ਲੁਧਿਆਣਾ (ਰਿਸ਼ੀ) : ਹੌਜਰੀ ਕਾਰੋਬਾਰੀ ਨੂੰ ਫੋਨ ਕਰਕੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਸਮੇਂ 'ਤੇ ਪੈਨਾ ਨਾ ਦੇਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ-8 ਦੀ ਪੁਲਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਪ੍ਰਭਾਰੀ ਸਬ ਇੰਸਪੈਕਟਰ ਪਵਨ ਕੁਮਾਰ ਦੇ ਮੁਤਾਬਕ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਘੁਮਾਰਮੰਡੀ ਦੇ ਰਹਿਣ ਵਾਲੇ ਗਗਨ ਜੈਨ ਨੇ ਦੱਸਿਆ ਕਿ ਉਸ ਦੀ ਹੌਜਰੀ ਇਕਾਈ ਹੈ। ਸੋਮਵਾਰ ਰਾਤ 11 ਵਜੇ ਉਹ ਆਪਣੀ ਪਤਨੀ ਨਾਲ ਕਿਤੇ ਜਾ ਰਿਹਾ ਸੀ ਕਿ ਉਸ ਨੂੰ ਇਕ ਨੰਬਰ ਤੋਂ ਫੋਨ ਆਇਆ ਅਤੇ ਇਕ ਵਿਅਕਤੀ ਧਮਕੀਆਂ ਦਿੰਦੇ ਹੋਏ 2 ਕਰੋੜ ਰੁਪਏ ਦੀ ਮੰਗ ਕਰਨ ਲੱਗ ਪਿਆ। ਇੰਨਾ ਹੀ ਨਹੀਂ, ਉਸ ਨੂੰ ਫੋਨ 'ਤੇ ਪੈਸੇ ਨਾ ਦੇਣ 'ਤੇ ਬੱਚਿਆਂ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।
ਡੇਰਾ ਮੁਖੀ ਰਾਮ ਰਹੀਮ ਮਾਮਲਾ: 100 ਨੰਬਰ ਦੀ ਜਗ੍ਹਾ ਮਿਲਾਓ ਐੱਸ. ਐੱਚ. ਓ. ਤੇ ਮੁੰਸ਼ੀ ਦੇ ਨੰਬਰ
NEXT STORY