ਚੰਡੀਗੜ੍ਹ : ਭਗਵੰਤ ਮਾਨ ਕੈਬਨਿਟ ਜਾ ਵਿਸਥਾਰ ਕਰ ਦਿੱਤਾ ਗਿਆ ਹੈ। ਅੱਜ ਵਿਧਾਇਕਾਂ ਅਮਨ ਅਰੋੜਾ, ਇੰਦਰਬੀਰ ਸਿੰਘ ਨਿੱਝਰ, ਫੌਜਾ ਸਿੰਘ ਸਰਾਰੀ, ਚੇਤਨ ਸਿੰਘਜੌੜਮਾਜਰਾ ਅਤੇ ਅਨਮੋਲ ਗਗਨ ਮਾਨ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਵਾਈ ਗਈ। ਸਭ ਤੋਂ ਤੋਂ ਪਹਿਲਾਂ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਗਈ। ਉਸ ਤੋਂ ਬਾਅਦ ਅੰਮ੍ਰਿਤਸਰ ਸਾਊਥ ਤੋਂ ਵਿਧਾਇਕ ਡਾ. ਇੰਦਰਬੀਰ ਨਿੱਝਰ, ਤੀਜੇ ਨੰਬਰ ’ਤੇ ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਰੀ, ਚੌਥੇ ਸਥਾਨ ’ਤੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਪੰਜਵੇਂ ਸਥਾਨ ’ਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੂੰ ਰਾਜਪਾਲ ਵਲੋਂ ਕੈਬਨਿਟ ਮੰਤਰੀ ਵਜੋਂ ਅਹੁਦੇ ਦਾ ਭੇਦ ਗੁਪਤ ਰੱਖਣ ਲਈ ਸਹੁੰ ਚੁਕਾਈ ਗਈ।
ਇਹ ਵੀ ਪੜ੍ਹੋ : ਪੁੱਤ ਸਿੱਧੂ ਮੂਸੇਵਾਲਾ ਕਤਲ ’ਚ ਪਿਤਾ ਬਲਕੌਰ ਸਿੰਘ ਦਾ ਵੱਡਾ ਖ਼ੁਲਾਸਾ, ਦੱਸਿਆ ਕਤਲ ਦਾ ਅਸਲ ਕਾਰਨ
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਪਹਿਲਾ ਮੰਤਰੀ ਮੰਡਲ ਦਾ ਵਿਸਥਾਰ ਹੈ। ਪੰਜ ਹੋਰ ਮੰਤਰੀਆਂ ਦੇ ਸ਼ਾਮਲ ਹੋਣ ਨਾਲ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਗਿਣਤੀ ਮੁੱਖ ਮੰਤਰੀ ਸਮੇਤ ਹੁਣ 15 ਹੋ ਗਈ ਹੈ।
ਇਹ ਵੀ ਪੜ੍ਹੋ : ਪਿੰਡ ਡੰਗਰਖੇੜਾ ਬਣਿਆ ‘ਅਧਿਆਪਕ ਖੇੜਾ’, ਪਿੰਡ ਦੇ 29 ਮੁੰਡੇ-ਕੁੜੀਆਂ ਇਕੱਠੇ ਬਣੇ ਅਧਿਆਪਕ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਲੁਟੇਰੀ ਦੁਲਹਨ ਦਾ ਇਕ ਹੋਰ ਕਾਰਨਾਮਾ, ਵਿਦੇਸ਼ ਲੈ ਕੇ ਜਾਣ ਦੇ ਚੱਕਰ ’ਚ ਇੰਝ ਮਾਰੀ ਠੱਗੀ ਕਿ ਸੋਚਿਆ ਨਾ ਸੀ
NEXT STORY