ਪਟਿਆਲਾ (ਇੰਦਰਜੀਤ ਬਕਸ਼ੀ) : ਪੰਜਾਬ ਸਰਕਾਰ ਵੱਲੋਂ ਸੀ. ਏ. ਏ. ਕਾਨੂੰਨ ਨੂੰ ਸੂਬੇ ਵਿਚ ਨਾ ਲਾਗੂ ਕਰਨ ਲਈ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਇਸ ਕਦਮ ਦੀ ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਸ਼ਲਾਘਾ ਕੀਤੀ ਹੈ। ਡਾ. ਧਰਵੀਰ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਇਸ ਮਤੇ ਨੂੰ ਸਮਰਥਨ ਕਰਨ ਵਾਲੀਆਂ ਸਾਰੇ ਵਿਧਾਇਕਾਂ ਅਤੇ ਸਾਰੀਆਂ ਪਾਰਟੀਆਂ ਦਾ ਧੰਨਵਾਦ ਕੀਤਾ ਹੈ। ਗਾਂਧੀ ਨੇ ਕਿਹਾ ਕਿ ਇਹ ਕਾਨੂੰਨ ਦੇਸ਼ ਵਿਚ ਵੰਡਣ ਦਾ ਕੰਮ ਕਰ ਰਿਹੈ, ਇਸ ਕਾਰਨ ਅੱਜ ਦੇਸ਼ ਭਰ ਦੇ 11 ਸੂਬਿਆਂ ਨੇ ਇਸ ਕਾਨੂੰਨ ਦੇ ਖਿਲਾਫ ਆਪਣੀਆਂ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਹੈ।
ਗਾਂਧੀ ਮੁਤਾਬਕ ਕੇਂਦਰ ਸਰਕਾਰ ਵਲੋਂ ਲਿਆਂਦਾ ਗਿਆ ਇਹ ਕਾਨੂੰਨ ਲੋਕਾਂ 'ਚ ਵੰਡੀਆਂ ਪਾਉਣ ਵਾਲਾ ਹੈ। ਇਸ ਲਈ ਇਸ ਕਾਨੂੰਨ ਨੂੰ ਕਿਸੇ ਵੀ ਕੀਮਤ 'ਤੇ ਲਾਗੂ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਵੰਡ ਪਾਊ ਕਾਨੂੰਨ ਖਿਲਾਫ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਚੁੱਕਿਆ ਗਿਆ ਕਦਮ ਸ਼ਲਾਘਾਯੋਗ ਹੈ।
ਨਸ਼ੇ 'ਚ ਟੱਲੀ ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ
NEXT STORY