ਲੁਧਿਆਣਾ (ਰਾਜ) : ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਵਿਅਕਤੀਆਂ ਨੇ ਸ਼ਹਿਰ ਦੇ ਇਕ ਵਪਾਰੀ ਨੂੰ ਸੜਕ ’ਤੇ ਘੇਰ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਰਿਵਾਲਵਰ ਦੇ ਬੱਟ ਨਾਲ ਉਸ ਦੇ ਸਿਰ ’ਤੇ ਵਾਰ ਕੀਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਉਸ ਨੂੰ ਡੀ. ਐੱਮ. ਸੀ. ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ’ਚ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਮਾਡਲ ਟਾਊਨ ਦੇ ਵਸਨੀਕ ਗੁਰਬੀਰ ਸਿੰਘ ਗਰਚਾ ਦੀ ਸ਼ਿਕਾਇਤ ’ਤੇ ਸਰਬੋਤਮ ਸਿੰਘ ਉਰਫ਼ ਲੱਕੀ ਸੰਧੂ, ਰਾਜਵਿੰਦਰ ਮਾਂਗਟ, ਆਕਾਸ਼ ਬੱਲ, ਅਨਮੋਲ ਸਿੰਘ ਅਤੇ 15 ਅਣਪਛਾਤੇ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਫੂਡ ਸੇਫਟੀ ਵਿਭਾਗ ਵੱਲੋਂ ਲੁਧਿਆਣਾ ਦੇ ਕਾਰਖਾਨੇ ’ਚੋਂ 545 ਕਿਲੋ ਪਨੀਰ ਜ਼ਬਤ
ਪੁਲਸ ਸ਼ਿਕਾਇਤ ’ਚ ਗੁਰਬੀਰ ਸਿੰਘ ਨੇ ਕਿਹਾ ਹੈ ਕਿ ਉਸ ਦਾ ਆਪਣਾ ਕਾਰੋਬਾਰ ਹੈ। ਸ਼ੁੱਕਰਵਾਰ ਰਾਤ ਨੂੰ ਉਹ ਆਪਣੇ ਨਿੱਜੀ ਸੁਰੱਖਿਆ ਗਾਰਡ ਨਾਲ ਆਪਣੇ ਦੋਸਤ ਨੂੰ ਮਿਲਣ ਗਿਆ ਸੀ। ਜਦੋਂ ਉਹ ਵਾਪਸ ਵੇਰਕਾ ਮਿਲਕ ਪਲਾਂਟ ਦੇ ਹੇਠਾਂ ਸਾਊੂਥ ਸਿਟੀ ਰੋਡ ’ਤੇ ਆਪਣੀ ਫਾਰਚੂਨਰ ਜਾ ਰਿਹਾ ਸੀ ਤਾਂ ਰਸਤੇ ’ਚ 3 ਗੱਡੀਆਂ ਨੇ ਉਸ ਨੂੰ ਘੇਰ ਲਿਆ, ਜਿਸ ’ਚੋਂ ਡੇਢ ਦਰਜਨ ਤੋਂ ਵੱਧ ਹਥਿਆਰਬੰਦ ਵਿਅਕਤੀ ਨਿਕਲੇ। ਉਨ੍ਹਾਂ ’ਚੋਂ ਕੁਝ ਨੂੰ ਉਸ ਨੇ ਪਛਾਣ ਲਿਆ।
ਮੁਲਜ਼ਮਾਂ ਨੇ ਉਸ ’ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਇਨ੍ਹਾਂ ’ਚੋਂ ਇਕ ਸਰਬੋਤਮ ਸਿੰਘ ਉਰਫ ਲੱਕੀ ਸੰਧੂ ਸੀ, ਜਿਸ ਨਾਲ ਉਸ ਦੀ ਪੁਰਾਣੀ ਰੰਜਿਸ਼ ਹੈ। ਸੰਧੂ ਖਿਲਾਫ ਕਈ ਕੇਸ ਦਰਜ ਹਨ। ਇਸੇ ਰੰਜਿਸ਼ ਕਾਰਨ ਮੁਲਜ਼ਮ ਸੰਧੂ ਨੇ ਆਪਣੇ ਸਾਥੀਆਂ ਰਾਜਵਿੰਦਰ ਮਾਂਗਟ, ਆਕਾਸ਼ ਭੱਠਲ, ਅਨਮੋਲ ਅਤੇ ਕੁਝ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਉਸ ’ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਰਿਵਾਲਵਰ ਦੇ ਬੱਟ ਨਾਲ ਉਸ ਦੇ ਸਿਰ ’ਤੇ ਵਾਰ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਦੂਜੇ ਪਾਸੇ ਪੁਲਸ ਨੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਸ ਨੇ ਸਰਬੋਤਮ ਸਿੰਘ ਉਰਫ ਲੱਕੀ ਸੰਧੂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ ਦੋਸ਼ੀਆਂ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪਹਿਲਗਾਮ ਅੱਤਵਾਦੀ ਹਮਲੇ ਦੀ ਜਾਂਚ ਕਰੇਗੀ NIA, ਗ੍ਰਹਿ ਮੰਤਰਾਲੇ ਨੇ ਜ਼ਿੰਮੇਵਾਰੀ ਸੌਂਪੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਪ ਰਾਹੀਂ ਦੜੇ-ਸੱਟੇ ਦਾ ਧੰਦਾ ਕਰਨ ਵਾਲਾ ‘ਸੱਟਾ ਕਿੰਗ’ ਗ੍ਰਿਫ਼ਤਾਰ, ਸਾਢੇ 7 ਲੱਖ ਦੀ ਨਕਦੀ ਵੀ ਬਰਾਮਦ
NEXT STORY