Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:15:33 PM

  • s jaishankar on india china relations

    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ...

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈ. ਅਮਰਿੰਦਰ ਵਲੋਂ ਕਰਫਿਊ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ ਜਾਰੀ

PUNJAB News Punjabi(ਪੰਜਾਬ)

ਕੈ. ਅਮਰਿੰਦਰ ਵਲੋਂ ਕਰਫਿਊ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ ਜਾਰੀ

  • Updated: 26 Mar, 2020 12:36 AM
Chandigarh
c  amarinder releases new orders curfew
  • Share
    • Facebook
    • Tumblr
    • Linkedin
    • Twitter
  • Comment

ਚੰਡੀਗਡ਼੍ਹ (ਅਸ਼ਵਨੀ)- ਅੱਜ ਸ਼ੁਰੂ ਹੋਏ 21 ਦਿਨਾ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਪੰਜਾਬ ’ਚ ਕਰਫਿਊ ਦੇ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਅਹਿਮ ਪ੍ਰਣਾਲੀਆਂ ਅਤੇ ਸੇਵਾਵਾਂ ਨੂੰ ਕਾਇਮ ਰੱਖਣ ਲਈ ਪਾਸ ਜਾਰੀ ਵਾਸਤੇ ਵਿਸਥਾਰਤ ਹਦਾਇਤਾਂ ਸਮੇਤ ਪੁਲਸ ਤੇ ਸਿਵਲ ਪ੍ਰ੍ਰਸ਼ਾਸਨ ਲਈ ਕਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ ਤਾਂ ਕਿ ਇਸ ਔਖੇ ਸਮੇਂ ’ਚ ਲੋਕਾਂ ਨੂੰ ਦਿੱਕਤਾਂ ਪੇਸ਼ ਨਾ ਆਉਣ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕੋਵਿਡ-19 ਨਾਲ ਸਬੰਧਤ ਵਸਤਾਂ ਦੀ ਖਰੀਦ ਪ੍ਰੀਕ੍ਰਿਆ ਦੀ ਨਿਗਰਾਨੀ ਲਈ ਵਧੀਕ ਮੁੱਖ ਸਕੱਤਰ (ਉਦਯੋਗ ਤੇ ਵਪਾਰ) ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਹੈ। ਸਰਕਾਰੀ ਹਸਪਤਾਲਾਂ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਅਤਿ ਲੋਡ਼ੀਂਦਾ ਸਾਜ਼ੋ-ਸਾਮਾਨ ਦੀ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਇਹ ਸਾਮਾਨ ਛੇਤੀ ਖਰੀਦਣ ਕਰਨ ਵਾਸਤੇ ਅਗਾਊਂ ਮੰਗ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨਾਲ ਰਾਬਤਾ ਕਾਇਮ ਕੀਤਾ ਜਾਵੇ। ਇਸ ਸਾਮਾਨ ’ਚ ਪੀ.ਪੀ.ਈ. ਕਿੱਟਾਂ, ਮਾਸਕ ਅਤੇ ਦਵਾਈਆਂ ਆਦਿ ਸ਼ਾਮਲ ਹੈ।

