ਦੀਨਾਨਗਰ (ਦੀਪਕ ਕੁਮਾਰ) - ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਗੁਰਦਾਸਪੁਰ ਤੋਂ ਭਾਜਪਾ ਵਲੋਂ ਮੁੜ ਕਿਸੇ ਫਿਲਮੀ ਅਦਾਕਾਰ ਨੂੰ ਉਮੀਦਵਾਰ ਵਜੋਂ ਅਜਮਾਉਣ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਤੋਂ ਮੁੜ ਫਿਲਮੀ ਅਦਾਕਾਰ ਨੂੰ ਸੀਟ 'ਤੇ ਅਜਮਾਉਣਾ ਲੋਕਾਂ ਨੂੰ ਗੁੰਮਰਾਹ ਕਰਨਾ ਹੈ। ਇਸ ਮੌਕੇ ਅਕਾਲੀ ਭਾਜਪਾ ਗਠਜੋੜ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਨ ਦੇ ਮਾਮਲੇ 'ਚ ਅਜੇ ਵੀ ਸੱਸੋ ਪੰਜੇ 'ਚ ਪਈ ਹੋਈ ਹੈ। ਕਾਂਗਰਸ ਵਲੋਂ ਕਾਫੀ ਸਮਾਂ ਪਹਿਲਾ ਹੀ ਇਸ ਹਲਕੇ ਤੋਂ ਆਪਣਾ ਉਮੀਦਵਾਰ ਘੋਸ਼ਿਤ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਚੋਣ ਪ੍ਰਚਾਰ ਕਰਦਿਆਂ ਲੋਕਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ। ਦੱਸ ਦੇਈਏ ਕਿ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਦੀਨਾਨਗਰ ਦੇ ਵੱਖ-ਵੱਖ ਪਿੰਡਾਂ 'ਚ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ 'ਚ ਪ੍ਰਚਾਰ ਕਰ ਰਹੇ ਹਨ ਅਤੇ ਉਨ੍ਹਾਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਗੁਰਦਾਸਪੁਰ ਸੀਟ ਭਾਰੀ ਬਹੁਮਤ ਨਾਲ ਜਿੱਤਣਗੇ।
ਟਿਕਟ ਮਿਲਣ ਤੋਂ ਬਾਅਦ ਘੁਬਾਇਆ ਦੀ ਸੁਖਬੀਰ ਨੂੰ ਚੁਣੌਤੀ
NEXT STORY