ਲੁਧਿਆਣਾ (ਗੌਤਮ) : ਸੀ. ਆਈ. ਏ. ਸਟਾਫ ਦੀ ਟੀਮ ਨੇ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਨਸ਼ਾ ਸਮੱਗਲਰ ਅਤੇ ਉਸ ਦੀ ਮਹਿਲਾ ਸਾਥੀ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਸੀ. ਆਈ. ਏ. ਦੀ ਟੀਮ ਨੇ ਮੁਲਜ਼ਮਾਂ ਖਿਲਾਫ ਥਾਣਾ ਡਵੀਜ਼ਨ ਨੰਬਰ 5 ’ਚ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਮਨਜੀਤ ਨਗਰ ਦੇ ਰਹਿਣ ਵਾਲੇ ਪਵਿੰਦਰ ਸਿੰਘ ਉਰਫ ਘੋਨਾ ਅਤੇ ਬਲਵਿੰਦਰ ਕੌਰ ਵਜੋਂ ਕੀਤੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਲੁਟੇਰਿਆਂ ਦੀ ਛਿੱਤਰ-ਪਰੇਡ! ਪੁਲਸ ਦੇ ਸਾਹਮਣੇ ਹੋਈ ਕੁੱਟਮਾਰ
ਏ. ਡੀ. ਸੀ. ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਸੀ. ਆਈ. ਏ. ਇੰਚਾਰਜ ਅਵਤਾਰ ਸਿੰਘ ਦੀ ਟੀਮ ਨੇ ਚੈਕਿੰਗ ਦੌਰਾਨ ਮੁਲਜ਼ਮ ਪਵਿੰਦਰ ਸਿੰਘ ਉਰਫ ਘੋਨਾ ਨੂੰ ਕਾਬੂ ਕੀਤਾ ਸੀ ਅਤੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਦੋਂਕਿ ਉਸ ਦਾ ਸਾਥੀ ਦੀਪੂ ਮੌਕੇ ਤੋਂ ਫਰਾਰ ਹੋ ਗਿਆ ਸੀ। ਮੁਲਜ਼ਮ ਨੂੰ ਰਿਮਾਂਡ ’ਤੇ ਲੈ ਕੇ ਕੀਤੀ ਪੁੱਛਗਿੱਛ ਦੌਰਾਨ ਮਹਿਲਾ ਸਮੱਗਲਰ ਬਲਵਿੰਦਰ ਕੌਰ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਸ ਨੂੰ ਤਲਵੰਡੀ ਪਿੰਡ ਦੇ ਇਲਾਕੇ ਤੋਂ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਉਹ ਹੈਰੋਇਨ ਕਿੱਥੋਂ ਲਿਆ ਕੇ ਕਿੱਥੇ ਸਪਲਾਈ ਕਰਦੇ ਸਨ। ਮੁਲਜ਼ਮਾਂ ਦੇ ਹੋਰ ਸਾਥੀਆਂ ਬਾਰੇ ਵੀ ਪਤਾ ਲਾਇਆ ਜਾ ਰਿਹਾ ਹੈ ਅਤੇ ਫਰਾਰ ਮੁਲਜ਼ਮ ਦੀਪੂ ਦੀ ਭਾਲ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰ ਦੇ ਦਾਅਵਿਆਂ ਦੀ ਨਿਕਲੀ ਹਵਾ, ਰਜਿਸਟਰੀਆਂ ਨਾ ਹੋਣ ਕਾਰਨ ਪ੍ਰਾਪਰਟੀ ਕਾਰੋਬਾਰ ਤਬਾਹੀ ਦੇ ਕੰਢੇ ਪੁੱਜਾ
NEXT STORY