ਚੰਡੀਗੜ੍ਹ (ਰਮਨਜੀਤ) : ਪੰਜਾਬੀਆਂ ਦੀ ਮਾਂ ਖੇਡ ਕਬੱਡੀ ਜਗਤ ਲਈ ਬੜੀ ਹੀ ਦੁੱਖਦਾਈ ਅਤੇ ਡੂੰਘੇ ਸਦਮੇ ਵਾਲੀ ਖਬਰ ਆਈ ਹੈ। ਕਬੱਡੀ ਦੇ ਬਾਬਾ ਬੋਹੜ ਅਤੇ ਮਸ਼ਹੂਰ ਪ੍ਰਮੋਟਰ ਅਤੇ ਦੇਸ਼ਾਂ-ਵਿਦੇਸ਼ਾਂ 'ਚ ਕਬੱਡੀ ਨੂੰ ਸਭ ਤੋਂ ਪਹਿਲਾਂ ਪ੍ਰਮੋਟ ਕਰਨ ਤੇ ਕਬੱਡੀ ਨੂੰ ਜੀਅ-ਜਾਨ ਨਾਲ ਪਿਆਰ ਕਰਨ ਵਾਲੇ ਅਤੇ ਆਪਣੀ ਸਮੁੱਚੀ ਜ਼ਿੰਦਗੀ ਕਬੱਡੀ ਦੇ ਲੇਖੇ ਲਾਉਣ ਵਾਲੇ ਮਹਿੰਦਰ ਸਿੰਘ ਮੌੜ (ਕਾਲਾ ਸੰਘਿਆਂ) ਅੱਜ ਜ਼ਿੰਦਗੀ ਦੀ ਬਾਜੀ ਹਾਰ ਗਏ। ਮਹਿੰਦਰ ਸਿੰਘ ਮੌੜ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ। ਜ਼ਿਕਰਯੋਗ ਹੈ ਕਿ ਉਹ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਮਹਿੰਦਰ ਸਿੰਘ ਮੌੜ ਨੇ ਹਜ਼ਾਰਾਂ ਕਬੱਡੀ ਖਿਡਾਰੀਆਂ ਨੂੰ ਵਿਦੇਸ਼ 'ਚ ਖੇਡਣ ਦਾ ਮੌਕਾ ਪ੍ਰਦਾਨ ਕੀਤਾ ਅਤੇ ਕਈਆਂ ਦੇ ਵਿਆਹ ਕਰਵਾ ਕੇ ਵਿਦੇਸ਼ਾਂ 'ਚ ਹੀ ਉਨ੍ਹਾਂ ਨੂੰ ਸੈੱਟ ਕਰਕੇ ਰੋਜ਼ੀ ਰੋਟੀ ਦੇ ਕਾਬਲ ਬਣਾਇਆ। ਬਾਜਵਾ ਨੇ ਮਹਿੰਦਰ ਸਿੰਘ ਮੌੜ (ਕਾਲਾ ਸੰਘਿਆਂ) ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਦੇ ਚਰਨਾ 'ਚ ਅਰਦਾਸ ਕੀਤੀ ਹੈ ਕਿ ਇਸ ਦੁੱਖ ਦੀ ਘੜੀ 'ਚ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਕਰਨ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾ 'ਚ ਨਿਵਾਸ ਬਖਸ਼ੇ।
ਇਹ ਵੀ ਪੜ੍ਹੋ : ਮੰਤਰੀ ਬਾਜਵਾ ਵਲੋਂ ਕਬੱਡੀ ਦੇ ਬੋਹੜ ਮਹਿੰਦਰ ਸਿੰਘ ਦੀ ਮੌਤ 'ਤੇ ਡੂੰਘੇ ਦੁਖ ਦਾ ਪ੍ਰਗਟਾਵਾ