ਇਸੇ ਦੌਰਾਨ ਕੈ. ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਹੁਕਮ ਦਿੰਦਿਆਂ ਆਖਿਆ ਕਿ ਸ਼ੱਕੀ ਕੇਸਾਂ ਦੇ ਟੈਸਟ ਕਰਨ ਲਈ ਤੈਅ ਪ੍ਰੋਟੋਕੋਲ ਨੂੰ ਬਾਰੀਕੀ ਨਾਲ ਅਪਣਾਇਆ ਜਾਵੇ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। 10 ਮਾਰਚ ਤੋਂ ਬਾਅਦ ਪੰਜਾਬ ਪਹੁੰਚੇ ਸਾਰੇ ਕੌਮਾਂਤਰੀ ਮੁਸਾਫਰਾਂ ਦੀ ਭਾਲ ਨੂੰ ਸਭ ਤੋਂ ਵੱਧ ਮਹੱਤਵ ਦਿੰਦਿਆਂ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਹ ਕੰਮ ਨਿਰਵਿਘਨ ਜਾਰੀ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਸਿਹਤ ਵਿਭਾਗ ਅਤੇ ਪੁਲਸ ਨੂੰ ਹਦਾਇਤ ਕੀਤੀ ਕਿ ਲੱਭੇ ਜਾ ਚੁੱਕੇ ਮੁਸਾਫਰਾਂ ਦੀ ਨਿਗਰਾਨੀ ਕਰਕੇ ਇਨ੍ਹਾਂ ਦੀ ਘਰੇਲੂ ਇਕਾਂਤਵਾਸ ਨੂੰ ਯਕੀਨੀ ਬਣਾਇਆ ਜਾਵੇ। ਲੋਕਾਂ ਨੂੰ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਰਫਿਊ ਸਬੰਧੀ ਪਹਿਲਾਂ ਜਾਰੀ ਕੀਤੇ ਹੁਕਮ ਲਾਗੂ ਰਹਿਣਗੇ ਪਰ ਸੂਬਾ ਸਰਕਾਰ ਵੱਲੋਂ ਹਰ ਸੰਭਵ ਕਦਮ ਚੁੱਕਿਆ ਜਾਵੇਗਾ ਕਿ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਵਾਲਿਆਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਪੁਲਸ ਤੇ ਸਿਵਲ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਰੂਰੀ ਸੇਵਾਵਾਂ ਨੂੰ ਲੋਡ਼ੀਂਦੇ/ਨਿਰਧਾਰਤ ਸਮੇਂ ਤੱਕ ਘਰ-ਘਰ ਪਹੁੰਚਾਉਣਾ ਜਾਰੀ ਰੱਖਿਆ ਜਾਵੇ ਅਤੇ ਜੇਕਰ ਸੰਭਵ ਹੋ ਸਕੇ ਤਾਂ ਈ-ਕਾਮਰਸ ਕੰਪਨੀਆਂ/ਸਰਵਿਸ ਪ੍ਰੋਵਾਈਡਰਾਂ ਦੀ ਸਹਾਇਤਾ ਵੀ ਲਈ ਜਾਵੇ।

ਉਨ੍ਹਾਂ ਕਿਹਾ ਕਿ ਜ਼ਰੂਰੀ ਸੇਵਾਵਾਂ ਅਤੇ ਵਸਤਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਤੇਜ਼ੀ ਲਿਆਉਣ ਲਈ ਲੋਡ਼ ਪੈਣ ’ਤੇ ਵਾਲੰਟੀਅਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ, ਚਾਹੇ ਉਹ ਹਾਕਰ ਜਾਂ ਡਲਿਵਰੀ ਦੇਣ ਵਾਲੇ ਲਡ਼ਕੇ ਹਨ ਜਾਂ ਫਿਰ ਸੰਸਥਾਵਾਂ ਹਨ, ਇਨ੍ਹਾਂ ਨੂੰ ਨਿਰਧਾਰਤ ਸਮੇਂ ਤੱਕ ਕੰਮ ਕਰਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ ਪਰ ਇਸ ਲਈ ਸਿਹਤ ਸਬੰਧੀ ਜ਼ਰੂਰੀ ਨਿਰੀਖਣ ਤੋਂ ਬਾਅਦ ਵਿਸ਼ੇਸ਼ ਇਜਾਜ਼ਤ ਹੋਵੇ। ਅਮਰਿੰਦਰ ਨੇ ਦੱਸਿਆ ਕਿ ਕਣਕ ਦੇ ਅਗਾਮੀ ਸੀਜ਼ਨ ਲਈ ਅਨਾਜ ਦੇ ਭੰਡਾਰ ਲਈ ਢੁਕਵੀਂ ਥਾਂ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮਾਲ ਰੇਲ ਗੱਡੀਆਂ ਦਾ ਸੂਬੇ ਤੋਂ ਬਾਹਰ ਅਨਾਜ ਲਿਜਾਣ ਲਈ ਬੰਦੋਬਸਤ ਕੀਤਾ ਗਿਆ ਹੈ ਇਸ ਸਬੰਧੀ ਸਬੰਧੀ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਪੂਰਨ ਰੂਪ ਵਿੱਚ ਪ੍ਰੋਟੋਕੋਲ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰਾਂ ਨੂੰ ਵਿਭਾਗ ਵੱਲੋਂ ਜਾਰੀ ਕੀਤੇ ਪ੍ਰੋਟੋਕੋਲ ਅਤੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਰੇਲਾਂ ਦੇ ਚੱਲਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਕੈਪਟਨ ਨੇ ਪ੍ਰਭਾਵਿਤ ਜਾਂ ਨਾਜ਼ੁਕ ਇਲਾਕਿਆਂ ਦੀ ਸਫਾਈ ਦੇ ਵੀ ਹੁਕਮ ਦਿੱਤੇ ਜਿਸ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬਕਾਇਦਾ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚ ਸਬੰਧਤ ਸ਼ਹਿਰਾਂ ਅਤੇ ਪਿੰਡਾਂ ਨੂੰ ਲਿਆ ਜਾ ਸਕਦਾ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸਕੱਤਰ ਅਰੁਣ ਸ਼ੇਖਡ਼ੀ ਨੇ ਸਮੂਹ ਡਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਕਮਿਸ਼ਨਰਾਂ ਦੇ ਨਾਲ-ਨਾਲ ਸਥਿਤੀ ਨਾਲ ਨਿਪਟਣ ਵਿੱਚ ਲੱਗੇ ਹੋਰ ਸੀਨੀਅਰ ਅਧਿਕਾਰੀਆਂ ਲਈ ਸੋਧੇ ਹੋਏ ਕਰਫਿਊ ਪ੍ਰਬੰਧਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ।

ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਆਪਸੀ ਤਾਲਮੇਲ ਨਾਲ ਮਿਲ ਕੇ ਕੀਤੇ ਜਾ ਰਹੇ ਕੰਮ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਆਪਣੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪ੍ਰਧਾਨ ਮੰਤਰੀ ਵੱਲੋਂ ਦੇਸ਼ ਭਰ ਵਿੱਚ ਕੀਤੀ ਮੁਕੰਮਲ ਤਾਲਾਬੰਦੀ ਅਤੇ ਸੂਬੇ ਵਿੱਚ ਬਿਨਾਂ ਕਿਸੇ ਛੋਟੇ ਦੇ ਲੱਗੇ ਕਰਫਿਊ ਦੇ ਮੱਦੇਨਜ਼ਰ ਉਹ ਲੋਕਾਂ ਨੂੰ ਲੋਡ਼ੀਂਦਾ ਸਾਮਾਨ ਨਿਰੰਤਰ ਪਹੁੰਚਾਣ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਅਪਣਾਉਣ। ਉਨ੍ਹਾਂ ਲੋਡ਼ੀਂਦੀਆਂ ਵਸਤਾਂ ਤੇ ਸੇਵਾਵਾਂ ਘਰ-ਘਰ ਜਾ ਕੇ ਪਹੁੰਚਾਣ ’ਤੇ ਜ਼ੋਰ ਦਿੱਤਾ ਜੋ ਇਸ ਮੌਕੇ ਇਕੋ-ਇਕ ਬਦਲ ਹੈ। ਇਸ ਸਬੰਧੀ ਉਨ੍ਹਾਂ ਕਮਿਸ਼ਨਰ ਪੁਲਿਸ ਤੇ ਐਸ.ਐਸ.ਪੀਜ਼ ਨੂੰ ਕਿਹਾ ਹੈ ਕਿ ਘਰ-ਘਰ ਜਾ ਕੇ ਸੇਵਾਵਾਂ ਦੀ ਸੁਖਾਲੀ ਸਪੁਰਦਗੀ ਲਈ ਡਲਿਵਰੀ ਵਾਲੇ ਲਡ਼ਕੇ, ਰੇਹਡ਼ੀ ਵਾਲੇ ਤੇ ਛੋਟੇ ਮੋਟਰ ਵਾਹਨਾਂ ਦੀ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇ। ਕਰਫਿਊ ਪ੍ਰਬੰਧਨ ਦੀਆਂ ਸੋਧੀਆਂ ਹਦਾਇਤਾਂ ਅਨੁਸਾਰ ਭਾਰਤ ਸਰਕਾਰ ਨੇ ਨਾਮਜ਼ਦ ਸਰਕਾਰੀ ਦਫਤਰਾਂ ਨੂੰ ਵਿਰਲੇ ਸਟਾਫ ਨਾਲ ਖੋਲ੍ਹਣ ਦਾ ਹੁਕਮ ਦਿੱਤਾ ਹੈ।

ਨਿਮਨਲਿਖਤ ਅਨੁਸਾਰ ਆਗਿਆ ਦਿੱਤੀ ਜਾ ਸਕਦੀ ਹੈ:

