ਜਲੰਧਰ : ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ 'ਤੇ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਵਲੋਂ ਗਠਜੋੜ ਦੇ ਕੋਟੇ 'ਚ ਆਉਂਦੀਆਂ ਦੋ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਵਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਰਾਜੇਸ਼ ਬੱਗਾ ਅਤੇ ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ 'ਤੇ ਅਕਾਲੀ-ਭਾਜਪਾ ਗਠਜੋੜ ਦੇ ਕੋਟੇ 'ਚ ਦੋ ਦੋ ਸੀਟਾਂ ਆਉਂਦੀਆਂ ਹਨ ਅਤੇ ਅਕਾਲੀ ਦਲ ਪਹਿਲਾਂ ਹੀ ਆਪਣੇ ਕੋਟੇ ਦੀਆਂ ਸੀਟਾਂ 'ਤੇ ਉਮੀਦਵਾਰ ਐਲਾਨ ਚੁੱਕਾ ਹੈ। ਅਕਾਲੀ ਦਲ ਵਲੋਂ ਦਾਖਾ ਤੋਂ ਮਨਪ੍ਰੀਤ ਸਿੰਘ ਇਯਾਲੀ ਅਤੇ ਜਲਾਲਾਬਾਦ ਤੋਂ ਰਾਜ ਸਿੰਘ ਡਿੱਬੀਪੁਰਾ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ।
ਜਲੰਧਰ ਦੀ ਸਪੋਰਟਸ ਫੈਕਟਰੀ 'ਚ ਲੱਗੀ ਭਿਆਨਕ ਅੱਗ
NEXT STORY