ਸੰਗਰੂਰ (ਬਿਊਰੋ) - ਪੰਜਾਬ 'ਚ ਅੱਜ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਉਥੇ ਹੀ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਅਮਨ ਅਰੋੜਾ ਨੇ ਸੁਨਾਮ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਨ ਦੀਆਂ ਕਈ ਵੀਡੀਓਜ਼ ਤੇ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਅਮਨ ਅਰੋੜਾ ਲੋਕਾਂ ਨੂੰ ਵੋਟ ਦਾ ਸਹੀਂ ਇਸਤੇਮਾਲ ਕਰਨ ਦੀ ਅਪੀਲ ਕਰ ਰਹੇ ਹਨ।
ਦੱਸ ਦਈਏ ਕਿ ਅੱਜ ਪੰਜਾਬ ’ਚ ਵੋਟਾਂ ਲਈ ਕੁੱਲ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ’ਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ।
5 ਲੱਖ 38 ਹਜ਼ਾਰ 715 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ, ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 855 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ। ਦਿਵਿਆਂਗ ਵੋਟਰਾਂ ਦੀ ਗਿਣਤੀ 1 ਲੱਖ 58 ਹਜ਼ਾਰ 718 ਹੈ। 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ’ਚੋਂ 16,517 ਪਿੰਡਾਂ 'ਚ ਅਤੇ 7,934 ਸ਼ਹਿਰਾਂ ’ਚ ਬਣਾਏ ਗਏ ਹਨ।
ਦੱਸਣਯੋਗ ਹੈ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹਨ। ਗੁਰਦਾਸਪੁਰ ’ਚ 1895, ਅੰਮ੍ਰਿਤਸਰ 1684, ਖਡੂਰ ਸਾਹਿਬ 1974, ਜਲੰਧਰ 1951, ਹੁਸ਼ਿਆਰਪੁਰ 1963, ਆਨੰਦਪੁਰ ਸਾਹਿਬ 2068, ਲੁਧਿਆਣਾ 1843, ਫਤਹਿਗੜ੍ਹ ਸਾਹਿਬ 1821, ਫਰੀਦਕੋਟ 1688, ਫਿਰੋਜ਼ਪੁਰ 1903, ਬਠਿੰਡਾ 1814, ਸੰਗਰੂਰ 1765 ਅਤੇ ਪਟਿਆਲਾ ’ਚ 2082 ਪੋਲਿੰਗ ਸਟੇਸ਼ਨ ਬਣਾਏ ਜਾਣਗੇ।
ਨਾਭਾ ਦੇ ਸਹੌਲੀ ਪਿੰਡ ’ਚ 103 ਸਾਲਾ ਬੇਬੇ ਨੇ ਪਾਈ ਵੋਟ, ਵਿਧਾਇਕ ਦੇਵ ਮਾਨ ਨੇ ਫੁੱਲਾਂ ਦੀ ਵਰਖਾ ਕਰ ਕੀਤਾ ਸਨਮਾਨ
NEXT STORY