ਲੁਧਿਆਣਾ (ਰਿੰਕੂ)- ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ’ਚ 13 ਨਵੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਬਣਾਈ ਰਣਨੀਤੀ ਅਤੇ ਯੋਜਨਾ ਕਮੇਟੀ ’ਚ ਪ੍ਰਤਾਪ ਬਾਜਵਾ, ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਚੰਨੀ ਅਤੇ ਵਿਜੇ ਇੰਦਰ ਸਿੰਗਲਾ ਸਮੇਤ 2 ਹੋਰ ਨੇਤਾਵਾਂ ਨੂੰ ਹੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪੰਜਾਬ ਕਾਂਗਰਸ ਦੇ ਮੁਖੀ ਦਵਿੰਦਰ ਯਾਦਵ ਵੱਲੋਂ ਇਨ੍ਹਾਂ ਚੋਣਾਂ ਲਈ ਬਣਾਈ ਕਮੇਟੀ ’ਚ ਪ੍ਰਦੇਸ਼ ਦੇ ਕਈ ਸੀਨੀਅਰ ਨੇਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।
ਇਸ ਕਮੇਟੀ ਦੀ ਚੋਣ ਤੋਂ ਬਾਅਦ ਕਾਂਗਰਸ ’ਚ ਨਵੀਂ ਚਰਚਾ ਛਿੜ ਚੁੱਕੀ ਹੈ ਕਿ ਆਖ਼ਿਰ ਲੀਡਰਸ਼ਿਪ ਵੱਲੋਂ ਵੜਿੰਗ, ਬਾਜਵਾ ਅਤੇ ਰੰਧਾਵਾ ਤੋਂ ਇਲਾਵਾ ਹੋਰ ਸੀਨੀਅਰ ਨੇਤਾਵਾਂ ਵੱਲ ਧਿਆਨ ਕਿਉਂ ਨਹੀਂ ਦਿੱਤਾ ਜਾ ਰਿਹਾ। ਇਨ੍ਹਾਂ ਤਿੰਨ ਨੇਤਾਵਾਂ ਦੇ ਆਲੇ-ਦੁਆਲੇ ਹੀ ਪੰਜਾਬ ਦੀ ਸਿਆਸਤ ਘੁੰਮਦੀ ਨਜ਼ਰ ਆ ਰਹੀ ਹੈ, ਜਦਕਿ ਇਨ੍ਹਾਂ ਹਲਕਿਆਂ ਦੇ ਆਸ-ਪਾਸ ਆਪਣਾ ਪ੍ਰਭਾਵ ਰੱਖਦੇ ਸਾਬਕਾ ਕਾਂਗਰਸੀ ਮੰਤਰੀਆਂ ਅਤੇ ਸੀਨੀਅਰ ਨੇਤਾਵਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਸਿਆਸੀ ਚਰਚਾ
ਉਪ ਚੋਣਾਂ ਨੂੰ ਲੈ ਕੇ ਨਵੀਂ ਬਣਾਈ ਇਸ ਕਮੇਟੀ ਦੇ ਗਠਨ ਤੋਂ ਬਾਅਦ ਕਾਂਗਰਸ ਦੇ ਕਈ ਨੇਤਾ ਦੱਬੀ ਜ਼ੁਬਾਨ ’ਚ ਚਰਚਾ ਕਰਦੇ ਨਜ਼ਰ ਆ ਰਹੇ ਹਨ ਕਿ ਹਾਈਕਮਾਨ ਨੂੰ ਪੰਜਾਬ ’ਚ ਸਾਬਕਾ ਪ੍ਰਦੇਸ਼ ਪ੍ਰਧਾਨ ਸ਼ਮਸ਼ੇਰ ਦੂਲੋਂ, ਓ.ਪੀ. ਸੋਨੀ, ਬ੍ਰਹਮ ਮਹਿੰਦਰਾ, ਸੁੰਦਰ ਸ਼ਾਮ ਅਰੋੜਾ, ਰਾਜ ਕੁਮਾਰ ਵੇਰਕਾ, ਬਲਵੀਰ ਸਿੱਧੂ ਅਤੇ ਹੋਰ ਸੀਨੀਅਰ ਨੇਤਾਵਾਂ ਨੂੰ ਕਮੇਟੀ ’ਚ ਸ਼ਾਮਲ ਕਰ ਕੇ ਸੇਵਾਵਾਂ ਕਿਉਂ ਨਹੀਂ ਲਈਆਂ ਜਾ ਰਹੀਆਂ ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
4 ਦਿਨ ਪਹਿਲਾਂ ਘਰੋਂ ਹੀ ਲਾਪਤਾ ਹੋ ਗਈ ਸੀ ਕੁੜੀ, ਹੁਣ ਜਿਸ ਹਾਲ 'ਚ ਮਿਲੀ, ਦੇਖ ਉੱਡੇ ਸਭ ਦੇ ਹੋਸ਼
NEXT STORY