Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    6:31:31 PM

  • outsourced employees high court

    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ...

  • dera beas baba gurinder singh dhillon

    ਨਾਭਾ 'ਚ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ...

  • daughter in law  family

    ਪੰਜਾਬ : ਸਹੁਰੇ ਨੇ ਕਤਲ ਕਰਕੇ ਤਰਪਾਲ ਵਿਚ ਲਪੇਟ ਕੇ...

  • sri akhand path sahib begins at gurdwara sri ramsar sahib

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ropar
  • ਮੰਤਰੀ ਚੰਨੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ 'ਚ 29 ਕਰੋੜ ਦੇ ਪ੍ਰਾਜੈਕਟਾਂ ਦੀ ਕੀਤੀ ਗਈ ਸ਼ੁਰੂਆਤ

PUNJAB News Punjabi(ਪੰਜਾਬ)

ਮੰਤਰੀ ਚੰਨੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ 'ਚ 29 ਕਰੋੜ ਦੇ ਪ੍ਰਾਜੈਕਟਾਂ ਦੀ ਕੀਤੀ ਗਈ ਸ਼ੁਰੂਆਤ

  • Edited By Shivani Attri,
  • Updated: 04 Jun, 2020 05:42 PM
Ropar
cabinet minister charanjit singh channi
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)— ਸ੍ਰੀ ਆਨੰਦਪੁਰ ਸਾਹਿਬ ਦੇ ਸੁੰਦਰੀਕਰਨ ਲਈ 29 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਕਈ ਪ੍ਰਾਜੈਕਟਾਂ ਦੀ ਸ਼ੁਰੂਆਤ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਨੇੜੇ ਟੱਕ ਲਗਾ ਕੇ ਕੀਤੀ। ਇਸ ਤੋਂ ਪਹਿਲਾਂ ਪਾਠੀ ਸਿੰਘ ਨੇ ਇਨ੍ਹਾਂ ਵਿਕਾਸ ਕਾਰਜਾਂ ਦੀ ਅਰੰਭਤਾ ਲਈ ਅਰਦਾਸ ਕੀਤੀ। ਇਸ ਮੌਕੇ 'ਤੇ ਬੋਲਦੇ ਹੋਏ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਜਦੋਂ ਵੀ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਆਈ ਹੈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਸਰਵਪੱਖੀ ਵਿਕਾਸ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਹੈ, ਜਿਸ ਸਦਕਾ ਸ੍ਰੀ ਆਨੰਦਪੁਰ ਸਾਹਿਬ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਹੋ ਗਏ ਹਨ।

ਉਨ੍ਹਾਂ ਕਿਹਾ ਕਿ 29 ਕਰੋੜ ਰੁਪਏ ਦੇ ਜੋ ਪ੍ਰਾਜੈਕਟ ਅੱਜ ਸ਼ੁਰੂ ਹੋਏ ਹਨ, ਉਹ ਪੰਜਾਬ ਹੈਰੀਟੇਜ਼ ਅਤੇ ਟੂਰੀਜ਼ਿਮ ਪ੍ਰੋਮੋਸ਼ਨ ਬੋਰਡ ਵੱਲੋਂ ਮੁਕੰਮਲ ਕਰਵਾਏ ਜਾਣਗੇ। ਇਨ੍ਹਾਂ ਪ੍ਰਾਜੈਕਟਾਂ 'ਚ ਗੁਰਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭੋਰਾ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਨੂੰ ਜੋੜਨ ਵਾਲੀਆਂ ਸੜਕਾਂ ਦੀ ਸੁੰਦਰਤਾ 'ਤੇ 6 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰਾਂ ਕਿਲ੍ਹਾ ਸ੍ਰੀ ਆਨੰਦਗੜ੍ਹ ਸਾਹਿਬ ਤੋਂ ਤਖਤ ਸ੍ਰੀ ਕੇਸਗੜ ਸਾਹਿਬ ਤਕ ਦੀ ਸੜਕ ਦੀ ਸੁੰਦਰਤਾ ਲਈ 4.50 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ: ਫਿਰੋਜ਼ਪੁਰ ਦਾ ਥਾਣਾ ਬਣਿਆ ਜੰਗ ਦਾ ਮੈਦਾਨ, ਵਿਅਕਤੀ ਦੀ ਕੁੱਟਮਾਰ ਕਰਕੇ ਬਣਾਈ ਵੀਡੀਓ

ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ 'ਚ ਜਿਹੜੇ ਹੋਰ ਪ੍ਰਾਜੈਕਟ ਸ਼ੁਰੂ ਹੋ ਰਹੇ ਹਨ, ਉਨ੍ਹਾਂ 'ਚ ਸ੍ਰੀ ਆਨੰਦਪੁਰ ਸਾਹਿਬ ਗੁਰਦੁਆਰਾ ਸਾਹਿਬ ਦਾ ਪਾਸਵੇਅ ਵਿਕਸਿਤ ਕਰਨਾ, ਚੀਮਾ ਪਾਰਕ ਦੀ ਸੁੰਦਰਤਾ ਲਈ 5 ਕਰੋੜ ਰੁਪਏ, ਨੈਣਾ ਦੇਵੀ ਰੋਡ ਨੇੜੇ ਐੱਸ. ਡੀ. ਐੱਮ. ਦਫਤਰ ਅਤੇ ਸਿਵਲ ਹਸਪਤਾਲ ਦੇ ਆਲੇ-ਦੁਆਲੇ ਦੀ ਸੁੰਦਰਤਾ ਲਈ 4 ਕਰੋੜ ਰੁਪਏ ਖਰਚ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਸੈਰ ਸਪਾਟੇ ਲਈ ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸੈਲਾਨੀਆਂ ਅਤੇ ਬਹੁ ਗਿਣਤੀ 'ਚ ਇਥੇ ਆਉਣ ਵਾਲੇ ਸ਼ਰਧਾਲੂਆਂ ਲਈ ਟੂਰਿਸਟ ਫੈਸਲਟੀਏਸ਼ਨ ਸੈਂਟਰ, ਕੈਫਿਟੇਰੀਆ ਅਤੇ ਪਾਰਕਿੰਗ ਲਈ 6 ਕਰੋੜ ਰੁਪਏ ਦੇ ਪ੍ਰਾਜੈਕਟ ਜਲਦ ਹੀ ਮੁਕੰਮਲ ਕਰਕੇ ਲੋਕ ਅਰਪਣ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਵਿਰਾਸਤ-ਏ-ਖਾਲਸਾ 'ਚ ਪਾਰਕਿੰਗ ਦਾ ਵਿਸਥਾਰ ਕਰਨ ਲਈ 3.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੈਰ ਸਪਾਟਾ ਸ. ਚਰਨਜੀਤ ਸਿੰਘ ਚੰਨੀ ਨੇ ਇਨ੍ਹਾਂ ਪ੍ਰਾਜੈਕਟਾ ਨੂੰ ਸ੍ਰੀ ਆਨੰਦਪੁਰ ਸਾਹਿਬ 'ਚ ਜਲਦੀ ਮੁਕੰਮਲ ਕਰਨ ਲਈ ਵੀ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਦੇ 4 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ, ਅੰਕੜਾ 270 ਤੱਕ ਪੁੱਜਾ

ਇਸ ਮੌਕੇ ਸ. ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਗੁਰੂ ਦੀ ਨਗਰੀ ਅਤੇ ਇਸ ਖੇਤਰ ਦੇ ਸਰਵਪੱਖੀ ਵਿਕਾਸ ਲਈ ਜਿਹੜੇ ਪ੍ਰਾਜੈਕਟ ਤਿਆਰ ਕਰਵਾਏ ਗਏ ਹਨ, ਉਨ੍ਹਾਂ ਨੁੰ ਜਲਦੀ ਮੁਕੰਮਲ ਕਰਕੇ ਲੋਕ ਅਰਪਣ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਤੋ ਇਲਾਵਾ ਸ੍ਰੀ ਆਨੰਦਪੁਰ ਸਾਹਿਬ 'ਚ 20 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾ ਰਹੀ ਭਾਈ ਜੈਤਾ ਜੀ ਦੀ ਯਾਦਗਾਰ ਜਲਦ ਹੀ ਸੰਗਤਾ ਲਈ ਖੋਲ੍ਹੀ ਜਾਵੇਗੀ ਅਤੇ ਇਸ ਹਲਕੇ 'ਚ 12 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਧੁਨਿਕ ਤਕਨੀਕੀ ਸਿੱਖਿਆ ਸੰਸਥਾ ਦਾ ਨਿਰਮਾਣ ਕਰਵਾਇਆ ਜਾਵੇਗਾ, ਜਿਸ ਦਾ ਨੀਂਹ ਪੱਥਰ ਅਗਲੇ ਮਹੀਨੇ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਹਾਜ਼ਰੀ 'ਚ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਅਤੇ ਇਸ ਖੇਤਰ 'ਚ ਸੈਰ-ਸਪਾਟਾ ਦੀਆਂ ਸੰਭਾਵਨਾਵਾਂ ਨੂੰ ਦੇਖਦੇ ਹੋਏ ਇਸ ਖੇਤਰ ਦਾ ਚਹੁੰਮੁੱਖੀ ਵਿਕਾਸ ਕਰਵਾਉਣ ਲਈ ਅਸੀਂ ਬਚਨਬੱਧ ਹਾਂ।
ਇਹ ਵੀ ਪੜ੍ਹੋ: ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਬਣੀ ਜੰਗ ਦਾ ਮੈਦਾਨ, ਆਪਸ 'ਚ ਭਿੜੇ ਵਿਕਰੇਤਾ