ਨਿਰਧਾਰਤ ਸਮੇਂ ਲਈ ਪਰਮਿਟ ਜਾਰੀ ਕੀਤੇ ਜਾ ਸਕਦੇ ਹਨ ਜੋ ਕਰਫਿਊ ਦੇ ਸਮੇਂ ਲਈ ਹੋਣਗੇ ਜਿਨ੍ਹਾਂ ਨੂੰ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਛੋਟ ਦਿੱਤੀ ਜਾਂਦੀ ਹੈ। ਅਜਿਹੇ ਪਰਮਿਟ ਅਧਿਕਾਰਤ ਪੱਤਰ ਦੀ ਸ਼ਕਲ ਵਿੱਚ ਵੀ ਹੋ ਸਕਦੇ ਹਨ।
-ਛੋਟ ਪ੍ਰਾਪਤ ਸੰਸਥਾਵਾਂ ਜਿਵੇਂ ਕਿ ਮੀਡੀਆ ਹਾਊਸ, ਆਈ.ਓ.ਸੀ./ਐਚ.ਪੀ.ਸੀ.ਐਲ.ਡਾਕਘਰਾਂ, ਬੈਂਕਾਂ, ਰੇਲਵੇ, ਪੈਟਰੋਲ ਪੰਪਾਂ, ਐਲ.ਪੀ.ਜੀ. ਸਪਲਾਈ ਕਰਨ ਵਾਲਿਆਂ ਆਦਿ ਨੂੰ ਵਿਸ਼ੇਸ਼ ਪੱਤਰ ਰਾਹੀਂ ਸੰਸਥਾਗਤ ਪਰਮਿਟ ਜਾਰੀ ਕੀਤੇ ਜਾਣਗੇ ਜਿਨ੍ਹਾਂ ’ਚ ਇਨ੍ਹਾਂ ਅਦਾਰਿਆਂ ਦੇ ਹਰੇਕ ਕਰਮਚਾਰੀ ਦੀ ਸੂਚੀ ਨਾਲ ਨੱਥੀ ਹੋਵੇਗੀ। ਅਜਿਹੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੰਸਥਾਗਤ ਸ਼ਨਾਖਤੀ ਕਾਰਡ ’ਤੇ ਡਿਊਟੀ ਸਮੇਂ ਦੌਰਾਨ ਦਫ਼ਤਰ ਜਾਣ ਦੀ ਆਗਿਆ ਹੋਵੇਗੀ ਪਰ ਉਨ੍ਹਾਂ ਨੂੰ ਨਿੱਜੀ ਕੰਮ ਲਈ ਹੋਰ ਕਿਤੇ ਜਿਵੇਂ ਕਿ ਮਾਰਕਿਟ ਜਾਣ ਦੀ ਆਗਿਆ ਨਹੀਂ ਹੋਵੇਗੀ।
-ਉਹ ਸੰਸਥਾਗਤ ਇਜਾਜ਼ਤ ਜਿਹਡ਼ੀਆਂ ਲੋਡ਼ੀਂਦੀ ਸਪਲਾਈ ਨੂੰ ਜਾਰੀ ਰੱਖਣ ਲਈ ਜਾਰੀ ਕੀਤੀਆਂ ਜਾਂਦੀਆਂ ਹਨ, ਦਾ ਸਪੱਸ਼ਟ ਤੌਰ ’ਤੇ ਜ਼ਿਕਰ ਕਰਨਾ ਚਾਹੀਦਾ ਹੈ ਅਤੇ ਉਹ ਸੂਬੇ ਭਰ ਵਿੱਚ ਜਾਇਜ਼ ਹੋਣਗੇ।
-ਹੰਗਾਮੀ ਹਾਲਤ ’ਚ ਜੇ ਲੋਡ਼ ਹੋਵੇ ਤਾਂ ਵਿਅਕਤੀਗਤ ਪਾਸ ਦਿੱਤੇ ਜਾ ਸਕਦੇ ਹਨ। ਅਜਿਹੇ ਵਿਅਕਤੀਗਤ ਕਾਰਡ ਸਿਰਫ ਦੱਸੇ ਗਏ ਮੰਤਵ ਲਈ ਵਾਹਨ ਵਰਤਣ ਦੀ ਆਗਿਆ ਦੇਣਗੇ।
-ਸਿਹਤ ਸੇਵਾਵਾਂ ਜਿਨ੍ਹਾਂ ’ਚ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ, ਨਰਸਿੰਗ ਹੋਮ, ਮੁੱਢਲਾ ਸਿਹਤ ਕੇਂਦਰ, ਕਮਿਊਨਟੀ ਸਿਹਤ ਕੇਂਦਰ ਸ਼ਾਮਲ ਹਨ, ਦੇ ਮੁਲਾਜ਼ਮਾਂ ਨੂੰ ਆਮ ਛੋਟ ਹੋਵੇਗੀ ਅਤੇ ਇਹ ਕਰਮਚਾਰੀ ਆਪਣੀ ਸੰਸਥਾ ਦੇ ਸ਼ਨਾਖਤੀ ਕਾਰਡ ਰਾਹੀਂ ਛੋਟ ਹਾਸਲ ਕਰ ਸਕਣਗੇ।
-ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹੇਠ ਦਰਸਾਏ ਅਨੁਸਾਰ ਵੱਖ-ਵੱਖ ਅਧਿਕਾਰੀਆਂ ਨੂੰ ਪਾਸ ਜਾਰੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

  • Amarinder
  • new orders
  • curfew
  • ਅਮਰਿੰਦਰ
  • ਨਵੇਂ ਹੁਕਮ
  • ਕਰਫਿਊ

ਪੰਜਾਬ ਪੁਲਸ ਕਰਫਿਊ ਲਾਗੂ ਕਰਨ ਲਈ ਜ਼ੁਲਮ ਤੇ ਬਦਤਮੀਜ਼ੀਆਂ ਤੋਂ ਕੰਮ ਨਾ ਲਵੇ : ਬੀਰ ਦਵਿੰਦਰ ਸਿੰਘ

NEXT STORY

Stories You May Like

  • fuel crisis
    ਵਧ ਗਿਆ ਬਾਲਣ ਸੰਕਟ ! ਫਰਾਂਸ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
  • amritsar airport passengers flight
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
  • combine harvesters to operate only from 10 am to 6 pm
    ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
  • september month  salary  pensions
    ਖੁਸ਼ਖ਼ਬਰੀ! ਸਮੇਂ ਤੋਂ ਪਹਿਲਾਂ ਮਿਲੇਗੀ ਸਤੰਬਰ ਮਹੀਨੇ ਦੀ ਤਨਖਾਹ ਤੇ ਪੈਨਸ਼ਨ, AP ਸਰਕਾਰ ਵਲੋਂ ਹੁਕਮ ਜਾਰੀ
  • school teachers action leave without permission
    ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ ਵਲੋਂ ਹੁਕਮ ਜਾਰੀ
  • registration for export consignment not necessary    cm
    3 ਲੱਖ ਰੁਪਏ ਤੱਕ ਦੀ ਬਰਾਮਦ ਖੇਪ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਰੂਰੀ ਨਹੀਂ : ਵਣਜ ਮੰਤਰਾਲਾ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • pspcl  officials  chairman
    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੇ ਸਖ਼ਤ ਹੁਕਮ ਜਾਰੀ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cp office ludhiana
      ਪੁਲਸ ਕਮਿਸ਼ਨਰ ਦਫ਼ਤਰ ’ਚ ਭਾਰੀ ਸੁਰੱਖਿਆ ਦੌਰਾਨ ਪੁਲਸ ਨੂੰ ਝਕਾਨੀ ਦੇ ਕੇ ਫ਼ਰਾਰ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • dubai ludhiana sukhdev singh
      ਦੁਬਈ ’ਚ ਡੇਢ ਮਹੀਨੇ ਤੋਂ ਪਈ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਪਿੰਡ ਰੌੜ ਪਹੁੰਚੀ
    • firecrackers
      ਪਟਾਕਿਆਂ ਦੀ ਖ਼ਰੀਦ ਨੂੰ ਲੈ ਕੇ ਦੁਕਾਨਦਾਰਾਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ...
    • borrowed money  individual  family
      ਪੰਜਾਬ : ਉਧਾਰ ਦਿੱਤੇ ਪੈਸੇ ਮੰਗਣ 'ਤੇ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਰ 'ਤਾ ਕਤਲ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ...
    • highcourt strict on mp mla cases
      ਸਾਂਸਦ-ਵਿਧਾਇਕਾਂ ਦੇ ਮਾਮਲਿਆਂ ’ਤੇ ਹਾਈਕੋਰਟ ਸਖ਼ਤ, ਜਾਰੀ ਕੀਤੇ ਸਪੱਸ਼ਟ ਨਿਰਦੇਸ਼
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • sunil jakhar statement
      ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +