ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐੱਮ.ਬੀ.) ’ਚ 2,452 ਅਸਾਮੀਆਂ ਵਾਲੇ ਵੱਖਰੇ ਕਾਡਰ ਲਈ ਵਿਭਾਗੀ ਸੇਵਾ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਇਨ੍ਹਾਂ ਅਸਾਮੀਆਂ ’ਤੇ ਸਿੱਧੀ ਭਰਤੀ ਦਾ ਰਾਹ ਖੁੱਲ੍ਹੇਗਾ ਤੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਪੰਜਾਬ ਬੀ.ਬੀ.ਐੱਮ.ਬੀ. ਦੇ ਖ਼ਰਚਿਆਂ ’ਚ 40 ਫ਼ੀਸਦੀ ਵਿੱਤੀ ਯੋਗਦਾਨ ਪਾਉਂਦਾ ਹੈ, ਪਰ ਇਸ ਦੇ ਬਾਵਜੂਦ ਬੋਰਡ ’ਚ ਸੂਬੇ ਦੀਆਂ ਕਈ ਅਸਾਮੀਆਂ ਖ਼ਾਲੀ ਰਹਿ ਜਾਂਦੀਆਂ ਹਨ ਅਤੇ ਉਨ੍ਹਾਂ ’ਤੇ ਦੂਜੇ ਸੂਬਿਆਂ ਦੇ ਮੁਲਾਜ਼ਮ ਤਾਇਨਾਤ ਹੋ ਜਾਂਦੇ ਹਨ। ਇਸ ਲਈ ਪੰਜਾਬ ਦੀ ਢੁਕਵੀਂ ਨੁਮਾਇੰਦਗੀ ਯਕੀਨੀ ਬਣਾਉਣ ਵਾਸਤੇ ਵੱਖਰਾ ਕਾਡਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ! Notification ਜਾਰੀ; ਪੜ੍ਹੋ ਪੂਰੀ LIST
ਜ਼ਿਕਰਯੋਗ ਹੈ ਕਿ 15 ਨਵੰਬਰ 2025 ਨੂੰ ਕੈਬਨਿਟ ਨੇ 2,452 ਅਸਾਮੀਆਂ ਵਾਲੇ ਵਿਸ਼ੇਸ਼ ਕਾਡਰ ਨੂੰ ਪ੍ਰਵਾਨਗੀ ਦਿੱਤੀ ਸੀ। ਹੁਣ ਸੇਵਾ ਨਿਯਮਾਂ ਨੂੰ ਮਨਜ਼ੂਰੀ ਮਿਲਣ ਨਾਲ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇਗੀ। ਸਰਕਾਰ ਅਨੁਸਾਰ ਇਸ ਕਦਮ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦੇ ਨਾਲ ਬੀ.ਬੀ.ਐੱਮ.ਬੀ. ’ਚ ਸੂਬੇ ਦਾ ਬਣਦਾ ਹੱਕ ਅਤੇ ਨੁਮਾਇੰਦਗੀ ਵੀ ਸੁਰੱਖਿਅਤ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਿਸਾਨ ਭਵਨ ਦੀਆਂ 2 ਹੈਰੀਟੇਜ ਕੁਰਸੀਆਂ ਲਗਜ਼ਮਬਰਗ ’ਚ ਹੋਣਗੀਆਂ ਨਿਲਾਮ
NEXT STORY