  • Cabinet Minister
  • Charanjit Singh Channi
  • Sri Anandpur Sahib
  • ਸ੍ਰੀ ਅਨੰਦਪੁਰ ਸਾਹਿਬ
  • ਪ੍ਰਾਜੈਕਟ
  • ਸ਼ੁਰੂਆਤ
  • ਕੈਬਨਿਟ ਮੰਤਰੀ
  • ਚਰਨਜੀਤ ਸਿੰਘ ਚੰਨੀ

ਪੈਕਟਾਂ 'ਤੇ ਨਾ ਤਾਰੀਕ, ਨਾ ਬੈਚ ਨੰਬਰ, ਨਾ ਮਿਆਦ ਮੁੱਕਣ ਦਾ ਸਮਾਂ : ਬੁਜਰਕ

NEXT STORY

Stories You May Like

  • police department 29 ips  1 hps officer  transfer
    ਪੁਲਸ ਵਿਭਾਗ 'ਚ ਵੱਡਾ ਫੇਰਬਦਲ; ਹਰਿਆਣਾ ਦੇ 29 IPS ਤੇ 1 HPS ਅਧਿਕਾਰੀ ਦਾ ਤਬਾਦਲਾ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • sri akal takht sahib jathedar condemns ragging of sikh child
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ
  • gutka sahib at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
  • kar sewa of footwear house begins at takht sri patna sahib
    ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਵੇਂ ਜੋੜਾਘਰ ਦੀ ਕਾਰ ਸੇਵਾ ਸ਼ੁਰੂ, ਭੂਰੀ ਵਾਲਿਆਂ ਦੇ ਸੰਪਰਦਾਇ ਵੱਲੋਂ ਨਿਭਾਈ ਜਾਵੇਗੀ...
  • desecration of gutka sahib in sri darbar sahib complex
    ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗੁਟਕਾ ਸਾਹਿਬ ਦੀ ਬੇਅਦਬੀ: SGPC ਦੀ ਚੌਕਸੀ ਨਾਲ ਦੋਸ਼ੀ ਕਾਬੂ
  • po arrested
    ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
  • po arrested
    ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
Trending
Ek Nazar
indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress s major decision regarding the announcement of the cm face in punjab
      ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ...
    • highcourt  s major order regarding the da issue of employees in punjab
      ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼...
    • tanda boy dies in road accident in canada
      ਮੰਦਬਾਗੀ ਖ਼ਬਰ! ਟਾਂਡਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੌਤ
    • bus fire sunam
      ਸਬਜ਼ੀ ਮੰਡੀ 'ਚ ਖੜ੍ਹੀ ਬੱਸ ਨੂੰ ਲੱਗ ਗਈ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ
    • national lok adalat to be held in fazilka tomorrow
      ਫਾਜ਼ਿਲਕਾ 'ਚ ਭਲਕੇ ਲੱਗੇਗੀ ਨੈਸ਼ਨਲ ਲੋਕ ਅਦਾਲਤ
    • bank robbery attempt in jandiala guru
      ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖਾਂ 'ਚ ਮਾਰੀ ਸਪਰੇਅ ਤੇ ਫਿਰ ਵੀ...
    • strict restrictions imposed in amritsar regarding security and traffic
      ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ
    • 3 smugglers arrested in punjab
      ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ...
    • suicide case
      ਛੱਤ ’ਤੇ ਇੱਟਾਂ-ਪੱਥਰ ਵਰ੍ਹਾਉਣ ਮਗਰੋਂ ਨੌਜਵਾਨ ਨੇ ਜੀਵਨ ਲੀਲਾ ਕੀਤੀ ਖ਼ਤਮ
    • private company fraud
      ਪ੍ਰਾਈਵੇਟ ਬੀਮਾ ਕੰਪਨੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਧੋਖਾਧੜੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +