ਜਲੰਧਰ (ਵੈਬ ਡੈਸਕ)— ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫਗਵਾੜਾ ਅਤੇ ਮੁਕੇਰੀਆ 'ਚ 21 ਅਕਤੂਬਰ ਨੂੰ ਸ਼ਾਂਤਮਈ ਢੰਗ ਨਾਲ ਵੋਟਾਂ ਹੋਈਆਂ ਸਨ, ਜਿਨ੍ਹਾਂ ਦੇ ਨਤੀਜੇ ਅੱਜ ਐਲਾਨ ਦਿੱਤੇ ਜਾਣਗੇ। ਜ਼ਿਮਨੀ ਚੋਣਾਂ ਅਧੀਨ ਪਈਆਂ ਵੋਟਾਂ ਦੇ ਨਤੀਜੇ ਅੱਜ ਆਉਣੇ ਸ਼ੁਰੂ ਹੋ ਗਏ ਹਨ। ਚਾਰੋਂ ਹਲਕਿਆਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਗਿਣਤੀ ਮੌਕੇ ਅਮਨ-ਸ਼ਾਂਤੀ ਬਣਾਏ ਰੱਖਣ ਲਈ ਚੋਣ ਕਮਿਸ਼ਨ ਵਲੋਂ ਗਿਣਤੀ ਕੇਂਦਰਾਂ ਦੁਆਲੇ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਜਲਾਲਾਬਾਦ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਮਿੰਦਰ ਆਵਲਾ 48791 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਨੂੰ 38195 ਵੋਟਾਂ, ਜਦਕਿ ਆਮ ਆਦਮੀ ਪਾਰਟੀ ਮਹਿੰਦਰ ਸਿੰਘ ਕਚੂਰਾ ਨੂੰ 7734 ਵੋਟਾਂ ਪਈਆਂ ਹਨ।
ਦਾਖਾ 'ਚ ਹੁਣ ਤੱਕ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ 6477 ਅੱਗੇ ਚੱਲ ਰਹੇ ਹਨ। ਕਾਂਗਰਸ ਦੇ ਉਮੀਦਵਾਰ ਸਨਦੀਪ ਸਿੰਘ ਸੰਧੂ ਨੂੰ 41931 ਵੋਟਾਂ ਪਈਆਂ ਅਤੇ ਆਮ ਆਦਮੀ ਪਾਰਟੀ ਨੂੰ 2380 ਵੋਟਾਂ ਪਈਆਂ ਹਨ। ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ 38351 ਵੋਟਾਂ ਨਾਲ ਅੱਗੇ ਚੱਲ ਰਹੀ ਹੈ। ਬੀ.ਜੇ.ਪੀ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਨੂੰ 36187 ਵੋਟਾਂ ਪਈਆਂ ਅਤੇ ਆਮ ਆਦਮੀ ਪਾਰਟੀ ਗੁਰਧਿਆਨ ਸਿੰਘ ਮੁਲਤਾਨੀ ਨੂੰ 38351 ਵੋਟਾਂ ਪਈਆਂ ਹਨ। ਇਸੇ ਤਰ੍ਹਾਂ ਫਗਵਾੜਾ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 31830 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਬੀ.ਜੇ.ਪੀ. ਉਮੀਦਵਾਰ ਰਾਜੇਸ਼ ਬੱਗਾ ਨੂੰ 16098 ਵੋਟਾਂ ਪਈਆਂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਸ਼ ਕੁਮਾਰ ਗੋਗੀ ਨੂੰ 2380 ਵੋਟਾਂ ਪਈਆਂ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚਾਰੇ ਹਲਕਿਆਂ 'ਚੋਂ ਜ਼ਿਮਨੀ ਚੋਣਾਂ ਦੀ ਦੌੜ 'ਚ 'ਆਪ' ਸਭ ਤੋਂ ਪਿੱਛੇ ਰਹੀ ਹੈ।
ਦਾਖਾ ਜ਼ਿਮਨੀ ਚੋਣ : ਜਿੱਤ ਵੱਲ ਵਧ ਰਹੇ ਮਨਪ੍ਰੀਤ ਇਆਲੀ, ਕੈਪਟਨ ਨੂੰ ਛੱਡਿਆ ਪਿੱਛੇ
NEXT STORY