ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਵਾਤਸਲਿਆ ਅਧੀਨ ਵੱਖ -ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ-2022 ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਸਕੀਮ ਦਾ ਮਿਸ਼ਨ ਬੱਚਿਆਂ ਦੀ ਸੁਰੱਖਿਆਂ, ਉਨ੍ਹਾਂ ਦੇ ਅਧਿਕਾਰ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਟੋਰ ਕੀਪਰ ਕਮ ਅਕਾਊਟੈਂਟ, ਪੈਰਾ ਮੈਡੀਕਲ ਸਟਾਫ਼, ਕੁੱਕ, ਹਾਊਸ ਕੀਪਰ ਅਤੇ ਹੈਲਪਰ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ sswcd.punjab.gov.in 'ਤੇ ਆਪਣੇ ਵੇਰਵੇ ਭਰ ਸਕਦੇ ਹਨ। ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਆਖ਼ਰੀ ਮਿਤੀ 15 ਨਵੰਬਰ, 2022 ਹੈ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ 'ਚ ਕੋਈ ਸੋਧ (ਸੋਧਾਂ) ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈੱਬਸਾਈਟ 'ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।
ਮੋਗਾ ’ਚ ਚੱਲ ਰਹੇ ਨਸ਼ਾ ਛੁਡਾਊ ਕੇਂਦਰ ’ਚ ਪੰਜਾਬ ਪੁਲਸ ਦੀ ਰੇਡ, 30 ਨੌਜਵਾਨਾਂ ਨੂੰ ਕੀਤਾ ਰੈਸਕਿਊ
NEXT STORY