ਚੰਡੀਗੜ੍ਹ (ਸ਼ਰਮਾ) : 2025 ਤਕ ਟੀ. ਬੀ. ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਪੰਜਾਬ ਦੇ ਅੱਠ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਬ੍ਰਾਂਜ ਕੈਟਾਗਰੀ ਦੀ ਸਰਟੀਫਿਕੇਸ਼ਨ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਵਿਭਾਗ ਨੇ ਆਉਣ ਵਾਲੇ ਸਾਲ ਵਿਚ ਪੰਜ ਹੋਰ ਜ਼ਿਲ੍ਹੇ ਸਿਲਵਰ ਕੈਟਾਗਰੀ ਅਤੇ ਤਿੰਨ ਜ਼ਿਲ੍ਹਿਆਂ ਨੂੰ ਬ੍ਰਾਂਜ ਕੈਟਾਗਰੀ ਵਿਚ ਲਿਆਉਣ ਦਾ ਟੀਚਾ ਮਿੱਥਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸਾਲ 2022-23 ਲਈ ਵਿਭਾਗ ਨੇ 70 ਹਜ਼ਾਰ ਮਰੀਜ਼ਾਂ ਦੀ ਪਛਾਣ ਕਰਕੇ ਇਲਾਜ ਦਾ ਟੀਚਾ ਮਿੱਥਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਟੀ.ਬੀ. ਦੇ ਨਵੇਂ ਕੇਸਾਂ ਵਿਚ 80 ਫੀਸਦੀ ਤੋਂ ਵੱਧ ਕਮੀ ਲਿਆ ਕੇ ਟੀ.ਬੀ. ਦੇ ਖਾਤਮੇ ਦੇ ਉਦੇਸ਼ ਨਾਲ ਮਗਸੀਪਾ ਚੰਡੀਗੜ੍ਹ ਵਿਖੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ। ਵਰਕਸ਼ਾਪ ਸਬੰਧੀ ਜਾਣਕਾਰੀ ਦਿੰਦਿਆਂ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਅਭਿਨਵ ਤ੍ਰਿਖਾ ਨੇ ਦੱਸਿਆ ਕਿ ਇਸ ਵਰਕਸ਼ਾਪ ਵਿਚ ਰਾਜ ਅਤੇ ਜ਼ਿਲਾ ਸਿਹਤ ਅਧਿਕਾਰੀਆਂ, ਆਈ. ਏ. ਪੀ. ਐੱਸ. ਐੱਮ. ਦੇ ਫੈਕਲਟੀ ਮੈਂਬਰ ਕਮ ਨੋਡਲ ਅਫਸਰਾਂ ਨੇ ਹਿੱਸਾ ਲਿਆ।
ਜੀਰੀ ਵੇਚ ਕੇ ਘਰ ਜਾ ਰਹੇ ਵਿਅਕਤੀ ਨਾਲ ਵਾਪਰਿਆ ਹਾਦਸਾ, ਹੋਈ ਦਰਦਨਾਕ ਮੌਤ
NEXT STORY