ਚੰਡੀਗੜ੍ਹ (ਕੁਲਦੀਪ) : ਕੈਬ ਬੁੱਕ ਕਰਵਾ ਕੇ ਆਪਣੀ ਮੰਜ਼ਿਲ ਤੱਕ ਪੁੱਜਣ ਵਾਲੇ ਲੋਕਾਂ ਲਈ ਅਹਿਮ ਖ਼ਬਰ ਹੈ। ਦਰਅਸਲ ਚੰਡੀਗੜ੍ਹ 'ਚ ਕੈਬ ਅਤੇ ਆਟੋ ਚਾਲਕਾਂ ਨੇ ਇਕ ਵਾਰ ਫਿਰ ਹੜਤਾਲ ਕਰ ਦਿੱਤੀ ਹੈ। ਸੈਕਟਰ-17 'ਚ ਇਹ ਲੋਕ ਇਕੱਠੇ ਹੋ ਕੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਲੋਕਾਂ ਦਾ ਦੋਸ਼ ਹੈ ਕਿ ਪਹਿਲਾਂ ਕਈ ਵਾਰ ਪ੍ਰਦਰਸ਼ਨ ਕਰਨ 'ਤੇ ਪ੍ਰਸ਼ਾਸਨ ਵਲੋਂ ਸਿਰਫ ਭਰੋਸਾ ਦਿੱਤਾ ਗਿਆ ਸੀ ਪਰ ਫਿਰ ਵੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਘਰਵਾਲੀ ਨੂੰ ਪ੍ਰੇਮੀ ਨਾਲ ਇਤਰਾਜ਼ਯੋਗ ਹਾਲਤ 'ਚ ਦੇਖ ਖੋਹਿਆ ਆਪਾ, ਕੀਤਾ ਬੇਰਹਿਮੀ ਨਾਲ ਕਤਲ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸ਼ਹਿਰ 'ਚ ਕਈ ਤਰ੍ਹਾਂ ਦੀਆਂ ਟੈਕਸੀਆਂ ਨਾਜਾਇਜ਼ ਤੌਰ 'ਤੇ ਚੱਲ ਰਹੀਆਂ ਹਨ। ਉਨ੍ਹਾਂ 'ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਜਦੋਂ ਅਸੀਂ ਆਪਣੀਆਂ ਮੰਗਾਂ ਪ੍ਰਸ਼ਾਸਨ ਅੱਗੇ ਰੱਖਦੇ ਹਾਂ ਤਾਂ ਪ੍ਰਸ਼ਾਸਨ ਗੱਡੀਆਂ ਦੇ ਚਲਾਨ ਕਰਨ ਲੱਗ ਜਾਂਦਾ ਹੈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਵਲੋਂ ਅਗਲੇ 3 ਦਿਨ ਭਾਰੀ ਮੀਂਹ ਦਾ ਅਲਰਟ ਜਾਰੀ, ਸੋਚ-ਸਮਝ ਕੇ ਨਿਕਲੋ ਘਰੋਂ
ਟੈਕਸੀ ਯੂਨੀਅਨ ਦੇ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ ਸ਼ਹਿਰ 'ਚ ਕਈ ਤਰ੍ਹਾਂ ਦੀਆਂ ਟੈਕਸੀਆਂ ਚੱਲ ਰਹੀਆਂ ਹਨ, ਜਦੋਂ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਨਜ਼ੂਰੀ ਨਹੀਂ ਹੈ ਅਤੇ ਪ੍ਰਸ਼ਾਸਨ ਇਨ੍ਹਾਂ 'ਤੇ ਕੋਈ ਵੀ ਕਾਰਵਾਈ ਨਹੀਂ ਕਰਦਾ। ਬਾਈਕ ਟੈਕਸ ਦੇ ਰੇਟ ਘੱਟ ਹੋਣ ਕਾਰਨ ਸਵਾਰੀਆਂ ਜ਼ਿਆਦਾਤਰ ਬਾਈਕ ਟੈਕਸੀਆਂ ਦਾ ਹੀ ਇਸਤੇਮਾਲ ਕਰ ਰਹੀਆਂ ਹਨ। ਅਜਿਹੇ 'ਚ ਉਨ੍ਹਾਂ ਦਾ ਧੰਦਾ ਬਿਲਕੁਲ ਬੰਦ ਹੋ ਗਿਆ ਹੈ। ਆਟੋ ਚਾਲਕਾਂ ਨੂੰ ਵੀ ਸਵਾਰੀਆਂ ਨਹੀਂ ਮਿਲ ਰਹੀਆਂ ਹਨ। ਇਸ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਬੜਾ ਮੁਸ਼ਕਲ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੱਕੋ ਝਟਕੇ 'ਚ ਉੱਜੜ ਗਿਆ ਪਰਿਵਾਰ! 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਹੱਥ
NEXT STORY