤੋਂ ਕੋਰੀ ਨਾਂਹ
NEXT STORY