ਜਲੰਧਰ (ਸੋਨੂੰ)- ਜਲੰਧਰ ਵਿਚ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਪੁੱਜੇ, ਜਿੱਥੇ ਉਨ੍ਹਾਂ ਨੂੰ ਜਲੰਧਰ ਪੁਲਸ ਵੱਲੋਂ ਗਾਰਡ ਆਫ਼ ਆਨਰ ਨਾਲ ਸਨਮਾਨਤ ਕੀਤਾ ਗਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਜਲੰਧਰ ਦੇ ਏ. ਡੀ. ਸੀ. ਐੱਸ. ਡੀ. ਐੱਮ. ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਕ ਸਾਲ ਵਿੱਚ ਮੁੱਹਲਾ ਕਲੀਨਿਕ ਖੋਲ੍ਹੇ ਗਏ ਹਨ, ਇਨ੍ਹਾਂ ਦੀ ਗਿਣਤੀ ਲਗਾਤਾਰ ਵਧਦੀ ਰਹੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਵੀਆਂ ਭਰਤੀਆਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲੇ ਸਾਲ ਵਿਚ ਹੀ 27 ਹਜ਼ਾਰ ਦੇ ਕਰੀਬ ਨਵੀਆਂ ਭਰਤੀਆਂ ਅਤੇ 90 ਫ਼ੀਸਦੀ ਦੇ ਕਰੀਬ ਲੋਕਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬੀ ਦੌੜਾਕ ਦੀ ਚਾਰੇ ਪਾਸੇ ਚਰਚਾ, ਮਾਈਨਸ 7 ਡਿਗਰੀ 'ਚ ਬਰਫ਼ੀਲੀ ਸੜਕ ’ਤੇ ਲਾਈ 21.1 ਕਿਲੋਮੀਟਰ ਦੌੜ
ਸਰਕਾਰੀ ਸਕੂਲਾਂ ਨੂੰ ਲੈ ਕੇ ਬੋਲਦੇ ਹੋਏ ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰੀ ਸਕੂਲ ਅਪਗ੍ਰੇਡ ਕੀਤੇ ਜਾਣਗੇ। ਪਿੰਡਾਂ ਦੇ ਵਿੱਚ ਡਿਸਪੈਂਸਰੀਆਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਡਿਸਪੈਂਸਰੀਆਂ ਦੇ ਵਿੱਚ ਲੋਕਾਂ ਦੇ ਇਲਾਜ ਘੱਟ ਹੁੰਦੇ ਸਨ ਅਤੇ ਨਾਲ ਹੀ ਡਿਸਪੈਂਸਰੀਆਂ ਦੀ ਹਾਲਤ ਬਹੁਤ ਖ਼ਸਤਾ ਸੀ। ਉਨ੍ਹਾਂ ਡਿਸਪੈਂਸਰੀਆਂ ਦੇ ਵਿਚ 2 ਡਾਕਟਰ ਹੁੰਦੇ ਸਨ ਅਤੇ ਦਵਾਈਆਂ ਨਾ ਮਾਤਰ ਹੁੰਦੀਆਂ ਸਨ, ਇਹ ਬਹੁਤ ਜਿਆਦਾ ਵੇਸਟੇਸ ਸੀ। ਬਜਟ ਦੌਰਾਨ ਰੱਖੇ ਗਏ 2 ਹਸਪਤਾਲਾਂ ਨੂੰ ਲੈ ਕੇ ਇਨ੍ਹਾਂ ਕਿਹਾ ਕਿ ਜਲਦ ਹੀ ਉਨ੍ਹਾਂ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਹਸਪਤਾਲਾਂ ਵਿਚ ਸਟਾਫ਼ ਦੀ ਕਮੀ ਨੂੰ ਲੈ ਕੇ ਇਨ੍ਹਾਂ ਕਿਹਾ ਕਿ 1 ਹਜ਼ਾਰ ਡਾਕਟਰ ਅਤੇ ਬਾਕੀ ਸਟਾਫ਼ ਦੀ ਵੀ ਭਰਤੀ ਜਲਦ ਸ਼ੁਰੂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਜਿਨ੍ਹਾਂ ਹਸਪਤਾਲਾਂ ਵਿਚ ਐਕਸਟ੍ਰਾ ਜਗ੍ਹਾ ਹੈ, ਉਸ ਜਗ੍ਹਾ 'ਤੇ ਓਪਨ ਏਅਰ ਜਿਮ ਵਾਕਕਿੰਗ ਟਰੈਪ ਬਣਾਏ ਜਾਣਗੇ।
700 ਵਿਦਿਆਰਥੀ ਜਿਨ੍ਹਾਂ ਨੂੰ ਕੈਨੇਡਾ ਤੋਂ ਡੀਪੋਰਟ ਕੀਤਾ ਜਾਣਾ ਹੈ ਉਸ ਟਰੈਵਲ ਏਜੰਟ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। 463 ਦੇ ਕਰੀਬ ਲਾਇਸੈਂਸ ਰੱਦ ਵੀ ਕੀਤੇ ਜਾ ਚੁੱਕੇ ਹਨ। ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ 'ਤੇ ਉਨ੍ਹਾਂ ਕਿਹਾ ਕਿ ਛੱਪੜਾਂ ਦੇ ਪਾਣੀ ਨੂੰ ਠੀਕ ਕਰਕੇ ਖੇਤੀ ਵਾਸਤੇ ਵਰਤਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਹਿਦਾਇਤ ਦਿੱਤੀ ਹੈ ਕਿ ਦਾਲਾਂ ਦੀ ਕਾਸ਼ਤ ਕਰਨ ਨੂੰ ਕਿਹਾ ਹੈ, ਗੰਨੇ ਦੀ ਕਾਸ਼ਤ ਕਰਨ ਨੂੰ ਕਿਹਾ ਹੈ। ਸਿੱਧੀ ਬਿਜਾਈ ਕੀਤੀ ਜਾਵੇ। ਰੇਨ ਹਾਰਵੇਸਟਿੰਗ ਸਿਸਟਮ ਸ਼ੁਰੂ ਕੀਤੇ ਜਾ ਰਹੇ ਹਨ ।
ਇਹ ਵੀ ਪੜ੍ਹੋ : ਵਿਜੀਲੈਂਸ ਚੀਫ਼ ਵਰਿੰਦਰ ਕੁਮਾਰ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਲੈ ਕੇ ਕਹੀਆਂ ਵੱਡੀਆਂ ਗੱਲਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਿਨਾਹ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
NEXT STORY