ਜਲੰਧਰ (ਧਵਨ)– ਪੰਜਾਬ ’ਚ ਉਪ-ਚੋਣਾਂ ਦੀ ਗਿਣਤੀ ਵਧਣ ਲੱਗੀ ਹੈ। ਪਹਿਲਾਂ ਹੀ ਆਮ ਆਦਮੀ ਪਾਰਟੀ ਨੇ 5 ਮੰਤਰੀਆਂ ਨੂੰ ਚੋਣ ਮੈਦਾਨ ਵਿਚ ਉਤਾਰ ਕੇ ਉਪ-ਚੋਣਾਂ ਦਾ ਰਸਤਾ ਖੋਲ੍ਹ ਦਿੱਤਾ ਸੀ। ਇਨ੍ਹਾਂ ਵਿਚੋਂ ਜਿਹੜਾ ਵੀ ਮੰਤਰੀ ਜਿੱਤੇਗਾ, ਉਸ ਦੀ ਸੀਟ ਖਾਲੀ ਹੋ ਜਾਵੇਗੀ ਅਤੇ ਉੱਥੇ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ 6 ਮਹੀਨਿਆਂ ਅੰਦਰ ਉਪ-ਚੋਣ ਕਰਵਾਉਣੀ ਪਵੇਗੀ। ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਅਹੁਦੇ ਤੋਂ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਭੇਜੇ ਜਾਣ ’ਤੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਵੀ ਆਉਣ ਵਾਲੇ ਸਮੇਂ ’ਚ ਖਾਲੀ ਹੋ ਜਾਵੇਗੀ ਕਿਉਂਕਿ ਵਿਧਾਨ ਸਭਾ ਸਪੀਕਰ ਵੱਲੋਂ ਵਿਧਾਇਕ ਦਾ ਅਸਤੀਫਾ ਸਵੀਕਾਰ ਕੀਤੇ ਜਾਣ ਤੋਂ ਬਾਅਦ ਉਪ-ਚੋਣ ਦਾ ਰਸਤਾ ਪੱਧਰਾ ਹੋ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਸੀਟ ਲਈ ਭਾਜਪਾ ਤੇ ਅਕਾਲੀ ਆਗੂ CM ਮਾਨ ਦੇ ਸੰਪਰਕ 'ਚ! ਕੈਬਨਿਟ ਮੰਤਰੀ ਨੂੰ ਵੀ ਉਤਾਰ ਸਕਦੀ ਹੈ 'ਆਪ'
ਸੰਭਵ ਤੌਰ ’ਤੇ ਵਿਧਾਨ ਸਭਾ ਸਪੀਕਰ ਅਸਤੀਫੇ ਨੂੰ ਕੁਝ ਸਮਾਂ ਬਾਅਦ ਸਵੀਕਾਰ ਕਰ ਸਕਦੇ ਹਨ। ਸਰਕਾਰ ਚਾਹੁੰਦੀ ਹੈ ਕਿ ਲੋਕ ਸਭਾ ਚੋਣਾਂ ਦੇ ਨਾਲ ਵਿਧਾਨ ਸਭਾ ਸੀਟ ਦੀਆਂ ਉਪ-ਚੋਣਾਂ ਨਹੀਂ ਹੋਣੀਆਂ ਚਾਹੀਦੀਆਂ, ਸਗੋਂ ਲੋਕ ਸਭਾ ਚੋਣਾਂ ਸੰਪੰਨ ਹੋਣ ਤੋਂ ਬਾਅਦ ਹੀ ਸਿਆਸੀ ਪਾਰਟੀਆਂ ਨੂੰ ਉਪ-ਚੋਣਾਂ ਵੱਲ ਹੋਣਾ ਚਾਹੀਦਾ ਹੈ। ਇੰਨਾ ਤੈਅ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਉਪ-ਚੋਣਾਂ ਨੂੰ ਲੈ ਕੇ ਸਿਆਸਤ ਗਰਮਾ ਜਾਵੇਗੀ ਅਤੇ ਸੂਬਾ ਸਰਕਾਰ ਦਾ ਧਿਆਨ ਵੀ ਉਪ-ਚੋਣਾਂ ਵੱਲ ਰਹੇਗਾ। ਸਰਕਾਰ ਨੂੰ ਖਾਲੀ ਹੋਣ ਵਾਲੀਆਂ ਵਿਧਾਨ ਸਭਾ ਸੀਟਾਂ ’ਤੇ ਫੋਕਸ ਵਧਾਉਣਾ ਪਵੇਗਾ ਅਤੇ ਵਿਕਾਸ ਵੱਲ ਧਿਆਨ ਦੇਣਾ ਪਵੇਗਾ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਪੰਜਾਬੀ Actor 'ਤੇ ਦਾਅ ਖੇਡ ਸਕਦੀ ਹੈ ਭਾਜਪਾ! ਸੰਗਰੂਰ ਤੋਂ ਐਲਾਨ ਸਕਦੀ ਹੈ ਉਮੀਦਵਾਰ
ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦੀ ਵਿਧਾਨ ਸਭਾ ਸੀਟ ’ਤੇ ਵੀ ਉਪ-ਚੋਣ ਹੋਵੇਗੀ। ਅਜਿਹੀ ਸਥਿਤੀ ’ਚ ਆਉਣ ਵਾਲੇ ਕੁਝ ਮਹੀਨਿਆਂ ਵਿਚ ਉਪ-ਚੋਣਾਂ ਵਾਲੇ ਹਲਕਿਆਂ ਵਿਚ ਵਿਕਾਸ ਕਾਰਜਾਂ ’ਚ ਤੇਜ਼ੀ ਆ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ ਭੁੱਲਰ ਨਾਲ ਚੋਣ ਮੈਦਾਨ ਵਿਚ ਉਤਰੇ ਹੋਏ ਹਨ। ਇਨ੍ਹਾਂ ਵਿਚੋਂ ਜਿਹੜਾ ਵੀ ਜਿੱਤੇਗਾ, ਉਸ ਨੂੰ ਬਾਅਦ ’ਚ ਆਪਣੀ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇਣਾ ਪਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕਈ ਥਾਵਾਂ 'ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ, ਹੋਰ ਫਰਮਾਂ ਵੀ ਰਡਾਰ 'ਤੇ!
NEXT STORY