ਪਠਾਨਕੋਟ (ਧਰਮਿੰਦਰ ਠਾਕੁਰ) : ਪਠਾਨਕੋਟ ਵਿਚ ਭਾਰੀ ਬਰਸਾਤ ਵਿਚ ਜ਼ਿਲ੍ਹਾ ਪੱਧਰੀ 78ਵਾਂ ਸੁਤੰਤਰਤਾ ਦਿਵਸ ਸਮਾਗਮ ਮਲਟੀਪਲ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਤੇਜ਼ ਮੀਂਹ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਸ, ਪੰਜਾਬ ਹੋਮ ਗਾਰਡ, ਐੱਨ. ਸੀ. ਸੀ. ਕੈਡਿਟ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਜਿਸ ਨੂੰ ਮੁੱਖ ਮਹਿਮਾਨ ਨੂੰ ਸਲਾਮੀ ਵੀ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਭਰਤੀ ਹੋਣ ਦੇ ਚਾਹਵਾਨ ਕਰ ਲੈਣ ਤਿਆਰੀ, ਆਜ਼ਾਦੀ ਦਿਹਾੜੇ 'ਤੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ
ਪੀ. ਟੀ. ਸ਼ੋਅ ਵਿਚ ਵੀ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਿਨਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਊਧਮ ਸਿੰਘ ਦੇ ਬਲਦਾਨ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਰੱਖਣਾ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਆਜ਼ਾਦੀ ਦੇ ਇਸ ਉਤਸਵ ਮਨਾਉਣ ਵਿਚ ਬੜਾ ਵੱਡਾ ਯੋਗਦਾਨ ਹੈ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ, ਔਰਤਾਂ ਲਈ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਤਿਰੰਗਾ, ਸ਼ਹੀਦਾਂ ਨੂੰ ਯਾਦ ਕਰਦਿਆਂ ਆਖੀਆਂ ਇਹ ਗੱਲਾਂ
NEXT STORY