ਦੱਸਣਯੋਗ ਹੈ ਕਿ ਮਾਂ ਖੇਡ ਕਬੱਡੀ ਜਗਤ 'ਚ ਇਹ ਖਬਰ ਬੜੇ ਹੀ ਡੂੰਘੇ ਸਦਮੇ ਵਾਲੀ ਹੈ ਕਿ ਕਬੱਡੀ ਜਗਤ ਦੇ ਬਾਬਾ ਬੋਹੜ ਤੇ ਮਸ਼ਹੂਰ ਪ੍ਰਮੋਟਰ ਅਤੇ ਦੇਸ਼ਾਂ-ਵਿਦੇਸ਼ਾਂ 'ਚ ਕਬੱਡੀ ਨੂੰ ਸਭ ਤੋਂ ਪਹਿਲਾਂ ਪ੍ਰਮੋਟ ਕਰਨ ਵਾਲੇ ਮਹਿੰਦਰ ਸਿੰਘ ਮੌੜ (ਕਾਲਾ ਸੰਘਿਆਂ) 87 ਸਾਲ ਦੀ ਉਮਰ 'ਚ ਜ਼ਿੰਦਗੀ ਦੀ ਬਾਜ਼ੀ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਹਾਰ ਗਏ ਹਨ। ਉਨ੍ਹਾਂ ਦੇ ਭਤੀਜੇ ਨਾਮਵਰ ਕਬੱਡੀ ਖਿਡਾਰੀ ਜੀਤਾ ਮੌੜ ਨੇ ਇਹ ਸੂਚਨਾ ਜਾਰੀ ਕਰਦਿਆਂ ਦੱਸਿਆ ਕਿ ਮੌੜ ਸਾਹਿਬ ਬੀਤੀ ਸਵੇਰੇ ਆਪਣੇ ਜੀਵਨ ਦਾ ਪੰਧ ਮੁਕਾ ਗਏ ਹਨ । ਜ਼ਿਕਰਯੋਗ ਹੈ ਕਿ ਉਹ ਕੁਝ ਸਮੇਂ ਤੋਂ ਬੀਮਾਰ ਚਲੇ ਆ ਰਹੇ ਸਨ।
ਜ਼ਿਲਾ ਪੁਲਸ ਪ੍ਰਸ਼ਾਸਨ ਕਪੂਰਥਲਾ ਵੱਲੋਂ ਕੋਰੋਨਾ ਬੀਮਾਰੀ ਕਾਰਨ ਉਨ੍ਹਾਂ ਦੇ ਸਨੇਹੀਆਂ ਨੂੰ ਵੱਡੇ ਇਕੱਠ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਮੌੜ ਹੋਰਾਂ ਦਾ ਅੰਤਿਮ ਸੰਸਕਾਰ ਯੂ. ਕੇ. ਤੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਆਉਣ 'ਤੇ 13 ਮਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਕਾਲਾ ਸੰਘਿਆਂ ਵਿਖੇ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਮੌੜ ਦੀ ਮੌਤ ਦੀ ਖਬਰ ਦੇਸ਼ਾਂ-ਵਿਦੇਸ਼ਾਂ 'ਚ ਜੰਗਲ ਦੀ ਅੱਗ ਵਾਂਗ ਫੈਲ ਗਈ ਹੈ ਅਤੇ ਖੇਡ ਪ੍ਰਮੋਟਰਾਂ, ਸਪੋਰਟਸ ਕਲੱਬਾਂ, ਖਿਡਾਰੀਆਂ ਤੇ ਖੇਡ ਪ੍ਰੇਮੀਆਂ ਵਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ । ਮੌੜ ਆਪਣੇ ਪਿੱਛੇ ਤਿੰਨ ਲੜਕੀਆਂ ਤੇ ਦੋ ਲੜਕੇ ਛੱਡ ਗਏ ਹਨ ।
ਚੰਡੀਗੜ੍ਹ 'ਚ 6 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ 187 'ਤੇ ਪੁੱਜੀ
NEXT STORY