ਚੰਡੀਗੜ੍ਹ (ਅਸ਼ਵਨੀ) - ਨਵੇਂ ਕੈਬਨਿਟ ਮੰਤਰੀਆਂ ਦੀ ਚੋਣ ਵਿਚ ਕਿਸੇ ਵੀ ਤਰ੍ਹਾਂ ਦੇ ਪੱਖਪਾਤ ਤੋਂ ਇਨਕਾਰ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਵਰਗਾਂ ਅਤੇ ਖੇਤਰਾਂ ਨੂੰ ਢੁਕਵੀਂ ਨੁਮਾਇੰਦਗੀ ਦਿੱਤੀ ਗਈ ਹੈ ਅਤੇ ਇਸ ਵਾਸਤੇ ਮੁੱਖ ਮਾਪਦੰਡ ਸੀਨੀਆਰਟੀ ਨੂੰ ਰੱਖਿਆ ਗਿਆ ਹੈ। ਅੱਜ ਇੱਥੇ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਵਿਚ ਕੋਈ ਵੀ ਨਾਰਾਜ਼ ਨਹੀਂ ਹੈ। ਇਸ ਦਾ ਪ੍ਰਚਾਰ ਸਿਰਫ਼ ਮੀਡੀਆ ਵਲੋਂ ਹੀ ਕੀਤਾ ਜਾ ਰਿਹਾ ਹੈ। ਕੁਝ ਕਾਂਗਰਸੀ ਵਿਧਾਇਕਾਂ ਵਿਚ ਅਸੰਤੁਸ਼ਟੀ ਸਬੰਧੀ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਖੇਤਰੀ ਅਤੇ ਜਾਤੀ ਸੰਤੁਲਨ ਨੂੰ ਧਿਆਨ ਵਿਚ ਰੱਖਿਆ ਗਿਆ ਹੈ। ਮÎੰਤਰੀ ਮੰਡਲ ਵਿਚ ਜਗ੍ਹਾ ਨਾ ਮਿਲਣ ਕਾਰਨ ਕੁਝ ਵਿਧਾਇਕਾਂ ਵਲੋਂ ਪਾਰਟੀ ਅਹੁਦਿਆਂ ਨੂੰ ਛੱਡੇ ਜਾਣ ਦੇ ਸਵਾਲ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਮੁੱਦਿਆਂ ਨੂੰ ਆਪਸੀ ਗੱਲਬਾਤ ਨਾਲ ਹੱਲ ਕਰ ਲਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੰਤਰੀ ਮੰਡਲ ਵਿਚ ਪਹਿਲਾਂ ਹੀ 4 ਦਲਿਤ ਮੰਤਰੀ ਹਨ, ਜਿਸ ਕਰਕੇ ਇਸ ਭਾਈਚਾਰੇ ਵਿਚੋਂ ਹੋਰ ਮੈਂਬਰ ਨੂੰ ਸ਼ਾਮਲ ਨਹੀਂ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਸੂਬਾ ਮੰਤਰੀ ਮੰਡਲ ਵਿਚ ਤਕਰੀਬਨ 25 ਫੀਸਦੀ ਦਲਿਤਾਂ ਦੀ ਨੁਮਾਇੰਦਗੀ ਹੈ। ਮÎੰਤਰੀ ਮੰਡਲ ਵਿਚ ਸਥਾਨ ਨਾ ਪ੍ਰਾਪਤ ਕਰ ਸਕਣ ਵਾਲੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਨੂੰ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਸ਼ਾਮਲ ਕੀਤਾ ਜਾਵੇਗਾ।
ਮਤਰੇਏ ਪਿਤਾ ਨੇ ਕੀਤਾ ਜਬਰ-ਜ਼ਨਾਹ
NEXT STORY