ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਦੇ ਸਰਕਾਰੀ ਯੂਨੀਵਰਸਿਟੀ ਕਾਲਜ ਵਿਖੇ ਅੱਜ ਕਰਵਾਏ ਗਏ ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਿਰਕਤ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਲਈ ਸਮਰਪਿਤ ਕਰ ਦਿੱਤਾ ਅਤੇ ਦੱਬੇ-ਕੁਚਲੇ ਵਰਗ ਦੇ ਉਥਾਨ ਲਈ ਬਹੁਤ ਯਤਨ ਕੀਤੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਸਮਾਜਿਕ ਅਤੇ ਰਾਜਨੀਤਿਕ ਸਮਾਨਤਾ ਦਾ ਦ੍ਰਿਸ਼ਟੀਕੋਣ ਅੱਜ ਵੀ ਓਨਾ ਹੀ ਪ੍ਰਸੰਗਕ ਹੈ ਜਿੰਨਾ ਪਹਿਲਾਂ ਸੀ। ਡਾ. ਅੰਬੇਡਕਰ ਨੂੰ ਇੱਕ ਵਿਸ਼ਾਲ ਵਿਸ਼ਵ-ਵਿਆਪੀ ਸ਼ਖ਼ਸੀਅਤ ਦੱਸਦੇ ਹੋਏ, ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਬਣਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੇ ਪੂਰਨਿਆਂ ਉੱਪਰ ਚੱਲਦੀ ਹੋਈ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਵੀ ਕਈ ਨਿਸ਼ਾਨੇ ਵਿੰਨੇ ਗਏ ਇਸ ਨੂੰ ਕਿ ਵੱਡੀ ਗਿਣਤੀ ਵਿੱਚ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਦਲेਗਾ ਮੌਸਮ, 4 ਦਿਨ ਪਵੇਗਾ ਮੀਂਹ, ਤੂਫਾਨ ਤੇ ਗੜ੍ਹੇਮਾਰੀ ਦੀ ਚਿਤਾਵਨੀ ਜਾਰੀ
NEXT STORY