ਚੰਡੀਗੜ੍ਹ (ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੋਦੀ ਸਰਕਾਰ ਵਲੋਂ ਜੀ. ਐੱਸ. ਟੀ. 'ਤੇ ਮੁੜ ਵਿਚਾਰ ਕਰ ਕੇ ਕੀਤੇ ਗਏ ਐਲਾਨ 'ਤੇ ਪ੍ਰਤੀਕਿਰਿਆ 'ਚ ਕਿਹਾ ਕਿ ਮੋਦੀ ਸਰਕਾਰ ਨੇ ਖੁਦ ਹੀ ਆਪਣੀ ਗਲਤੀ ਕਬੂਲ ਲਈ ਹੈ। ਉਨ੍ਹਾਂ ਜਾਰੀ ਬਿਆਨ 'ਚ ਕਿਹਾ ਕਿ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਵੱਲੋਂ ਨੋਟਬੰਦੀ ਤੇ ਜੀ. ਐੱਸ. ਟੀ. ਨੂੰ ਗਲਤ ਤਰੀਕੇ ਨਾਲ ਲਾਗੂ ਕਰਨ ਦਾ ਵੱਡੇ ਪੱਧਰ 'ਤੇ ਵਿਰੋਧ ਕਰਨ ਤੋਂ ਬਾਅਦ ਕੇਂਦਰ 'ਚ ਭਾਜਪਾ ਸਰਕਾਰ ਆਪਣੇ ਕਦਮ ਤੋਂ ਪਿੱਛੇ ਹਟ ਗਈ ਹੈ।
ਮਹਿੰਦਰਾ ਨੇ ਕਿਹਾ ਕਿ ਰਾਹੁਲ ਵੱਲੋਂ ਜੀ. ਐੱਸ. ਟੀ. ਨੂੰ ਗਲਤ ਤੇ ਤਾਨਾਸ਼ਾਹੀ ਤਰੀਕੇ ਨਾਲ ਲਾਗੂ ਕਰਨ ਵਿਰੁੱਧ ਲਗਾਤਾਰ ਆਵਾਜ਼ ਚੁੱਕੇ ਜਾਣ ਤੋਂ ਬਾਅਦ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਇਸ 'ਤੇ ਮੁੜ ਵਿਚਾਰ ਕਰਨ ਲਈ ਮਜਬੂਰ ਹੋਣਾ ਪਿਆ ਹੈ। ਇਸ ਲੜੀ ਹੇਠ ਭਾਜਪਾ ਸਰਕਾਰ ਵੱਲੋਂ ਜੀ. ਐੱਸ. ਟੀ. ਰੇਟਾਂ 'ਤੇ ਮੁੜ ਵਿਚਾਰ ਕਰ ਕੇ ਖੁਦ ਮੰਨਿਆ ਗਿਆ ਹੈ ਕਿ ਜੀ. ਐੱਸ. ਟੀ. ਲਾਗੂ ਕਰਨ ਦੇ ਮੁੱਦੇ 'ਤੇ ਉਹ ਪੂਰੀ ਤਰ੍ਹਾਂ ਨਾਲ ਗਲਤ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਲਏ ਗਏ ਪੱਖ ਨੂੰ ਵੀ ਸਾਬਿਤ ਕਰਦਾ ਹੈ, ਜਿਸ ਕਾਰਨ ਭਾਜਪਾ ਨੂੰ ਲੋਕਾਂ ਦੀਆਂ ਤਕਲੀਫਾਂ 'ਤੇ ਆਖਿਰਕਾਰ ਧਿਆਨ ਦੇਣਾ ਹੀ ਪਿਆ।
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਗਏ ਨੌਜਵਾਨ ਤੋਂ 3500 ਠੱਗੇ
NEXT STORY