ਮੋਹਾਲੀ : ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਨੂੰ ਮਾਤ ਦੇ ਦਿੱਤੀ ਹੈ। ਜ਼ਿਲ੍ਹੇ ਦੇ ਫੋਰਟਿਸ ਹਸਪਤਾਲ 'ਚ ਇਲਾਜ ਲਈ ਦਾਖਲ ਹੋਏ ਮੰਤਰੀ ਬਾਜਵਾ ਅਤੇ ਉਨ੍ਹਾਂ ਦੀ ਪਤਨੀ ਰਤਨੇਸ਼ਵਰ ਕੌਰ ਨੂੰ ਛੁੱਟੀ ਦੇ ਦਿੱਤੀ ਗਈ ਹੈ। ਕੈਬਨਿਟ ਮੰਤਰੀ ਬਾਜਵਾ ਨੂੰ 14 ਜੁਲਾਈ ਨੂੰ ਕੋਰੋਨਾ ਪੀੜਤ ਪਾਏ ਜਾਣ ਮਗਰੋਂ ਫੋਰਟਿਸ ਹਸਪਤਾਲ 'ਚ ਦਾਖਲ ਕਰਾਇਆ ਗਿਆ ਸੀ।
ਇਹ ਵੀ ਪੜ੍ਹੋ : ਕੋਰੋਨਾ 'ਤੇ ਭਾਰੂ ਪਿਆ ਪੰਜਾਬੀਆਂ ਦਾ ਅਵੱਲਾ ਸ਼ੌਂਕ, ਪੁਆਏ ਪਟਾਕੇ
ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਰਵੀਨੰਦਨ ਸਿੰਘ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਪਾਈ ਗਈ ਸੀ, ਜਿਸ ਕਾਰਨ ਬਾਜਵਾ ਦੀ ਪਤਨੀ ਨੂੰ 16 ਜੁਲਾਈ ਨੂੰ ਇੱਥੇ ਲਿਆਂਦਾ ਗਿਆ ਸੀ, ਜਦੋਂ ਕਿ ਉਨ੍ਹਾਂ ਦਾ ਬੇਟਾ ਘਰ 'ਚ ਹੀ ਇਕਾਂਤਵਾਸ 'ਤੇ ਚੱਲ ਰਿਹਾ ਹੈ। ਫਿਲਹਾਲ ਪੰਚਾਇਤ ਮੰਤਰੀ ਤੇ ਉਨ੍ਹਾਂ ਦੀ ਪਤਨੀ ਅਗਲੇ ਕੁਝ ਦਿਨਾਂ ਤੱਕ ਇਕਾਂਤਵਾਸ ਰਹਿਣਗੇ।
ਇਹ ਵੀ ਪੜ੍ਹੋ : ਜਨਾਨੀ ਨੂੰ ਨਸ਼ਾ ਦੇ ਕੇ ਬਣਾਈ ਅਸ਼ਲੀਲ ਵੀਡੀਓ, ਅਕਾਲੀ ਆਗੂ ਬੀਬੀ ਤੇ ਪਤੀ 'ਤੇ ਮੁਕੱਦਮਾ ਦਰਜ
ਦੱਸਣਯੋਗ ਹੈ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬੀਤੇ ਦਿਨੀਂ ਮਹਿਕਮੇ ਦੇ ਡਾਇਰੈਕਟਰ ਵਿਪੁਲ ਉੱਜਵਲ ਸਮੇਤ ਹੋਰ ਅਧਿਕਾਰੀਆਂ ਨਾਲ ਕਰੀਬ ਇਕ ਘੰਟਾ ਮੀਟਿੰਗ ਕੀਤੀ ਸੀ, ਜਿਸ ਤੋਂ ਬਾਅਦ ਵਿਪੁਲ ਉੱਜਵਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਉਨ੍ਹਾਂ ਦੇ ਸੰਪਰਕ 'ਚ ਆਉਣ ਕਾਰਨ ਮੰਤਰੀ ਬਾਜਵਾ ਨੂੰ ਵੀ ਕੋਰੋਨਾ ਹੋ ਗਿਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਪੰਜਾਬ ਦਾ ਇਹ ਜ਼ਿਲ੍ਹਾ 2 ਦਿਨਾਂ ਲਈ ਬੰਦ, ਸਿਰਫ ਮੈਡੀਕਲ ਸਟੋਰ ਖੁੱਲ੍ਹਣਗੇ
ਮੋਟਰਸਾਇਕਲ ਅੱਗੇ ਆਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਮੌਤ
NEXT STORY