ਅੰਮ੍ਰਿਤਸਰ- ਅੰਮ੍ਰਿਤਸਰ ਦਿਵਾਲੀ ਤੇ ਬੰਦੀ ਛੋੜ ਦੇ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਹਨ। ਇਸ ਮੌਕੇ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਬੰਦੀ ਛੋੜ ਦਿਵਸ ਹੈ ਜਿਸ ਦੇ ਚਲਦੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ।

ਇਹ ਵੀ ਪੜ੍ਹੋ- ਦੀਵਾਲੀ ਦੀ ਰਾਤ ਦੋ ਦੋਸਤਾਂ ਨੂੰ ਮੌਤ ਨੇ ਪਾਇਆ ਘੇਰਾ, ਦੋਵਾਂ ਦੀ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦਾ ਅੱਜ ਤੱਕ ਕਿਸੇ ਵੀ ਦੁਨਿਆਵੀ ਅਦਾਲਤ ਵਿੱਚ ਇਨਸਾਫ਼ ਨਹੀਂ ਮਿਲਿਆ, ਇਸ ਲਈ ਮੈਂ ਵਾਹਿਗੁਰੂ ਦੀ ਸਭ ਤੋਂ ਵੱਡੀ ਅਦਾਲਤ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹੁੰਚ ਕੇ ਪੀੜਤ ਪਰਿਵਾਰਾਂ ਦੀ ਸੁੱਖ-ਸ਼ਾਂਤੀ ਅਤੇ ਇਨਸਾਫ਼ ਦੀ ਅਰਦਾਸ ਕਰਕੇ ਆਇਆ ਹਾਂ।

ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਨੂੰ ਲੈ ਕੇ ਮੌਸਮ 'ਚ ਹੋਈ ਵੱਡੀ ਤਬਦੀਲੀ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦਾ AQI
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ ਦਾ AQI ਹੋਇਆ 300 ਪਾਰ, ਇਨ੍ਹਾਂ ਮਰੀਜ਼ਾਂ ਲਈ ਮੰਡਰਾਉਣ ਲੱਗਾ ਖ਼ਤਰਾ
NEXT STORY