ਮਹਿਲ ਕਲਾਂ (ਹਮੀਦੀ)– ਥਾਣਾ ਠੁੱਲੀਵਾਲ ਪੁਲਸ ਨੇ ਨਾਕਾਬੰਦੀ ਸਮੇਂ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਸਬ ਡਵੀਜ਼ਨ ਮਹਿਲ ਕਲਾਂ ਦੇ ਉਪ ਕਪਤਾਨ ਪੁਲਸ ਜਸਪਾਲ ਸਿੰਘ ਅਤੇ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪਾਲ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜਨਵਰੀ ਨੂੰ ਏ.ਐੱਸ.ਆਈ. ਅਮਰਜੀਤ ਸਿੰਘ ਆਪਣੀ ਪੁਲਸ ਟੀਮ ਨਾਲ ਪੁਲ ਸੂਆ ਹਮੀਦੀ ਤੋਂ ਸਹੌਰ ਰੋਡ ’ਤੇ ਨਾਕਾਬੰਦੀ ਕਰ ਰਹੇ ਸਨ। ਨਾਕਾਬੰਦੀ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਤਿੰਨ ਨੌਜਵਾਨਾਂ ਨੂੰ ਰੋਕ ਕੇ ਜਾਂਚ ਕੀਤੀ, ਜਿਨ੍ਹਾਂ ਦੀ ਪਛਾਣ ਹਰਮਨਪਾਲ ਸਿੰਘ ਉਰਫ਼ ਹਰਮਨ , ਜਸਪ੍ਰੀਤ ਸਿੰਘ ਉਰਫ਼ ਜੱਸਾ (ਦੋਵੇਂ ਵਾਸੀ ਕਸਬਾ ਭੁਰਾਲ) ਅਤੇ ਅਮਨਦੀਪ ਸਿੰਘ ਉਰਫ਼ ਅਮਨਾ ਵਾਸੀ ਜਲਵਾਣਾ ਵਜੋਂ ਹੋਈ।
ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ। ਪੁਲਸ ਵੱਲੋਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 08 ਮਿਤੀ 21/01/2026 ਅਧੀਨ ਧਾਰਾਵਾਂ 303(2) ਅਤੇ 317(2) ਬੀ.ਐੱਨ.ਐੱਸ. ਤਹਿਤ ਥਾਣਾ ਠੁੱਲੀਵਾਲ ਵਿਖੇ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਗੁਰਪਾਲ ਸਿੰਘ ਧਨੋਲਾ ਅਤੇ ਤਫ਼ਤੀਸ਼ੀ ਅਫ਼ਸਰ ਏ.ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਇਸੇ ਤੀਬਰਤਾ ਨਾਲ ਜਾਰੀ ਰਹੇਗੀ ਅਤੇ ਕਾਨੂੰਨ ਤੋੜਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
ਪੇਂਟਰ ਕਤਲ ਮਾਮਲੇ ’ਚ ਦੋਸ਼ੀ ਨੂੰ ਉਮਰ ਕੈਦ, ਦੂਜਾ ਮੁਲਜ਼ਮ ਬਰੀ
NEXT STORY