ਚੰਡੀਗੜ੍ਹ- ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦੱਸ ਦੇਈਏ ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ ਅਕਾਊਂਟ 'ਚ ਸਾਂਝੀ ਕੀਤੀ ਹੈ। ਡੀ. ਜੀ. ਪੀ ਨੇ ਲਿਖਿਆ ਕਿ ਪੰਜਾਬ ਪੁਲਸ ਦੇ ਆਈ. ਏ. ਐੱਸ. ਸੁਰੱਖਿਆ ਵਿੰਗ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ 9 ਗੈਰ-ਕਾਨੂੰਨੀ ਪਿਸਤੌਲਾਂ ਸਮੇਤ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : 4 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਪਤਨੀ ਤੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
ਡੀ. ਜੀ. ਪੀ ਨੇ ਲਿਖਿਆ ਕਿ ਇਹ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ 'ਚ ਸ਼ਾਮਲ ਸਨ। ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ 'ਚ ਸ਼ਾਮਲ ਸਾਰੇ ਲੋਕਾਂ ਖ਼ਿਲਾਫ ਸਖ਼ਤ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਵਿਖੇ ਸੇਵਾ ਦੌਰਾਨ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੈਲੀ 'ਚ ਰਾਹੁਲ ਗਾਂਧੀ ਨਾਲ ਬੈਠੇ CM ਮਾਨ, ਫਾਰੂਕ ਅਬਦੁੱਲਾ ਨੇ ਹੱਥ ਫੜ੍ਹ ਨਾਲ ਖੜ੍ਹੇ ਕਰ ਲਿਆ (ਵੀਡੀਓ)
NEXT STORY