ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀ.ਏ.ਸੀ.ਐਲ.) ਘਪਲਾ ਦੇ ਸਬੰਧ ਵਿੱਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਵਾਸੀ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਬਾਰਿਸ਼ ਕਾਰਨ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਰੋੜੀ ਸਾਹਿਬ ਨੂੰ ਪਹੁੰਚਿਆ ਭਾਰੀ ਨੁਕਸਾਨ
ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਆਈ.ਪੀ.ਸੀ.ਦੀ ਧਾਰਾ 406, 420, 465, 467, 468, 471, 384, 120-ਬੀ ਅਧੀਨ ਪੁਲਿਸ ਸਟੇਸ਼ਨ ਪੰਜਾਬ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਦਰਜ ਐਫ.ਆਈ.ਆਰ. ਨੰ. 01 ਮਿਤੀ 21.02.2023 ਤਹਿਤ ਕੀਤੀ ਜਾਂਚ ਉਪਰੰਤ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮਾਨ ਸਰਕਾਰ ਨੇ ਪੈਨਸ਼ਨਾਂ ਵਧਾਉਣ ਦਾ ਕੀਤਾ ਐਲਾਨ, ਇਸ ਤਾਰੀਖ਼ ਤੋਂ ਮਿਲਣਗੇ 11 ਹਜ਼ਾਰ ਰੁਪਏ
ਉਨ੍ਹਾਂ ਦੱਸਿਆ ਕਿ ਪੀ.ਏ.ਸੀ.ਐੱਲ. ਦੀ ਐਕਸਟਰਾ ਔਰਡਨਰੀ ਜਨਰਲ ਮੀਟਿੰਗ (ਈ.ਓ.ਜੀ.ਐੱਮ) ਜੈਪੁਰ (ਰਾਜਸਥਾਨ) ਵਿੱਚ ਇਸ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਸੀ ਅਤੇ ਫ਼ਰਜ਼ੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਪੀ.ਏ.ਸੀ.ਐੱਲ. ਦੇ ਤਿੰਨ ਨਵੇਂ ਡਾਇਰੈਕਟਰਾਂ ਦੀ ਨਿਯੁਕਤੀ ਵੀ ਕੀਤੀ ਗਈ ਸੀ। ਚਾਰਟਰਡ ਅਕਾਊਂਟੈਂਟ ਜਸਵਿੰਦਰ ਸਿੰਘ ਡਾਂਗ ਨੇ ਸਹਿ ਮੁਲਜ਼ਮਾਂ ਨਾਲ ਸਾਜ਼ਿਸ਼ ਰਚ ਕੇ ਫ਼ਰਜ਼ੀ ਦਸਤਾਵੇਜ਼ ਤਸਦੀਕ ਕੀਤੇ ਅਤੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਸਬੰਧੀ ਦਸਤਾਵੇਜ਼ ਕਾਰਪੋਰੇਟ ਮਾਮਲਿਆਂ ਬਾਰੇ ਮੰਤਰਾਲੇ ਦੀ ਵੈੱਬਸਾਈਟ 'ਤੇ ਅਪਲੋਡ ਕੀਤੇ। ਹਾਲਾਂਕਿ ਸਚਾਈ ਇਹ ਹੈ ਕਿ ਉਸਨੂੰ ਪਤਾ ਸੀ ਕਿ ਇਹ ਮੀਟਿੰਗ ਅਸਲ ਵਿਚ ਹੋਈ ਹੀ ਨਹੀਂ ਸੀ।
ਇਹ ਖ਼ਬਰ ਵੀ ਪੜ੍ਹੋ - ਸ਼ੂਟਰ ਨੂੰ ਗ੍ਰਿਫ਼ਤਾਰ ਕਰਨ ਗਈ ATS ਟੀਮ 'ਤੇ ਚੱਲੀਆਂ ਗੋਲ਼ੀਆਂ, DSP ਸਣੇ 2 ਜਵਾਨਾਂ ਦੀ ਹਾਲਤ ਗੰਭੀਰ
ਬੁਲਾਰੇ ਨੇ ਦੱਸਿਆ ਕਿ ਉਹ ਇਸ ਗੱਲ ਤੋਂ ਵੀ ਭਲੀ-ਭਾਂਤ ਜਾਣੂ ਸੀ ਕਿ ਲਗਭਗ 5 ਕਰੋੜ ਗ਼ਰੀਬ ਅਤੇ ਭੋਲੇ-ਭਾਲੇ ਨਿਵੇਸ਼ਕਾਂ ਨੇ ਪੀ.ਏ.ਸੀ.ਐਲ. ਵਿਚ ਲਗਭਗ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀ.ਏ.ਸੀ.ਐੱਲ. ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐੱਲ. ਲਿਮ. ਵਿਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉੱਤੇ ਸੇਬੀ ਵੱਲੋਂ ਜਸਟਿਸ (ਸੇਵਾਮੁਕਤ) ਆਰ. ਐੱਮ. ਲੋਢਾ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਨ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਕਰੋੜ ਰੁਪਏ ਰਿਸ਼ਵਤ ਮੰਗਣ ਦੇ ਮਾਮਲੇ ’ਚ ਸਾਬਕਾ AIG ਅਸ਼ੀਸ਼ ਕਪੂਰ ’ਤੇ ਕੇਸ ਦਰਜ
NEXT STORY